ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ ਨੇ ਭਿੰਡਰਾਂ, ਘਾਬਦਾਂ, ਉੱਪਲੀ ਸਮੇਤ ਵੱਡੀ ਗਿਣਤੀ ਪਿੰਡਾਂ ਦਾ ਦੌਰਾ ਕੀਤਾ

ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ ਨੇ ਭਿੰਡਰਾਂ, ਘਾਬਦਾਂ, ਉੱਪਲੀ ਸਮੇਤ ਵੱਡੀ ਗਿਣਤੀ ਪਿੰਡਾਂ ਦਾ ਦੌਰਾ ਕੀਤਾ
ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
ਸੰਗਰੂਰ, 10 ਨਵੰਬਰ : ਸਬ ਡਿਵੀਜ਼ਨ ਸੰਗਰੂਰ ਅਧੀਨ ਆਉਂਦੇ ਪਿੰਡਾਂ ਵਿੱਚ ਅੱਜ ਵੀ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਸਰਗਰਮ ਨਜ਼ਰ ਆਈਆਂ । ਇਸ ਦੌਰਾਨ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਗਈ ਅਤੇ ਫਸਲਾਂ ਦੀ ਰਹਿੰਦ ਖੂਹੰਦ ਮਿੱਟੀ ਵਿੱਚ ਹੀ ਰਲਾ ਕੇ ਧਰਤੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕਰਨ ਲਈ ਪ੍ਰੇਰਿਤ ਕੀਤਾ ਗਿਆ । ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਅਗਵਾਈ ਹੇਠ ਜਾਗਰੂਕਤਾ ਅਭਿਆਨ ਪਿਛਲੇ ਕਈ ਹਫਤਿਆਂ ਤੋਂ ਲਗਾਤਾਰ ਚੱਲ ਰਿਹਾ ਹੈ ਅਤੇ ਫਲਾਇੰਗ ਸਕੂਐਡ ਜਿੱਥੇ ਨਾੜ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਉਣ ਤੇ ਫੌਰੀ ਅੱਗ ਨੂੰ ਬੁਝਾਉਣ ਦੀ ਕਾਰਵਾਈ ਅਮਲ ਵਿੱਚ ਲਿਆ ਰਹੇ ਹਨ, ਉਥੇ ਹੀ ਜਾਗਰੂਕਤਾ ਗਤੀਵਿਧੀਆਂ ਵੀ ਚੱਲ ਰਹੀਆਂ ਹਨ ਤਾਂ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਿਆ ਜਾ ਸਕੇ । ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ ਨੇ ਦੱਸਿਆ ਕਿ ਸੰਗਰੂਰ ਸ਼ਹਿਰ ਦੇ ਨੇੜੇ ਵਸਦੇ ਪਿੰਡਾਂ ਦੇ ਖੇਤਾਂ ਵਿੱਚ ਜਾਣ ਦੇ ਨਾਲ ਨਾਲ ਪਿੰਡ ਭਿੰਡਰਾਂ, ਘਾਬਦਾਂ, ਉਪਲੀ, ਉਭਾਵਾਲ, ਕਿਲਾ ਭਰੀਆਂ ਆਦਿ ਵਿੱਚ ਵੀ ਉਹਨਾਂ ਨੇ ਦੌਰਾ ਕੀਤਾ ਅਤੇ ਭਰਵੀਆਂ ਇਕੱਤਰਤਾਵਾਂ ਦੌਰਾਨ ਕਿਸਾਨਾਂ ਨੂੰ ਫਸਲੀ ਰਹਿੰਦ ਖੂਹਦ ਸੰਭਾਲਣ ਲਈ ਸਰਕਾਰ ਵੱਲੋਂ ਸਬਸਿਡੀ ਉੱਤੇ ਮੁਹਈਆ ਕਰਵਾਈ ਗਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਲਈ ਆਖਿਆ ।
