Breaking News ਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਰੇਂਜ ’ਚ ਪਿਛਲੇ 100 ਦਿਨਾਂ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ : ਮਨਦੀਪ ਸਿੰਘ ਸਿੱਧੂਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡਤਰਨਤਾਰਨ ਵਿਚ ਸਬ ਇੰਸਪੈਕਟਰ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ ਤੇ ਏ. ਐਸ. ਆਈ. ਦੀ ਤੋੜੀ ਬਾਂਹਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜ

ਪਿੰਡਾਂ ਵਿੱਚ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਦਾ ਕੰਮਾਂ ਨੂੰ ਲੈ ਕੇ ਬਹੁਤ ਉਤਸ਼ਾਹ ਹੈ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ

ਦੁਆਰਾ: Punjab Bani ਪ੍ਰਕਾਸ਼ਿਤ :Wednesday, 13 November, 2024, 07:37 PM

ਪਿੰਡਾਂ ਵਿੱਚ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਦਾ ਕੰਮਾਂ ਨੂੰ ਲੈ ਕੇ ਬਹੁਤ ਉਤਸ਼ਾਹ ਹੈ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ
ਅੰਮ੍ਰਿਤਸਰ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡਾਂ ਵਿੱਚ ਵਿਕਾਸ ਕੰਮਾਂ ਨੂੰ ਕਰਵਾਉਣ ਲਈ ਪੰਚਾਇਤ ਵਿਭਾਗ ਦੇ ਅਧਿਕਾਰੀਆਂ, ਜਿਨਾਂ ਵਿੱਚ ਡੀ. ਡੀ. ਪੀ. ਓ., ਬੀ. ਡੀ. ਪੀ. ਓ. ਅਤੇ ਐਕਸੀਅਨ ਪੰਚਾਇਤੀ ਰਾਜ ਸ਼ਾਮਿਲ ਸਨ ਨਾਲ ਮੀਟਿੰਗ ਕਰਦੇ ਕਿਹਾ ਕਿ ਪਿੰਡਾਂ ਵਿੱਚ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਦਾ ਕੰਮਾਂ ਨੂੰ ਲੈ ਕੇ ਬਹੁਤ ਉਤਸ਼ਾਹ ਹੈ ਅਤੇ ਤੁਹਾਡੇ ਕਰਮਚਾਰੀ ਪੰਚਾਇਤਾਂ ਨਾਲ ਸਲਾਹ ਮਸ਼ਵਰਾ ਕਰਕੇ ਪਿੰਡਾਂ ਦਾ ਕੰਮ ਕਰਵਾਉਣ । ਉਹਨਾਂ ਕਿਹਾ ਕਿ ਕਿਸੇ ਵੀ ਪਿੰਡ ਵਿੱਚ ਕੰਮ ਕਰਵਾਉਣ ਮੌਕੇ ਕਿਸੇ ਪਾਰਟੀ ਦਾ ਪੱਖਪਾਤ ਨਹੀਂ ਕੀਤਾ ਜਾਣਾ ਚਾਹੀਦਾ। ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਪੰਜਾਬ ਦਾ ਚੌਮੁਖੀ ਵਿਕਾਸ ਕਰਨ ਲਈ ਕੰਮ ਕਰ ਰਹੀ ਹੈ ਅਤੇ ਪਿੰਡ ਇਸ ਦੀ ਬੁਨਿਆਦ ਹਨ । ਉਹਨਾਂ ਕਿਹਾ ਕਿ ਹਰੇਕ ਪਿੰਡ ਦੀ ਵੱਖਰੀ ਲੋੜ ਹੈ ਤੇ ਉਸ ਲੋੜ ਨੂੰ ਸਮਝਦੇ ਹੋਏ ਹੀ ਕੰਮਾਂ ਦੀ ਤਰਤੀਬ ਤਿਆਰ ਕੀਤੀ ਜਾਵੇ ਅਤੇ ਉਸ ਅਨੁਸਾਰ ਵਧੀਆ ਗੁਣਵੱਤਾ ਨਾਲ ਕੰਮ ਕਰਵਾਏ ਜਾਣ ‌। ਉਨਾਂ ਇਸ ਮੌਕੇ ਕਸਬਾ ਰਮਦਾਸ ਵਿੱਚ ਬਿਜਲੀ ਲਾਈਨਾਂ ਵਿੱਚ ਸੁਧਾਰ ਨੂੰ ਲੈ ਕੇ ਵੀ ਵਿਚਾਰਾਂ ਕੀਤੀਆਂ ਅਤੇ ਅਧਿਕਾਰੀਆਂ ਨੂੰ ਪੁਰਾਣੀਆਂ ਲਾਈਨਾਂ ਬਦਲਣ ਅਤੇ ਨੀਵੀਆਂ ਹੋ ਚੁੱਕੀਆਂ ਬਿਜਲੀ ਲਾਈਨਾਂ ਨੂੰ ਉੱਚਾ ਕਰਨ ਦੀ ਹਦਾਇਤ ਕੀਤੀ । ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਮੇਰਾ ਸੁਪਨਾ ਅਜਨਾਲਾ ਹਲਕੇ ਨੂੰ ਵਿਕਾਸ ਪੱਖੋਂ ਪੰਜਾਬ ਦਾ ਮੋਹਰੀ ਹਲਕਾ ਬਣਾਉਣਾ ਹੈ ਅਤੇ ਮੈਂ ਇਸ ਲਈ ਦਿਨ ਰਾਤ ਕੰਮ ਕਰ ਰਿਹਾ ਹਾਂ । ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਵੀ ਹਰੇਕ ਤਰ੍ਹਾਂ ਦਾ ਸਾਥ ਅਜਨਾਲਾ ਹਲਕੇ ਲਈ ਮਿਲਿਆ ਹੈ ਅਤੇ ਹੁਣ ਕੰਮ ਕਰਵਾਉਣ ਲਈ ਇੱਕ ਟੀਮ ਵਜੋਂ ਤੁਹਾਡੇ ਸਾਰਿਆਂ ਦੇ ਸਾਥੀ ਲੋੜ ਹੈ ।