Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 2:07 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਮਨਾਇਆ ਗਿਆ ਬਾਲ ਦਿਵਸ

ਦੁਆਰਾ: Punjab Bani ਪ੍ਰਕਾਸ਼ਿਤ :Thursday, 14 November, 2024, 04:19 PM

ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਮਨਾਇਆ ਗਿਆ ਬਾਲ ਦਿਵਸ
ਪਟਿਆਲਾ, 14 ਨਵੰਬਰ : ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਅੱਜ ਬਾਲ ਦਿਵਸ ਮਨਾਇਆ ਗਿਆ।
ਡੀਨ ਕਾਲਜ ਵਿਕਾਸ ਕੌਂਸਲ ਡਾ. ਬਲਰਾਜ ਸੈਣੀ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਪ੍ਰੇਰਣਾਦਾਇਕ ਭਾਸ਼ਣ ਦਿੱਤਾ । ਉਨ੍ਹਾਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਸਕੂਲ ਵਿਚ ਪੜ੍ਹ ਰਹੇ ਹਰ ਵਿਦਿਆਰਥੀ ਨੂੰ ਪੜ੍ਹਨ ਅਤੇ ਅੱਗੇ ਵਧਣ ਦਾ ਮੌਕਾ ਦੇਣ ਲਈ ਪ੍ਰਮਾਤਮਾ ਦਾ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ । ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਜ਼ਿੰਦਗੀ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ । ਸਫਲ ਹੋਣ ਦਾ ਇਹ ਸਭ ਤੋਂ ਵਧੀਆ ਮੰਤਰ ਹੈ । ਉਨ੍ਹਾਂ ਸਕੂਲ ਦੀ ਲਾਇਬ੍ਰੇਰੀ ਦਾ ਵਿਸਥਾਰ ਕਰਨ ਦੀ ਵੀ ਇੱਛਾ ਪ੍ਰਗਟਾਈ ।
ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਦੇ ਡਾਇਰੈਕਟਰ ਡਾ. ਰਮਨ ਮੈਣੀ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰੇਗੀਨਾ ਮੈਣੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸਿ਼ਰਕਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਸਿਹਤ ਦਾ ਖਿਆਲ ਰੱਖਣਾ ਚਾਹੀਦਾ ਹੈ, ਨਿਯਮਿਤ ਤੌਰ ‘ਤੇ ਕਸਰਤ ਕਰਨੀ ਚਾਹੀਦੀ ਹੈ ਅਤੇ ਹਮੇਸ਼ਾ ਸਕਾਰਾਤਮਕ ਰਹਿਣਾ ਚਾਹੀਦਾ ਹੈ । ਸਕੂਲ ਇੰਚਾਰਜ ਸਤਵੀਰ ਸਿੰਘ ਗਿੱਲ ਨੇ ਇਸ ਮੌਕੇ ਸਮੂਹ ਵਿਦਿਆਰਥੀਆਂ ਨੂੰ ਮਠਿਆਈਆਂ ਵੰਡੀਆਂ । ਉਨ੍ਹਾਂ ਅੰਤ ਵਿੱਚ ਸਭ ਦਾ ਧੰਨਵਾਦ ਕੀਤਾ। ਸਕੂਲ ਦੇ ਪ੍ਰਾਇਮਰੀ ਵਿੰਗ ਨਾਲ਼ ਸੰਬੰਧਤ ਬੱਚਿਆਂ ਵੱਲੋਂ ਸੱਭਿਆਚਾਰਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਸਮਾਗਮ ਵਿੱਚ ਸ਼੍ਰੀ ਰਾਮ ਸਰੂਪ ਸੈਣੀ, ਸ਼੍ਰੀ ਹਰਪ੍ਰੀਤ ਸਿੰਘ, ਸ਼੍ਰੀ ਗਗਨਦੀਪ ਸਿੰਘ ਅਤੇ ਸਕੂਲ ਦੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ ।



Scroll to Top