Breaking News ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ : ਡਾ. ਰਵਜੋਤ ਸਿੰਘ100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ : ਲਾਲਜੀਤ ਸਿੰਘ ਭੁੱਲਰ ਦਾ ਐਲਾਨਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਨਾਲ ਪਾਕਿਸਤਾਨ ਦੇ ਸਾਜ਼ਿਸ਼ੀ ਅਨਸਰਾਂ ਦੀ ਫਿਰਕੂ ਮਾਨਸਿਕਤਾ ਦਾ ਚਿਹਰਾ ਨੰਗਾ ਹੋਇਆ : ਲਾਲ ਚੰਦ ਕਟਾਰੂਚੱਕਆਮ ਆਦਮੀ ਪਾਰਟੀ ਨੇ ਕੀਤਾ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਬਣਾਉਣ ਦੇ ਫ਼ੈਸਲੇ ਦਾ ਵਿਰੋਧਪਟਿਆਲਾ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਜਾਰੀ : ਵਿਧਾਇਕ ਅਜੀਤਪਾਲ ਸਿੰਘ ਕੋਹਲੀਜ਼ਮੀਨ ਪਿੱਛੇ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦੇ ਕਤਲਡਾ. ਰਵਜੋਤ ਸਿੰਘ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਉੱਚ ਪੱਧਰੀ ਮੀਟਿੰਗਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾਪੰਜਾਬ ਦੀ ਨਵੀਂ ਆਈ. ਟੀ. ਨੀਤੀ ਜਲਦ, 55000 ਪੇਸ਼ੇਵਰਾਂ ਨੂੰ ਮਿਲੇਗੀ ਨੌਕਰੀ: ਉਦਯੋਗ ਮੰਤਰੀ ਸੌਂਦਹਰਭਜਨ ਸਿੰਘ ਈ. ਟੀ. ਓ. ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕੀਤੀ ਕਾਰਪੋਰੇਸ਼ਨ ਅਧਿਕਾਰੀਆਂ ਨਾਲ ਵਿਕਾਸ ਕੰਮਾਂ ਬਾਰੇ ਮੀਟਿੰਗ

ਦੁਆਰਾ: Punjab Bani ਪ੍ਰਕਾਸ਼ਿਤ :Wednesday, 13 November, 2024, 07:16 PM

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕੀਤੀ ਕਾਰਪੋਰੇਸ਼ਨ ਅਧਿਕਾਰੀਆਂ ਨਾਲ ਵਿਕਾਸ ਕੰਮਾਂ ਬਾਰੇ ਮੀਟਿੰਗ
ਅੰਮ੍ਰਿਤਸਰ : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਕਾਰਪੋਰੇਸ਼ਨ ਅਧਿਕਾਰੀਆਂ ਨਾਲ ਵਿਕਾਸ ਕੰਮਾਂ ਬਾਰੇ ਮੀਟਿੰਗ ਕਰਦੇ ਵਿਰਾਸਤੀ ਗਲੀ ਜੋ ਕਿ ਸ੍ਰੀ ਦਰਬਾਰ ਸਾਹਿਬ ਨੂੰ ਜਾਂਦਾ ਰਸਤਾ ਹੈ, ਦੀ ਸਾਂਭ ਸੰਭਾਲ ਅਤੇ ਸਾਫ ਸਫਾਈ ਨੂੰ ਲੈ ਕੇ ਵਿਸਥਾਰਿਤ ਚਰਚਾ ਕੀਤੀ । ਉਨਾਂ ਗਲੀ ਦੀ ਸਾਂਭ ਸੰਭਾਲ ਲਈ ਚੱਲ ਰਹੇ ਕੰਮ ਵਿੱਚ ਤੇਜੀ ਲਿਆਉਣ ਦੀ ਹਦਾਇਤ ਕੀਤੀ ਤਾਂ ਜੋ ਯਾਤਰੂਆਂ ਨੂੰ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਡਿਪਟੀ ਕਮਿਸ਼ਨਰ ਨੇ ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਨੂੰ ਜਾਂਦਾ ਰਸਤਾ ਜੋ ਕਿ ਘਿਓ ਮੰਡੀ ਚੌਂਕ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਵਿਖੇ ਸੁਲਤਾਨ ਉਲ ਕੌਮ ਨਵਾਬ ਜੱਸਾ ਸਿੰਘ ਆਹਲੂਵਾਲੀਆ ਦੀ ਯਾਦ ਵਿੱਚ ਬਣਨ ਵਾਲੇ ਸ਼ਾਨਦਾਰ ਗੇਟ ਦਾ ਨਕਸ਼ਾ ਅਤੇ ਬਜਟ ਦੀ ਰਿਪੋਰਟ ਕਾਰਪੋਰੇਸ਼ਨ ਅਧਿਕਾਰੀਆਂ ਤੋਂ ਮੰਗੀ ਤਾਂ ਜੋ ਇਸ ਦਾ ਕੰਮ ਸ਼ੁਰੂ ਕਰਵਾਇਆ ਜਾ ਸਕੇ ।
ਕਾਰਪੋਰੇਸ਼ਨ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਉਕਤ ਗਲੀ ਵਿੱਚ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਦੇ ਸਹਿਯੋਗ ਨਾਲ ਰੰਗ ਰੋਗਨ ਦਾ ਕੰਮ ਕਰਵਾਇਆ ਜਾ ਰਿਹਾ ਹੈ, ਜੋ ਕਿ ਲਗਭਗ 50 ਫੀਸਦ ਤੋਂ ਵੱਧ ਮੁਕੰਮਲ ਹੋ ਚੁੱਕਾ ਹੈ । ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਸ਼ਰਧਾਲੂਆਂ ਦੀ ਆਮਦ ਨੂੰ ਸੁਖਾਲਾ ਕਰਨ ਲਈ ਦੋ ਗੋਲਫ ਕਾਰਟ ਵੀ ਉਹਨਾਂ ਵੱਲੋਂ ਲੈ ਕੇ ਦਿੱਤੀਆਂ ਜਾ ਰਹੀਆਂ ਹਨ ਅਤੇ ਇਸ ਗਲੀ ਦੀ ਦਿੱਖ ਨੂੰ ਸਵਾਰਨ ਲਈ 60 ਵੱਡੇ ਗਮਲੇ ਲਿਆ ਦਿੱਤੇ ਗਏ ਹਨ ਅਤੇ ਉਹਨਾਂ ਵਿੱਚ ਹੁਣ ਫੁੱਲ ਬੂਟੇ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ, ਜੋ ਕਿ ਛੇਤੀ ਪੂਰਾ ਕਰ ਲਿਆ ਜਾਵੇਗਾ । ਦੱਸਣ ਯੋਗ ਹੈ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਨਵਾਬ ਜੱਸਾ ਸਿੰਘ ਆਹਲੂਵਾਲੀਆ ਦੀ ਯਾਦ ਵਿੱਚ ਇਸੇ ਸਥਾਨ ਉੱਤੇ ਵੱਡਾ ਗੇਟ ਸਿੱਖ ਰਾਜ ਵੇਲੇ ਹੁੰਦਾ ਸੀ ਪਰ ਪੰਜਾਬ ਉੱਤੇ ਅੰਗਰੇਜ਼ ਹਕੂਮਤ ਦੀ ਸਥਾਪਤੀ ਦੌਰਾਨ ਉਹਨਾਂ ਨੇ ਹੋਰ ਇਮਾਰਤਾਂ ਦੇ ਨਾਲ ਇਸ ਗੇਟ ਨੂੰ ਵੀ ਢਾਹ ਦਿੱਤਾ ਅਤੇ ਸ਼ਹਿਰ ਵਿੱਚ ਬ੍ਰਿਟਿਸ਼ ਇਮਾਰਤ ਕਲਾ ਦੇ ਅਨੁਸਾਰ ਇਮਾਰਤਾਂ ਬਣਾਈਆਂ ਜਾਣ ਲੱਗੀਆਂ ।



Scroll to Top