Breaking News ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ : ਡਾ. ਰਵਜੋਤ ਸਿੰਘ100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ : ਲਾਲਜੀਤ ਸਿੰਘ ਭੁੱਲਰ ਦਾ ਐਲਾਨਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਨਾਲ ਪਾਕਿਸਤਾਨ ਦੇ ਸਾਜ਼ਿਸ਼ੀ ਅਨਸਰਾਂ ਦੀ ਫਿਰਕੂ ਮਾਨਸਿਕਤਾ ਦਾ ਚਿਹਰਾ ਨੰਗਾ ਹੋਇਆ : ਲਾਲ ਚੰਦ ਕਟਾਰੂਚੱਕਵਿਦਿਆਰਥੀਆਂ ਨੂੰ ਉੱਦਮੀ ਹੁਨਰ ਨਾਲ ਸਸ਼ਕਤ ਕਰਨ ਲਈ 5000 ਤੋਂ ਵੱਧ ਅਧਿਆਪਕਾਂ ਨੂੰ ਬਿਜ਼ਨਸ ਬਲਾਸਟਰ ਪ੍ਰੋਗਰਾਮ ਬਾਰੇ ਸਿਖਲਾਈ ਦਿੱਤੀ : ਹਰਜੋਤ ਸਿੰਘ ਬੈਂਸਪਟਿਆਲਾ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਜਾਰੀ : ਵਿਧਾਇਕ ਅਜੀਤਪਾਲ ਸਿੰਘ ਕੋਹਲੀਜ਼ਮੀਨ ਪਿੱਛੇ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦੇ ਕਤਲਆਮ ਆਦਮੀ ਪਾਰਟੀ ਨੇ ਕੀਤਾ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਬਣਾਉਣ ਦੇ ਫ਼ੈਸਲੇ ਦਾ ਵਿਰੋਧਡਾ. ਰਵਜੋਤ ਸਿੰਘ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਉੱਚ ਪੱਧਰੀ ਮੀਟਿੰਗਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾਪੰਜਾਬ ਦੀ ਨਵੀਂ ਆਈ. ਟੀ. ਨੀਤੀ ਜਲਦ, 55000 ਪੇਸ਼ੇਵਰਾਂ ਨੂੰ ਮਿਲੇਗੀ ਨੌਕਰੀ: ਉਦਯੋਗ ਮੰਤਰੀ ਸੌਂਦ

ਪੰਜਾਬ ਦੀਆਂ ਮੰਡੀਆਂ ਵਿੱਚੋਂ 74 ਫੀਸਦੀ ਝੋਨੇ ਦੀ ਹੋਈ ਲਿਫਟਿੰਗ, ਆਉਣ ਵਾਲੇ ਹਫਤੇ ਵਿੱਚ 100 ਫੀਸਦੀ ਹੋ ਜਾਵੇਗੀ ਲਿਫਟਿੰਗ : ਹਰਚੰਦ ਸਿੰਘ ਬਰਸਟ

ਦੁਆਰਾ: Punjab Bani ਪ੍ਰਕਾਸ਼ਿਤ :Thursday, 14 November, 2024, 07:18 PM

ਪੰਜਾਬ ਦੀਆਂ ਮੰਡੀਆਂ ਵਿੱਚੋਂ 74 ਫੀਸਦੀ ਝੋਨੇ ਦੀ ਹੋਈ ਲਿਫਟਿੰਗ, ਆਉਣ ਵਾਲੇ ਹਫਤੇ ਵਿੱਚ 100 ਫੀਸਦੀ ਹੋ ਜਾਵੇਗੀ ਲਿਫਟਿੰਗ : ਹਰਚੰਦ ਸਿੰਘ ਬਰਸਟ
151.71 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਆਮਦ, 146.80 ਲੱਖ ਮੀਟ੍ਰਿਕ ਟਨ ਦੀ ਹੋ ਚੁੱਕੀ ਖਰੀਦ
ਮੋਹਾਲੀ / ਚੰਡੀਗੜ੍ਹ, : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਰਾਜ ਦੀਆਂ ਸਮੂੰਹ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦਾ ਕਾਰਜ਼ ਨਿਰਵਿਘਨ ਚੱਲ ਰਿਹਾ ਹੈ ਅਤੇ ਲਿਫਟਿੰਗ ਵੀ ਤੇਜੀ ਨਾਲ ਹੋ ਰਹੀ ਹੈ । ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚੋਂ ਲੱਗਭੱਗ 74 ਫੀਸਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਆਉਣ ਵਾਲੇ ਹਫਤੇ ਵਿੱਚ 100 ਫੀਸਦੀ ਲਿਫਟਿੰਗ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 151.71 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਹੈ ਅਤੇ 146.80 ਲੱਖ ਮੀਟ੍ਰਿਕ ਟਨ ਦੀ ਖਰੀਦ ਵੀ ਹੋ ਚੁੱਕੀ ਹੈ । ਜਿਸ ਵਿੱਚੋਂ ਸਰਕਾਰੀ ਏਜੰਸੀਆਂ ਵੱਲੋਂ 146.44 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਹੁਣ ਤੱਕ ਮੰਡੀਆਂ ਵਿੱਚੋਂ 108.15 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ ।
ਸ. ਬਰਸਟ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 60,00,858 ਮੀਟ੍ਰਿਕ ਟਨ, ਐਫ. ਸੀ. ਆਈ. ਵੱਲੋਂ 1,29,978 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 37,49,297 ਮੀਟ੍ਰਿਕ ਟਨ, ਪਨਸਪ ਵੱਲੋਂ 30,86,363 ਮੀਟ੍ਰਿਕ ਟਨ, ਵੇਅਰ ਹਾਉਸ ਵੱਲੋਂ 16,77,089 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 36,546 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਹੁਣ ਤੱਕ ਲੁਧਿਆਣਾ ਜਿਲ੍ਹੇ ਵਿੱਚ ਸਭ ਤੋਂ ਵੱਧ 13,89,022 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਹੈ, ਜਦਕਿ ਦੂਜੇ ਨੰਬਰ ਤੇ ਪਟਿਆਲਾ ਵਿੱਚ 11,45,832 ਮੀਟ੍ਰਿਕ ਟਨ ਅਤੇ ਤੀਜੇ ਨੰਬਰ ਤੇ ਸੰਗਰੂਰ ਵਿੱਚ 10,40,191 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਹੈ । ਬੀਤੇ ਬੁੱਧਵਾਰ ਨੂੰ ਮੰਡੀਆਂ ਵਿੱਚ 4.03 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ, ਜਦਕਿ 3.97 ਲੱਖ ਮੀਟ੍ਰਿਕ ਟਨ ਦੀ ਖਰੀਦ ਹੋਈ ਹੈ ਅਤੇ 5.86 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋਈ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਪੰਜਾਬ ਮੰਡੀ ਬੋਰਡ ਵੱਲੋਂ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਚੰਗੇ ਢੰਗ ਨਾਲ ਨੇਪਰੇ ਚਾੜ੍ਹਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ, ਤਾਂ ਕਿ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਕਿਸਾਨਾਂ ਨੂੰ ਫਸਲ ਦੀ ਅਦਾਇਗੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ। ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ, ਸ਼ੈਲਰ ਮਾਲਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ।



Scroll to Top