Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:15 am

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ 'ਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਬਣਵਾਉਣ ਲਈ ਪੰਜਾਬ ਦੇ ਹੱਕਾਂ ਤੇ ਮਾਰੇ ਜਾ ਰਹੇ ਡਾਕੇ ਬਰਦਾਸ਼ਤ ਨਹੀਂ ਕੀਤੇ ਜਾਣਗੇ : ਪ੍ਰੋ. ਬਡੂੰਗਰ

ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ 'ਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਬਣਵਾਉਣ ਲਈ ਪੰਜਾਬ ਦੇ ਹੱਕਾਂ ਤੇ ਮਾਰੇ ਜਾ ਰਹੇ ਡਾਕੇ ਬਰਦਾਸ਼ਤ ਨਹੀਂ ਕੀਤੇ ਜਾਣਗੇ : ਪ੍ਰੋ. ਬਡੂੰਗਰ

ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ‘ਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਬਣਵਾਉਣ ਲਈ ਪੰਜਾਬ ਦੇ ਹੱਕਾਂ ਤੇ ਮਾਰੇ ਜਾ ਰਹੇ ਡਾਕੇ ਬਰਦਾਸ਼ਤ ਨਹੀਂ ਕੀਤੇ ਜਾਣਗੇ : ਪ੍ਰੋ. ਬਡੂੰਗਰ
ਪਟਿਆਲਾ, 14 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕੇਂਦਰ ਸਰਕਾਰ ਵੱਲੋਂ ਲਗਾਤਾਰ ਪੰਜਾਬ ਦੇ ਹੱਕਾਂ ਤੇ ਮਾਰੇ ਜਾ ਰਹੇ ਡਾਕਿਆਂ ਦੀ ਕੜੀ ਤਹਿਤ ਹੁਣ ਪੰਜਾਬ ਦੇ ਪੰਜਾਬੀ ਬੋਲਦੇ ਕਈ ਪਿੰਡਾਂ ਨੂੰ ਉਜਾੜ ਕੇ ਬਣਾਏ ਗਏ ਚੰਡੀਗੜ੍ਹ ਵਿੱਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਦੀ ਉਸਾਰੀ ਲਈ ਜਗਾ ਦੇਣ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦਿਆਂ ਕਿਹਾ ਕਿ ਅਜਿਹੇ ਮਾਰੂ ਫੈਸਲੇ ਲੈ ਕੇ ਕੇਂਦਰ ਸਰਕਾਰ ਸਿੱਧਾ ਚੰਡੀਗੜ੍ਹ ਤੇ ਕਬਜ਼ਾ ਕਰਕੇ ਕੰਟਰੋਲ ਆਪਣੇ ਹੱਥਾਂ ਵਿੱਚ ਲੈਣਾ ਚਾਹੁੰਦੀ ਹੈ ।
ਪ੍ਰੋਫੈਸਰ ਬਡੁੰਗਰ ਨੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਬਣਨ ਜਾਣ ਵਾਲੀ ਵਿਧਾਨ ਸਭਾ ਨੂੰ ਲੈ ਕੇ ਜਮੀਨ ਸਬੰਧੀ ਵਾਤਾਵਰਨ ਮੰਤਰਾਲਿਆ ਵੱਲੋਂ ਦਿੱਤੀ ਗਈ ਮਨਜੂਰੀ ਦੀ ਵੀ ਨਿਖੇਦੀ ਕੀਤੀ । ਉਨਾਂ ਕਿਹਾ ਕਿ ਚੰਡੀਗੜ੍ਹ ਵਿੱਚ 10 ਏਕੜ ਜਮੀਨ ਲੈ ਕੇ ਆਪਣੀ ਵਿਧਾਨ ਸਭਾ ਬਣਾਉਣ ਵਾਲਾ ਹਰਿਆਣਾ ਜੋ ਚੰਡੀਗੜ੍ਹ ਨੂੰ 12 ਏਕੜ ਪੰਚਕੁਲੇ ਵਿੱਚ ਜ਼ਮੀਨ ਦੇਣ ਨੂੰ ਹਾਮੀ ਭਰ ਰਿਹਾ ਹੈ ਕਿਉਂ ਨਾ ਉਹ ਆਪਣੀ ਹੀ ਜਮੀਨ ਵਿੱਚ ਪੰਚਕੂਲੇ ਵਿਖੇ ਹੀ ਵੱਖਰੀ ਪੱਕੇ ਤੌਰ ਤੇ ਵਿਧਾਨ ਸਭਾ ਬਣਾਵੇ । ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਪੰਜਾਬ ਦੇ ਹੱਕਾਂ ਤੇ ਮਾਰੇ ਜਾ ਰਹੇ ਡਾਕਿਆਂ ਵਾਂਗ ਹੁਣ ਚੰਡੀਗੜ੍ਹ ਨੂੰ ਸਿੱਧੇ ਤੌਰ ਤੇ ਆਪਣੇ ਅਧਿਕਾਰ ਖੇਤਰ ਵਿੱਚ ਕਰਨਾ ਚਾਹੁੰਦੀ ਹੈ, ਕਿਉਂਕਿ ਪਹਿਲਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨਟ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਅਧਿਕਾਰ ਆਪਣੇ ਹੱਥਾਂ ਵਿੱਚ ਲੈ ਲਿਆ ਗਿਆ ਤੇ ਹੁਣ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜਮੀਨ ਦੇ ਕੇ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਵਿਚਲੀ ਸਰਕਾਰ ਪੰਜਾਬ ਨਾਲ ਸ਼ਰੇਆਮ ਧੱਕੇਸ਼ਾਹੀ ਤੇ ਉਤਰ ਆਈ ਹੈ । ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਖਾਸ ਕਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਇਸ ਮੁੱਦੇ ਤੇ ਸਰਬ ਪਾਰਟੀ ਮੀਟਿੰਗ ਸੱਦ ਕੇ ਇਸ ਮਾਮਲੇ ਤੇ ਸਖਤ ਸਟੈਂਡ ਲੈਣਾ ਚਾਹੀਦਾ ਹੈ, ਕਿਉਂਕਿ ਚੰਡੀਗੜ੍ਹ ਪੰਜਾਬ ਦਾ ਹੈ ।

Advertisement
Advertisement
Advertisement
Advertisement
Scroll to Top