Breaking News ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ : ਡਾ. ਰਵਜੋਤ ਸਿੰਘ100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ : ਲਾਲਜੀਤ ਸਿੰਘ ਭੁੱਲਰ ਦਾ ਐਲਾਨਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਨਾਲ ਪਾਕਿਸਤਾਨ ਦੇ ਸਾਜ਼ਿਸ਼ੀ ਅਨਸਰਾਂ ਦੀ ਫਿਰਕੂ ਮਾਨਸਿਕਤਾ ਦਾ ਚਿਹਰਾ ਨੰਗਾ ਹੋਇਆ : ਲਾਲ ਚੰਦ ਕਟਾਰੂਚੱਕਵਿਦਿਆਰਥੀਆਂ ਨੂੰ ਉੱਦਮੀ ਹੁਨਰ ਨਾਲ ਸਸ਼ਕਤ ਕਰਨ ਲਈ 5000 ਤੋਂ ਵੱਧ ਅਧਿਆਪਕਾਂ ਨੂੰ ਬਿਜ਼ਨਸ ਬਲਾਸਟਰ ਪ੍ਰੋਗਰਾਮ ਬਾਰੇ ਸਿਖਲਾਈ ਦਿੱਤੀ : ਹਰਜੋਤ ਸਿੰਘ ਬੈਂਸਪਟਿਆਲਾ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਜਾਰੀ : ਵਿਧਾਇਕ ਅਜੀਤਪਾਲ ਸਿੰਘ ਕੋਹਲੀਜ਼ਮੀਨ ਪਿੱਛੇ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦੇ ਕਤਲਆਮ ਆਦਮੀ ਪਾਰਟੀ ਨੇ ਕੀਤਾ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਬਣਾਉਣ ਦੇ ਫ਼ੈਸਲੇ ਦਾ ਵਿਰੋਧਡਾ. ਰਵਜੋਤ ਸਿੰਘ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਉੱਚ ਪੱਧਰੀ ਮੀਟਿੰਗਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾਪੰਜਾਬ ਦੀ ਨਵੀਂ ਆਈ. ਟੀ. ਨੀਤੀ ਜਲਦ, 55000 ਪੇਸ਼ੇਵਰਾਂ ਨੂੰ ਮਿਲੇਗੀ ਨੌਕਰੀ: ਉਦਯੋਗ ਮੰਤਰੀ ਸੌਂਦ

ਪੰਜਾਬੀ ਪ੍ਰਬੋਧ ਦੀ ਪ੍ਰੀਖਿਆ 8 ਦਸੰਬਰ ਨੂੰ

ਦੁਆਰਾ: Punjab Bani ਪ੍ਰਕਾਸ਼ਿਤ :Thursday, 14 November, 2024, 04:36 PM

ਪੰਜਾਬੀ ਪ੍ਰਬੋਧ ਦੀ ਪ੍ਰੀਖਿਆ 8 ਦਸੰਬਰ ਨੂੰ
ਪਟਿਆਲਾ 14 ਨਵੰਬਰ : ਪੰਜਾਬ ਸਰਕਾਰ ਵੱਲੋਂ ਭਰੀਆਂ ਜਾਣ ਵਾਲੀਆਂ ਗਰੁੱਪ ਸੀ ਅਤੇ ਇਸ ਤੋਂ ਉੱਪਰ ਦੀਆਂ ਅਸਾਮੀਆਂ ਲਈ ਨਿਰਧਾਰਤ ਯੋਗਤਾਵਾਂ ਵਿੱਚੋਂ ਇੱਕ ਯੋਗਤਾ ਉਮੀਦਵਾਰਾਂ ਲਈ ਮੈਟ੍ਰਿਕ ਪੱਧਰ ਦੀ ਪੰਜਾਬੀ ਦਾ ਵਿਸ਼ਾ ਪਾਸ ਕੀਤਾ ਹੋਣਾ ਲਾਜ਼ਮੀ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਮੈਟ੍ਰਿਕ ਪੱਧਰ ਦੀ ਪੰਜਾਬੀ ਦੀ ਯੋਗਤਾ ਨਹੀਂ ਹੈ, ਭਾਸ਼ਾ ਵਿਭਾਗ ਪੰਜਾਬ ਵੱਲੋਂ ਅਜਿਹੇ ਉਮੀਦਵਾਰਾਂ ਦੀ ਪੰਜਾਬੀ ਪ੍ਰਬੋਧ ਪ੍ਰੀਖਿਆ 8 ਦਸੰਬਰ 2024 (ਦਿਨ ਐਤਵਾਰ) ਨੂੰ ਲਈ ਜਾਵੇਗੀ । ਡਾਇਰੈਕਟਰ ਭਾਸ਼ਾ ਵਿਭਾਗ ਦੇ ਦਫ਼ਤਰ ਵੱਲੋਂ ਜਾਰੀ ਕੀਤੀ ਗਈ ਸੂਚਨਾ ਅਨੁਸਾਰ ਉਕਤ ਪ੍ਰੀਖਿਆ ਲਈ ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ 2 ਦਸੰਬਰ 2024 ਹੋਵੇਗੀ । ਪਹਿਲਾਂ ਦੀ ਤਰ੍ਹਾਂ ਇਹ ਪ੍ਰੀਖਿਆ ਵਿਭਾਗ ਦੇ ਮੁੱਖ ਦਫ਼ਤਰ, ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਹੋਵੇਗੀ । ਇਸ ਪ੍ਰੀਖਿਆ ਦੀ ਫ਼ੀਸ 2000/- ਰੁਪਏ ਹੋਵੇਗੀ ਜੋ ਕਿ ਨਕਦ ਵਸੂਲ ਕੀਤੀ ਜਾਵੇਗੀ । ਪ੍ਰੀਖਿਆ ਲਈ ਫਾਰਮ ਜਮ੍ਹਾਂ ਕਰਵਾਉਣ ਵਾਲੇ ਉਮੀਦਵਾਰ ਆਪਣੇ ਨਾਲ ਦਸਵੀਂ, ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਦੇ ਅਸਲ ਸਰਟੀਫਿਕੇਟ ਅਤੇ ਇਨ੍ਹਾਂ ਦੀਆਂ ਤਸਦੀਕਸ਼ੁਦਾ ਕਾਪੀਆਂ, ਇੱਕ 30 ਗੁਣਾ 25 ਸੈਂਟੀਮੀਟਰ ਸਾਈਜ਼ ਦਾ ਸਵੈ ਪਤੇ ਵਾਲਾ ਲਿਫ਼ਾਫ਼ਾ ਜਿਸ ਉੱਤੇ 40 ਰੁਪਏ ਦੀਆਂ ਡਾਕ ਟਿਕਟਾਂ ਲੱਗੀਆਂ ਹੋਣ ਅਤੇ ਪੰਜ ਫ਼ੋਟੋਆਂ ਇੱਕੋ ਤਰ੍ਹਾਂ ਦੀਆਂ ਪਾਸਪੋਰਟ ਸਾਈਜ਼ (ਜਿਨ੍ਹਾਂ ਵਿੱਚੋਂ ਦੋ ਫ਼ੋਟੋਆਂ ਗਜ਼ਟਿਡ ਅਫ਼ਸਰ ਵੱਲੋਂ ਤਸਦੀਕਸ਼ੁਦਾ) ਜਿਨ੍ਹਾਂ ਦੀ ਬੈਕ ਗਰਾਊਂਡ ਅਤੇ ਕੱਪੜੇ ਹਲਕੇ ਰੰਗ ਦੇ ਹੋਣ, ਨਾਲ ਲਿਆਉਣ । ਪੰਜਾਬੀ ਪ੍ਰਬੋਧ ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਲਈ ਭਾਸ਼ਾ ਵਿਭਾਗ ਦੇ ਦਫ਼ਤਰ ਦੇ ਫ਼ੋਨ ਨੰਬਰ 0175-2214469 ਤੇ ਸੰਪਰਕ ਕੀਤਾ ਜਾ ਸਕਦਾ ਹੈ ।



Scroll to Top