Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 10:47 am

+91 90915 01313 , +91 90916 01313

punjabbanni@gmail.com
punjabbani@yahoo.com

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਵਜੋਂ ਸਿਰਫ ਇਕ ਜ਼ਮੀਨੀ ਖਿੱਤਾ ਹੀ ਨਹੀਂ, ਬਲਕਿ ਇਸ ਨਾਲ ਪੰਜਾਬ ਦੇ ਲੋਕਾਂ ਦੀਆਂ ਡੂੰਘੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ : ਜਾਖੜ

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਵਜੋਂ ਸਿਰਫ ਇਕ ਜ਼ਮੀਨੀ ਖਿੱਤਾ ਹੀ ਨਹੀਂ, ਬਲਕਿ ਇਸ ਨਾਲ ਪੰਜਾਬ ਦੇ ਲੋਕਾਂ ਦੀਆਂ ਡੂੰਘੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ : ਜਾਖੜ

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਵਜੋਂ ਸਿਰਫ ਇਕ ਜ਼ਮੀਨੀ ਖਿੱਤਾ ਹੀ ਨਹੀਂ, ਬਲਕਿ ਇਸ ਨਾਲ ਪੰਜਾਬ ਦੇ ਲੋਕਾਂ ਦੀਆਂ ਡੂੰਘੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ : ਜਾਖੜ
ਚੰਡੀਗੜ੍ਹ : ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਵਜੋਂ ਸਿਰਫ ਇਕ ਜ਼ਮੀਨੀ ਖਿੱਤਾ ਹੀ ਨਹੀਂ, ਬਲਕਿ ਇਸ ਨਾਲ ਪੰਜਾਬ ਦੇ ਲੋਕਾਂ ਦੀਆਂ ਡੂੰਘੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ । ਪੰਜਾਬ ਨੂੰ ਬੀਤੇ ਸਮੇਂ ਵਿਚ ਲੱਗੇ ਜ਼ਖ਼ਮਾਂ ਤੇ ਮੱਲ੍ਹਮ ਲਗਾਉਣ ਦੀ ਕੋਸ਼ਿਸ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬੀਆਂ ਦੇ ਸਮਾਜਿਕ ਅਤੇ ਧਾਰਮਿਕ ਚੜ੍ਹਦੀਕਲਾ ਲਈ ਜਿਹੜੇ ਕਦਮ ਚੱਕੇ ਹਨ, ਹਰਿਆਣਾ ਨੂੰ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਲਈ 10 ਏਕੜ ਜ਼ਮੀਨ ਦੇਣ ਨਾਲ ਉਨ੍ਹਾਂ ਦੇ ਇਨ੍ਹਾਂ ਉਪਰਾਲਿਆਂ ਨਾਲ ਪੰਜਾਬ ਨਾਲ ਬਣੀ ਨੇੜਤਾ ਨੂੰ ਠੇਸ ਪਹੁੰਚੇਗੀ । ਮੇਰਾ ਮੰਨਣਾ ਹੈ ਕਿ ਪੰਜਾਬ ਤੇ ਕੇਂਦਰ ਦੇ ਮਜਬੂਤ ਸਬੰਧਾਂ ਨੂੰ ਬਣਾਈ ਰੱਖਣ ਲਈ ਇਸ ਫੈਸਲੇ ਤੇ ਪੁਨਰ ਵਿਚਾਰ ਹੋਣਾ ਚਾਹੀਦਾ ਹੈ ਅਤੇ ਮੈਂ ਪ੍ਰਧਾਨ ਮੰਤਰੀ ਜੀ ਨੂੰ ਅਪੀਲ ਕਰਦਾ ਹਾਂ ਕਿ ਉਹ ਨਿੱਜੀ ਦਖਲ ਦੇ ਕੇ ਇਸ ਫੈਸਲੇ ਨੂੰ ਰੱਦ ਕਰਵਾਉਣ, ਜਿਸ ਮੁੱਦੇ `ਤੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇਕਮਤ ਸਨ, ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੀ ਨਾਸਮਝੀ ਕਾਰਨ ਚੰਡੀਗੜ੍ਹ ਤੇ ਪੰਜਾਬ ਦਾ ਦਾਅਵਾ ਕਮਜ਼ੋਰ ਹੋਇਆ ਹੈ। ਜੈਪੁਰ ਵਿਚ ਜਦੋਂ ਉੱਤਰੀ ਜੋਨਲ ਕੌਂਸਲ ਦੀ ਮੀਟਿੰਗ ਵਿਚ ਕੇਂਦਰੀ ਗ੍ਰਹਿ ਮੰਤਰੀ ਸਾਹਮਣੇ ਹਰਿਆਣਾ ਨੇ ਵਿਧਾਨ ਸਭਾ ਲਈ ਇਹ ਜ਼ਮੀਨ ਮੰਗੀ ਸੀ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸਦਾ ਵਿਰੋਧ ਕਰਨ ਦੀ ਬਜਾਏ ਪੰਜਾਬ ਦੀ ਵਿਧਾਨ ਸਭਾ ਲਈ ਵੀ ਜ਼ਮੀਨ ਮੰਗ ਕੇ ਹਰਿਆਣਾ ਦੀ ਮੰਗ ਤੇ ਆਪਣੇ ਸਮਰਥਨ ਦੀ ਮੋਹਰ ਲਗਾ ਦਿੱਤੀ ਸੀ ।

Advertisement
Advertisement
Advertisement
Advertisement
Scroll to Top