Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਮੈਰਿਟ ਵਿੱਚ ਆਏ ਵਿਦਿਆਰਥੀਆਂ ਨੇ ਵੇਖੀ ਵਿਧਾਨ ਸਭਾ ਦੀ ਕਾਰਵਾਈ

ਦੁਆਰਾ: News ਪ੍ਰਕਾਸ਼ਿਤ :Wednesday, 21 June, 2023, 06:46 PM

ਮੁੱਖ ਮੰਤਰੀ, ਸਪੀਕਰ ਅਤੇ ਸਿੱਖਿਆ ਮੰਤਰੀ ਨਾਲ ਖਿਚਵਾਈ ਯਾਦਗਾਰੀ ਤਸਵੀਰ

ਚੰਡੀਗੜ੍ਹ, 21 ਜੂਨ:

ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਵਿਧਾਨ ਸਭਾ ਸੈਸ਼ਨ ਦਿਖਾਉਣ ਦੇ ਉਲੀਕੇ ਗਏ ਨਿਵੇਕਲੇ ਪ੍ਰੋਗਰਾਮ ਤਹਿਤ ਅੱਜ ਸਰਕਾਰੀ ਸਕੂਲਾਂ ਦੇ ਕਰੀਬ 250 ਵਿਦਿਆਰਥੀਆਂ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੇਖਿਆ।

ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮੁੱਖ ਮੰਤਰੀ ਸ. ਭਗਵੰਤ ਮਾਨ, ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮਿਲਣੀ ਵੀ ਕੀਤੀ ਅਤੇ ਉਨ੍ਹਾਂ ਨਾਲ ਯਾਦਗਾਰੀ ਤਸਵੀਰ ਖਿਚਵਾਈ।

ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਵਿਦਿਆਰਥੀਆਂ ਨੂੰ ਆਪਣੇ ਬਿਹਤਰ ਭਵਿੱਖ ਲਈ ਨਿਰੰਤਰ ਮਿਹਨਤ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਕਾਰਜਪਾਲਿਕਾ, ਵਿਧਾਨਪਾਲਿਕਾ ਅਤੇ ਨਿਆਂਪਾਲਿਕਾ ਦੀ ਵਿਹਾਰਕ ਜਾਣਕਾਰੀ ਦੇਣ ਲਈ ਅਜਿਹੇ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਆਦੇਸ਼ ਦਿੱਤੇ ਕਿ ਸੈਸ਼ਨਾਂ ਤੋਂ ਬਿਨਾਂ ਵਾਲੇ ਦਿਨਾਂ ਦੌਰਾਨ ਵੀ ਵਿਦਿਆਰਥੀਆਂ ਦੇ ਵਿਧਾਨ ਸਭਾ ਦੇ ਦੌਰੇ ਜਾਰੀ ਰੱਖੇ ਜਾਣ ਤਾਂ ਜੋ ਉਨ੍ਹਾਂ ਨੂੰ ਵਿਧਾਨਕ ਕਾਰਜ-ਪ੍ਰਣਾਲੀ ਸਬੰਧੀ ਜਾਣਕਾਰੀ ਨਿਰੰਤਰ ਮਿਲਦੀ ਰਹੇ। ਕਮੇਟੀ ਰੂਮ ਵਿੱਚ ਮਿਲਣੀ ਦੌਰਾਨ ਮੁੱਖ ਮੰਤਰੀ ਨੇ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ।

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਲੋਕਾਂ ਦੀ ਭਲਾਈ ਲਈ ਕਾਨੂੰਨ ਬਣਾਉਣ ਜਾਂ ਸੋਧ ਕਰਨ ਦੀ ਵਿਧੀ ਬਾਰੇ ਸੰਖੇਪ ਚਾਨਣਾ ਪਾਇਆ। ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੁਸ਼ਿਆਰ ਅਤੇ ਲੋੜਵੰਦ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਤੋਂ ਪਹਿਲਾਂ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੇ ਸੈਸ਼ਨ ਦੀ ਕਾਰਵਾਈ ਵੇਖੀ ਅਤੇ ਉਹ ਵੱਖ-ਵੱਖ ਮਤਿਆਂ ਬਾਰੇ ਹੋਈ ਬਹਿਸ ਦੇ ਗਵਾਹ ਬਣੇ।

ਸਪੀਕਰ ਸ. ਸੰਧਵਾਂ ਨੇ ਆਪਣੇ ਦਫ਼ਤਰ ਪੁੱਜਣ ‘ਤੇ ਇਨ੍ਹਾਂ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ। ਉਨ੍ਹਾਂ ਉਮੀਦ ਜਤਾਈ ਕਿ ਇਹ ਵਿਦਿਆਰਥੀ ਜ਼ਿੰਦਗੀ ‘ਚ ਵੱਡੀਆਂ ਬੁਲੰਦੀਆਂ ਹਾਸਲ ਕਰਨਗੇ ਅਤੇ ਆਪਣੇ ਅਧਿਆਪਕਾਂ ਅਤੇ ਮਾਪਿਆਂ ਦਾ ਨਾਂ ਰੌਸ਼ਨ ਕਰਨਗੇ।



Scroll to Top