Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:28 am

+91 90915 01313 , +91 90916 01313

punjabbanni@gmail.com
punjabbani@yahoo.com

ਭਾਸ਼ਾ ਵਿਭਾਗ ਪੰਜਾਬ ਦਾ ਨਿੱਗਰ ਤੇ ਨਿਵੇਕਲਾ ਉਪਰਾਲਾ

ਭਾਸ਼ਾ ਵਿਭਾਗ ਪੰਜਾਬ ਦਾ ਨਿੱਗਰ ਤੇ ਨਿਵੇਕਲਾ ਉਪਰਾਲਾ

ਭਾਸ਼ਾ ਵਿਭਾਗ ਪੰਜਾਬ ਦਾ ਨਿੱਗਰ ਤੇ ਨਿਵੇਕਲਾ ਉਪਰਾਲਾ
ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ
ਪਟਿਆਲਾ 14 ਨਵੰਬਰ : ਭਾਸ਼ਾ ਵਿਭਾਗ ਪੰਜਾਬ ਵੱਲੋਂ ਪਿਛਲੇ ਸਮੇਂ ’ਚ ਫ਼ੈਸਲਾ ਕੀਤਾ ਗਿਆ ਸੀ ਦਿੱਲੀ ਵਿਖੇ ਸਥਿਤ ਪੰਜਾਬ ਭਵਨ ਵਿੱਚ ਪੰਜਾਬੀ ਸਾਹਿਤ, ਭਾਸ਼ਾ ਅਤੇ ਚਿੰਤਨ ਦੇ ਉੱਘੇ ਸਿਤਾਰਿਆਂ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ । ਇਸ ਦੀ ਪਹਿਲੀ ਕਿਸ਼ਤ ਵਜੋਂ ਅੱਜ 10 ਤਸਵੀਰਾਂ ਪੰਜਾਬ ਭਵਨ ਦੇ ਏ-ਬਲਾਕ ਦੇ ਵਰਾਂਡਿਆਂ ਅਤੇ ਗੈਲਰੀਆਂ ਵਿੱਚ ਲਗਾਈਆਂ ਗਈਆਂ । ਪ੍ਰਵੇਸ਼ ਮੰਜ਼ਿਲ ’ਤੇ ਆਧੁਨਿਕ ਪੰਜਾਬੀ ਸਾਹਿਤ ਦੇ ਮੋਢੀ ਭਾਈ ਵੀਰ ਸਿੰਘ ਅਤੇ ਜਗਤ ਪ੍ਰਸਿੱਧ ਪੰਜਾਬੀ ਲੇਖਿਕਾ ਅੰਮ੍ਰਿਤਾ ਪ੍ਰੀਤਮ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ । ਪਹਿਲੀ ਮੰਜ਼ਿਲ ‘ਤੇ ਮਾਨਯੋਗ ਮੁੱਖ ਮੰਤਰੀ ਸਾਹਿਬ ਦੇ ਦਫ਼ਤਰੀ ਕਮਰੇ ਨੇੜੇ ਪੰਜਾਬੀ ਦੇ ਤਿੰਨ ਉੱਘੇ ਕਾਵਿ-ਸਿਤਾਰਿਆਂ ਸ਼ਿਵ ਕੁਮਾਰ ਬਟਾਲਵੀ, ਅਵਤਾਰ ਪਾਸ਼ ਅਤੇ ਸੁਰਜੀਤ ਪਾਤਰ ਦੀਆਂ ਤਸਵੀਰਾਂ ਲਗਾਈਆਂ ਗਈਆਂ। ਦੂਜੀ ਮੰਜ਼ਿਲ ’ਤੇ ਪੰਜਾਬੀ ਨਾਟਕ ਦੇ ਪਿਤਾਮਾ ਈਸ਼ਵਰ ਚੰਦਰ ਨੰਦਾ ਅਤੇ ਪੰਜਾਬੀ ਕਲਾ ਦੇ ਸ਼ਾਹਜਹਾਂ ਡਾ. ਮਹਿੰਦਰ ਸਿੰਘ ਰੰਧਾਵਾ ਦੀਆਂ ਤਸਵੀਰਾਂ ਲਗਾਈਆਂ ਗਈਆਂ । ਤੀਸਰੀ ਮੰਜ਼ਿਲ ਤੇ ਪ੍ਰਗਤੀਵਾਦੀ ਸ਼ਾਇਰਾਂ ਬਾਵਾ ਬਲਵੰਤ, ਲਾਲ ਸਿੰਘ ਦਿਲ ਦੇ ਨਾਲ ਨਾਲ ਪੰਜਾਬੀ ਬੋਲੀ ਦੇ ਸ਼ੁਦਾਈ ਕਵੀ ਫ਼ਿਰੋਜ਼ਦੀਨ ਸ਼ਰਫ਼ ਸਾਹਿਬ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ ।
ਇਸ ਸ਼ੁਭ ਮੌਕੇ ’ਤੇ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਕੁੱਲ 100 ਦੇ ਕਰੀਬ ਪੰਜਾਬੀ ਦੇ ਸਵਰਗੀ ਕਵੀਆਂ, ਲੇਖਕਾਂ, ਚਿੰਤਕਾਂ ਅਤੇ ਭਾਸ਼ਾ ਕਰਮੀਆਂ ਦੀਆਂ ਤਸਵੀਰਾਂ ਪੰਜਾਬ ਭਵਨ ਦੇ ਦੋਨਾਂ ਬਲਾਕਾਂ ਦੀਆਂ ਸਾਰੀਆਂ ਮੰਜਲਾਂ ’ਤੇ ਸਥਾਪਿਤ ਕੀਤੀਆਂ ਜਾਣਗੀਆਂ । ਉਹਨਾਂ ਦੱਸਿਆ ਕਿ ਪੰਜਾਬ ਭਵਨ ਦੀ ਡਿਓਢੀ ਵਿੱਚ ਭਾਸ਼ਾ ਵਿਭਾਗ ਦੀਆਂ ਪ੍ਰਕਾਸ਼ਤ ਪੁਸਤਕਾਂ ਦੀ ਪ੍ਰਦਰਸ਼ਨੀ ਲੱਗਣ ਨਾਲ ਵਿਭਾਗ ਦੇ ਸਥਾਨਕ ਦਫ਼ਤਰ ’ਤੇ ਕਿਤਾਬਾਂ ਦੇ ਵਿਕਰੀ ਕੇਂਦਰ ਵਿਖੇ ਪਾਠਕਾਂ ਦਾ ਰੁਝਾਨ ਕਾਫ਼ੀ ਵਧਿਆ ਹੈ ਅਤੇ ਕਿਤਾਬਾਂ ਦੀ ਵਿਕਰੀ ਵਿੱਚ ਕਾਫ਼ੀ ਵਾਧਾ ਹੋਇਆ ਹੈ । ਇਸ ਮੌਕੇ ਰੈਜ਼ੀਡੈਂਟ ਕਮਿਸ਼ਨਰ ਸ਼੍ਰੀਮਤੀ ਸ਼ਰੂਤੀ ਸਿੰਘ ਨੇ ਦੱਸਿਆ ਕਿ ਪੰਜਾਬ ਭਵਨ ਦੇ ਕਮਰਿਆਂ ਦੇ ਅੰਦਰ ਵੀ ਪੰਜਾਬ ਦੀ ਰੂਹ ਨੂੰ ਦਰਸਾਉਂਦੀਆਂ ਕਲਾ ਕਿਰਤਾਂ ਪ੍ਰਦਰਸ਼ਤ ਕੀਤੀਆਂ ਜਾਣਗੀਆਂ । ਜਿਸ ਤਰ੍ਹਾਂ ਇਹ ਤਸਵੀਰਾਂ ਲਗਾਉਣ ਵਿੱਚ ਭਾਸ਼ਾ ਵਿਭਾਗ ਨੇ ਪਹਿਲ ਕਦਮੀ ਕੀਤੀ ਹੈ ਉਹ ਪੰਜਾਬ ਕਲਾ ਪ੍ਰੀਸ਼ਦ ਦੀਆਂ ਸੇਵਾਵਾਂ ਵੀ ਲੈਣਗੇ । ਉਹਨਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਪੰਜਾਬ ਭਵਨ ਵਿਖੇ ਸਥਿਤ ਪੰਜਾਬੀ ਸਾਹਿਤ ਕੇਂਦਰ ਦੀ ਸਾਂਭ ਸੰਭਾਲ ਅਤੇ ਦਿੱਖ ਸੁਧਾਰਨ ਦਾ ਕਾਰਜ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ । ਇਸ ਮੌਕੇ ਭਾਸ਼ਾ ਵਿਭਾਗ ਪੰਜਾਬ ਦੇ ਸਹਾਇਕ ਡਾਇਰੈਕਟਰ ਸ਼੍ਰੀ ਅਲੋਕ ਚਾਵਲਾ ਅਤੇ ਵਿਭਾਗ ਦੇ ਸਥਾਨਕ ਦਫ਼ਤਰ ਦੀ ਇੰਚਾਰਜ ਕਰੁਣਾ ਅਤੇ ਡਿਪਟੀ ਰੈਜ਼ੀਡੈਂਟ ਕਮਿਸ਼ਨਰ ਸ੍ਰੀਮਤੀ ਅਸਿਤਾ ਸ਼ਰਮਾ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top