ਡੀ. ਐਸ. ਪੀ. ਦੀਪਇੰਦਰਪਾਲ ਸਿੰਘ ਜੇਜੀ ਨੇ ਕਈ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਤਸ਼ਾਹਿਤ ਕੀਤਾ
ਡੀ. ਐਸ. ਪੀ. ਦੀਪਇੰਦਰਪਾਲ ਸਿੰਘ ਜੇਜੀ ਨੇ ਕਈ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਤਸ਼ਾਹਿਤ ਕੀਤਾ
ਲਹਿਰਾਗਾਗਾ, 14 ਨਵੰਬਰ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਡੀ. ਐਸ. ਪੀ. ਲਹਿਰਾਗਾਗਾ ਦੀਪਇੰਦਰਪਾਲ ਸਿੰਘ ਜੇਜੀ ਵੱਲੋਂ ਨਿਰੰਤਰ ਜਾਗਰੂਕਤਾ ਅਭਿਆਨ ਜਾਰੀ ਹੈ । ਉਹਨਾਂ ਨੇ ਅੱਜ ਸਬ ਡਵੀਜ਼ਨ ਦੇ ਵੱਖ-ਵੱਖ ਪਿੰਡਾਂ ਜਿਵੇਂ ਗਾਗਾ, ਸੰਗਤਪੁਰਾ, ਲਦਾਲ, ਹਰਿਆਊ, ਡਸਕਾ ਆਦਿ ਵਿੱਚ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ । ਡੀ. ਐਸ. ਪੀ. ਨੇ ਕਿਸਾਨਾਂ ਨੂੰ ਦੱਸਿਆ ਕਿ ਫਸਲਾਂ ਦੇ ਨਾੜ ਨੂੰ ਸਾੜਨ ਨਾਲ ਪੈਦਾ ਹੋ ਰਿਹਾ ਜ਼ਹਿਰੀਲਾ ਧੂਆਂ ਮਨੁੱਖਤਾ ਲਈ ਨੁਕਸਾਨਦੇਹ ਸਾਬਤ ਹੋ ਰਿਹਾ ਹੈ, ਜਿਸ ਨਾਲ ਸੜਕ ਦੁਰਘਟਨਾਵਾਂ ਵਾਪਰਨ ਦਾ ਡਰ ਵੀ ਬਣਿਆ ਰਹਿੰਦਾ ਹੈ । ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਲਈ ਉਪਲਬਧ ਕਰਵਾਏ ਗਏ ਖੇਤੀ ਸੰਦਾਂ ਦੀ ਵਰਤੋਂ ਕਰਨ ਅਤੇ ਪਰਾਲੀ ਸਾੜਨ ਤੋਂ ਗੁਰੇਜ ਕਰਨ । ਡੀ. ਐਸ. ਪੀ. ਦੀਪਿੰਦਰਪਾਲ ਸਿੰਘ ਨੇ ਕਿਹਾ ਕਿ ਕਣਕ ਦੀ ਬਿਜਾਈ ਲਈ ਸੁਪਰ ਐਸ. ਐਮ. ਐਸ, ਹੈਪੀਸੀਡਰ ਆਦਿ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਕਿਸਾਨ ਪਰਾਲੀ ਸਾੜਨ ਦੀ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ ।