ਅੰਮ੍ਰਿਤਾ ਵੜਿੰਗ ਮਹਿਲਾ ਉਮੀਦਵਾਰ ਦੇ ਤੌਰ ਤੇ ਵੱਧ ਤੋਂ ਵੱਧ ਵੋਟਾਂ ਨਾਲ ਜਿੱਤਣਗੇ : ਗੁਰਸ਼ਰਨ ਰੰਧਾਵਾ
ਅੰਮ੍ਰਿਤਾ ਵੜਿੰਗ ਮਹਿਲਾ ਉਮੀਦਵਾਰ ਦੇ ਤੌਰ ਤੇ ਵੱਧ ਤੋਂ ਵੱਧ ਵੋਟਾਂ ਨਾਲ ਜਿੱਤਣਗੇ : ਗੁਰਸ਼ਰਨ ਰੰਧਾਵਾ
ਜਿਮਨੀ ਚੋਣਾਂ ਵਿੱਚ ਹਵਾ ਦਾ ਰੁੱਖ ਕਾਂਗਰਸ ਵੱਲ : ਨਰਿੰਦਰ ਲਾਲੀ
ਗਿੱਦੜਬਾਹਾ : ਗਿੱਦੜਬਾਹਾ ਜਿਮਨੀ ਚੋਣ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਦੀ ਧਰਮ ਪਤਨੀ ਅਤੇ ਕਾਂਗਰਸ ਪਾਰਟੀ ਦੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਚੋਣ ਪ੍ਰਚਾਰ ਲਈ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਅਤੇ ਆਲ ਇੰਡੀਆ ਕਾਂਗਰਸ ਓ.ਬੀ.ਸੀ ਸੈਲ ਦੇ ਕੋਆਰਡੀਨੇਟਰ ਨਰਿੰਦਰ ਪਾਲ ਲਾਲੀ ਤੇ ਉਹਨਾਂ ਦੀ ਟੀਮ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੇ ਵਾਰਡ ਨੰਬਰ 5 ਵਿੱਚ ਘਰ-ਘਰ ਜਾ ਕੇ ਵੋਟਾਂ ਮੰਗੀਆਂ । ਇਸ ਮੌਕੇ ਮੈਡਮ ਰੰਧਾਵਾ ਨੇ ਕਿਹਾ ਕਿ ਗਿੱਦੜਬਾਹਾ ਹਲਕੇ ਦੇ ਵੋਟਰਾਂ ਵਿੱਚ ਅਤੇ ਖਾਸ ਕਰਕੇ ਮਹਿਲਾ ਵੋਟਰਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਅੰਮ੍ਰਿਤਾ ਵੜਿੰਗ ਮਹਿਲਾ ਉਮੀਦਵਾਰ ਦੇ ਤੌਰ ਤੇ ਵੱਧ ਤੋਂ ਵੱਧ ਵੋਟਾਂ ਨਾਲ ਜਿੱਤਣਗੇ । ਇਸ ਮੌਕੇ ਨਰਿੰਦਰ ਲਾਲੀ ਨੇ ਕਿਹਾ ਕਿ ਜਿਮਨੀ ਚੋਣਾਂ ਵਿੱਚ ਹਵਾ ਦਾ ਰੁੱਖ ਕਾਂਗਰਸ ਵੱਲ ਹੈ ਅਤੇ ਵੋਟਰ ਬਹੁਤ ਹੀ ਸੁਝਵਾਨ ਹੈ। ਜਿਸ ਕਰਕੇ ਚਾਰੋਂ ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਕਾਂਗਰਸ ਪਾਰਟੀ ਵੱਡੇ ਫਰਕ ਨਾਲ ਜਿੱਤੇਗੀ ਅਤੇ ਰਾਜਾ ਵੜਿੰਗ ਦਾ ਕਾਂਗਰਸ ਪਾਰਟੀ ਕੱਦ ਹੋਰ ਉੱਚਾ ਹੋਵੇਗਾ । ਇਸ ਮੌਕੇ ਸੱਤਪਾਲ ਮਹਿਤਾ, ਸੰਜੇ ਸ਼ਰਮਾ, ਗੋਪੀ ਰੰਗੀਲਾ, ਨਰਿੰਦਰ ਪੱਪਾ, ਅਨੁਜ ਤ੍ਰਿਵੇਦੀ, ਨਰਿੰਦਰ ਨੀਟੂ, ਸ਼ਿਵ ਖੰਨਾ, ਡਿੰਪੀ ਵੜਿੰਗ, ਲਲਿਤ ਭਾਰਦਵਾਜ਼, ਆਗਿਆਕਾਰ ਸਿੰਘ, ਪ੍ਰਦੀਪ ਦੀਵਾਨ, ਅਸ਼ੋਕ ਖੰਨਾ ਸਵੀਟੀ ਮਦਨ ਭਾਂਬਰੀ, ਬਲਿਹਾਰ ਸਿੰਘ, ਇਕਰਾਰ ਸੱਦੀਕੀ ਅਨਿਲ ਬੱਬੀ, ਐਡ.ਦੇਵੀਦਾਸ ਸਤੀਸ਼ ਕੰਬੋਜ, ਜਸਵਿੰਦਰ ਜਰਗੀਆ, ਪਰਵੀਨ ਸਿੰਗਲਾ ਆਦ ਮੈਂਬਰ ਮੌਕੇ ਤੇ ਹਾਜਰ ਸਨ ।