Breaking News ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਪਹੁੰਚੇ ਮੋਹਾਲੀ ਸਾਈਬਰ ਪੁਲਸ ਸਟੇਸ਼ਨਆਪਣੇ ਵਿਰੁੱਧ ਦਰਜ ਐਫ. ਆਈ. ਆਰ. ਰੱਦ ਕਰਨ ਦੀ ਮੰਗ ਲੈ ਕੇ ਪ੍ਰਤਾਪ ਸਿੰਘ ਬਾਜਵਾ ਪਹੁੰਚੇ ਹਾਈ ਕੋਰਟਕਾਲ ਰਿਕਾਰਡ ਵਾਇਰਲ ਕਰਨ ਵਾਲੇ ਸਖ਼ਸ਼ ਨੂੰ ਬੀਬੀ ਜਗੀਰ ਕੌਰ ਦੀ ਸਖ਼ਤ ਤਾੜਨਾ, ਅਗਲੇ 24 ਘੰਟੇ ਵਿੱਚ ਲਿਖਤੀ ਜਨਤਕ ਮੁਆਫੀ ਮੰਗੋ, ਜਾਂ ਕਾਨੂੰਨ ਅਨੁਸਾਰ ਕੇਸ ਭੁਗਤਣ ਲਈ ਤਿਆਰ ਰਹੋਡੀਜਲ ਤੇ ਸਿਲਿੰਡਰ ਦੀਆਂ ਵੱਧ ਰਹੀਆਂ ਕੀਮਤਾਂ ਖਿਲਾਫ ਮਹਿਲਾ ਕਾਂਗਰਸ ਦਾ ਰੋਸ ਪ੍ਰਦਰਸ਼ਨਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਮੰਤਰੀਆਂ, ਪਹਿਲੀ ਵਾਰ ਏ. ਜੀ. ਦਫ਼ਤਰ ਵਿੱਚ ਰਾਖਵਾਂਕਰਨ ਅਤੇ ਐਸ. ਸੀ. ਵਜ਼ੀਫ਼ੇ ਦੀ ਨਿਰਵਿਘਨ ਵੰਡ ਨਾਲ 'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ : ਮੁੱਖ ਮੰਤਰੀ ਮਾਨ

ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਨਾਲ ਪਾਕਿਸਤਾਨ ਦੇ ਸਾਜ਼ਿਸ਼ੀ ਅਨਸਰਾਂ ਦੀ ਫਿਰਕੂ ਮਾਨਸਿਕਤਾ ਦਾ ਚਿਹਰਾ ਨੰਗਾ ਹੋਇਆ : ਲਾਲ ਚੰਦ ਕਟਾਰੂਚੱਕ

ਦੁਆਰਾ: Punjab Bani ਪ੍ਰਕਾਸ਼ਿਤ :Thursday, 14 November, 2024, 04:52 PM

ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਨਾਲ ਪਾਕਿਸਤਾਨ ਦੇ ਸਾਜ਼ਿਸ਼ੀ ਅਨਸਰਾਂ ਦੀ ਫਿਰਕੂ ਮਾਨਸਿਕਤਾ ਦਾ ਚਿਹਰਾ ਨੰਗਾ ਹੋਇਆ : ਲਾਲ ਚੰਦ ਕਟਾਰੂਚੱਕ
ਅਜਿਹੇ ਅਨਸਰ ਦੋਵਾਂ ਮੁਲਕਾਂ ਦਰਮਿਆਨ ਅਮਨ ਦੀਆਂ ਤੰਦਾਂ ਨੂੰ ਲਾਉਂਦੇ ਹਨ ਢਾਹ
ਮੰਤਰੀ ਨੇ ਸ਼ਹੀਦ ਭਗਤ ਸਿੰਘ ਨੂੰ ਪੂਰੇ ਭਾਰਤੀ ਉਪ ਮਹਾਂਦੀਪ ਦਾ ਮਹਾਨ ਨਾਇਕ ਦੱਸਿਆ
ਚੰਡੀਗੜ੍ਹ, 14 ਨਵੰਬਰ : ਸ਼ਹੀਦ ਸਮੁੱਚੇ ਸਮਾਜ ਦਾ ਅਨਮੋਲ ਖਜ਼ਾਨਾ ਹੁੰਦੇ ਹਨ ਕਿਉਂਕਿ ਉਨ੍ਹਾਂ ਦੀ ਬਹਾਦਰੀ ਅਤੇ ਦੇਸ਼ ਭਗਤੀ ਸਮੁੱਚੀ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਹੈ, ਇਸ ਲਈ ਸ਼ਹੀਦਾਂ ਨੂੰ ਸੌੜੀ ਰਾਜਨੀਤੀ ਤੋਂ ਦੂਰ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਮਹਾਨ ਵਿਰਾਸਤ ਦਾ ਸਨਮਾਨ ਕਰਨਾ ਚਾਹੀਦਾ ਹੈ । ਇਹ ਪ੍ਰਗਟਾਵਾ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਇੱਕ ਬਿਆਨ ਰਾਹੀਂ ਕੀਤਾ । ਕੈਬਨਿਟ ਮੰਤਰੀ ਲਾਹੌਰ ਹਾਈ ਕੋਰਟ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਕਹੇ ਜਾਣ ਦੇ ਮਾਮਲੇ ‘ਤੇ ਪ੍ਰਤੀਕਿਰਿਆ ਦੇ ਰਹੇ ਸਨ। ਪਾਕਿਸਤਾਨ ਦੀ ਪੰਜਾਬ ਸਰਕਾਰ ਦੇ ਅਸਿਸਟੈਂਟ ਐਡਵੋਕੇਟ ਜਨਰਲ ਅਸਗਰ ਲੇਘਾਰੀ ਨੇ ਲਾਹੌਰ ਦੇ ਸ਼ਾਦਮਾਨ ਚੌਕ (ਜੋ ਕਦੇ ਸੈਂਟਰਲ ਜੇਲ, ਲਾਹੌਰ ਦਾ ਹਿੱਸਾ ਹੁੰਦਾ ਸੀ) ਦਾ ਨਾਂ ਬਦਲਣ ਸਬੰਧੀ ਕੇਸ ਬਾਰੇ ਹਾਈ ਕੋਰਟ ਵਿੱਚ ਲਾਹੌਰ ਮੈਟਰੋਪੋਲੀਟਨ ਕਾਰਪੋਰੇਸ਼ਨ ਦੀ ਨੁਮਾਇੰਦਗੀ ਕਰਦਿਆਂ ਇਹ ਘਿਨਾਉਣੀ ਟਿੱਪਣੀ ਕੀਤੀ ਸੀ । ਇਹ ਉਹੀ ਸਥਾਨ ਹੈ ਜਿੱਥੇ 23 ਮਾਰਚ 1931 ਨੂੰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਅੰਗਰੇਜ਼ਾਂ ਵੱਲੋਂ ਫਾਂਸੀ ਦਿੱਤੀ ਗਈ ਸੀ । ਸ਼ਹੀਦ ਭਗਤ ਸਿੰਘ ਨੂੰ ਮਹਾਨ ਕ੍ਰਾਂਤੀਕਾਰੀ ਦੱਸਦਿਆਂ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਅਣਵੰਡੇ ਭਾਰਤ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ, ਇਸ ਲਈ ਆਜ਼ਾਦੀ ਦੇ ਸੰਘਰਸ਼ ਦੇ ਇਸ ਮਹਾਨ ਨਾਇਕ ਨੂੰ ਬਣਦਾ ਸਤਿਕਾਰ ਦੇਣਾ ਹਰ ਵਿਅਕਤੀ ਦਾ ਫਰਜ਼ ਹੈ । ਅਜਿਹੇ ਸਾਜ਼ਿਸ਼ੀ ਅਨਸਰਾਂ ਨੂੰ ਆਪਣੀ ਫਿਰਕੂ ਮਾਨਸਿਕਤਾ ਤੋਂ ਬਾਹਰ ਆਉਣ ਦਾ ਸਲਾਹ ਦਿੰਦਿਆਂ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਸਮੁੱਚੇ ਭਾਰਤੀ ਉਪ ਮਹਾਂਦੀਪ ਦਾ ਮਹਾਨ ਨਾਇਕ ਹੈ ਅਤੇ ਸ਼ਹੀਦ ਭਗਤ ਸਿੰਘ ਵਰਗੇ ਮਹਾਨ ਸੁਤੰਤਰਤਾ ਸੰਗਰਾਮੀ ਨੂੰ ਅੱਤਵਾਦੀ ਕਹਿਣਾ ਕੱਟੜਪੰਥੀ ਤੱਤਾਂ ਦੀ ਕਾਇਰਤਾ ਭਰੀ ਅਤੇ ਫਿਰਕੂ ਸੋਚ ਨੂੰ ਉਜਾਗਰ ਕਰਦਾ ਹੈ । ਅਜਿਹੇ ਅਨਸਰ ਦੋਵਾਂ ਮੁਲਕਾਂ ਦਰਮਿਆਨ ਅਮਨ ਦੀਆਂ ਤੰਦਾਂ ਨੂੰ ਵੀ ਢਾਹ ਲਾਉਂਦੇ ਹਨ । ਜ਼ਿਕਰਯੋਗ ਹੈ ਕਿ ਲਾਹੌਰ ਦੀ ਸ਼ਹੀਦ-ਏ-ਆਜ਼ਮ ਵੈਲਫੇਅਰ ਸੁਸਾਇਟੀ ਸ਼ਾਦਮਾਨ ਚੌਕ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਲਈ ਸੰਘਰਸ਼ ਕਰ ਰਹੀ ਹੈ ।