ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਕਿਸਾਨਾਂ ਨੂੰ ਡੀ. ਏ. ਪੀ. ਦੇ ਬਦਲ ਵਾਲੀਆਂ ਖਾਦਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ ਦੀ ਅਪੀਲ
ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਕਿਸਾਨਾਂ ਨੂੰ ਡੀ. ਏ. ਪੀ. ਦੇ ਬਦਲ ਵਾਲੀਆਂ ਖਾਦਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ ਦੀ ਅਪੀਲ
ਸੰਗਰੂਰ , 13 ਨਵੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਚਹਿਲ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਡੀਏਪੀ ਖਾਦ ਦੀ ਕਾਲਾਬਜ਼ਾਰੀ ਨੂੰ ਰੋਕਣ ਲਈ ਪਿਛਲੇ ਕਈ ਦਿਨਾਂ ਤੋਂ ਸਾਰੇ ਖਾਦ ਡੀਲਰਾਂ ਦੀਆਂ ਦੁਕਾਨਾਂ ਅਤੇ ਗੁਦਾਮਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ । ਉਹਨਾਂ ਦੱਸਿਆ ਕਿ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਦੀਆਂ ਖਾਦਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਚੈਕਿੰਗ ਪ੍ਰਕਿਰਿਆ ਲਗਾਤਾਰ ਜਾਰੀ ਰੱਖੀ ਜਾਵੇਗੀ । ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਡੀ. ਏ. ਪੀ. ਖਾਦ ਦੇ ਬਦਲ ਵਾਲੀਆਂ ਖਾਦਾਂ ਸਮੇਤ ਬਿੱਲ ਕਿਸਾਨਾਂ ਨੂੰ ਦਿੱਤੀਆਂ ਜਾਣ । ਉਨ੍ਹਾਂ ਦੱਸਿਆ ਕਿ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਜੇਕਰ ਕੋਈ ਵਿਕਰੇਤਾ ਡੀ. ਏ. ਪੀ. ਖਾਦ ਦੀ ਕਾਲਾਬਜ਼ਾਰੀ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ । ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਦੇ ਆਧਾਰ ਉਤੇ ਡੀਏਪੀ ਦੇ ਬਦਲ ਵਾਲੀਆਂ ਖਾਦਾਂ ਦੀ ਵਰਤੋਂ ਕਰਕੇ ਵੀ ਕਣਕ ਦੀ ਬਿਜਾਈ ਕਰ ਸਕਦੇ ਹਨ ।