ਭਾਜਪਾ ਦੀ ਕਰਨਾਟਕ ਵਿਚ ਬਣੀ ਸਰਕਾਰ ਡੇਗਣ ਲਈ ਕਾਂਗਰਸੀ ਵਿਧਾਇਕਾਂ ਨੂੰ ਕੀਤੀ ਗਈ ਪੇਸ਼ਕਸ਼ ਸਿਰੇ ਨਾ ਚੜ੍ਹਨ ਕਾਰਨ ਹੁਣ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ : ਮੁੱਖ ਮੰਤਰੀ ਸਿਧਾਰਮਈਆ

ਭਾਜਪਾ ਦੀ ਕਰਨਾਟਕ ਵਿਚ ਬਣੀ ਸਰਕਾਰ ਡੇਗਣ ਲਈ ਕਾਂਗਰਸੀ ਵਿਧਾਇਕਾਂ ਨੂੰ ਕੀਤੀ ਗਈ ਪੇਸ਼ਕਸ਼ ਸਿਰੇ ਨਾ ਚੜ੍ਹਨ ਕਾਰਨ ਹੁਣ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ : ਮੁੱਖ ਮੰਤਰੀ ਸਿਧਾਰਮਈਆ
ਮੈਸੁਰੂ : ਭਾਰਤ ਦੇਸ਼ ਦੇ ਸੂਬੇ ਕਰਨਾਟਕ ਦੇ ਮੁੱਖ ਮੰਤਰੀ ਸਿਧਾਰਮਈਆ ਨੇ ਬੁਧਵਾਰ ਨੂੰ ਦਾਅਵਾ ਕੀਤਾ ਕਿ ਵਿਰੋਧੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਲਈ ਕਾਂਗਰਸ ਦੇ 50 ਵਿਧਾਇਕਾਂ ਨੂੰ 50-50 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਕਿਸੇ ਵੀ ਵਿਧਾਇਕ ਨੇ ਇਸ ਪੇਸ਼ਕਸ਼ ਨੂੰ ਮਨਜ਼ੂਰ ਨਹੀਂ ਕੀਤਾ, ਜਿਸ ਕਾਰਨ ਭਾਜਪਾ ਹੁਣ ਉਨ੍ਹਾਂ ਵਿਰੁਧ ਝੂਠੇ ਕੇਸ ਦਰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ (ਭਾਜਪਾ) ਨੇ ਸਿੱਧਰਮਈਆ ਸਰਕਾਰ ਨੂੰ ਉਖਾੜ ਸੁੱਟਣ ਲਈ 50-50 ਵਿਧਾਇਕਾਂ ਨੂੰ 50-50 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਸੀ। ਉਨ੍ਹਾਂ ਨੂੰ ਇੰਨਾ ਪੈਸਾ ਕਿੱਥੋਂ ਮਿਲਿਆ? ਕੀ ਸਾਬਕਾ ਮੁੱਖ ਮੰਤਰੀਆਂ ਬੀ. ਐਸ. ਯੇਦੀਯੁਰੱਪਾ, ਬਸਵਰਾਜ ਬੋਮਈ, ਵਿਰੋਧੀ ਧਿਰ ਦੇ ਨੇਤਾ ਆਰ ਅਸ਼ੋਕ, ਭਾਜਪਾ ਦੇ ਸੂਬਾ ਪ੍ਰਧਾਨ ਬੀ.ਵਾਈ. ਵਿਜੇਂਦਰ ਨੇ ਨੋਟ ਛਾਪੇ ਸਨ? ਉਨ੍ਹਾਂ ਨੇ ਮੈਸੂਰੂ ਜ਼ਿਲ੍ਹੇ ਦੇ ਟੀ ਨਰਸੀਪੁਰਾ ਵਿਧਾਨ ਸਭਾ ਹਲਕੇ ’ਚ 470 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਹ ਦੋਸ਼ ਲਗਾਇਆ। ਸਿਧਾਰਮਈਆ ਨੇ ਕਿਹਾ ਕਿ ਇਹ ਸੱਭ ‘ਰਿਸ਼ਵਤ ਦਾ ਪੈਸਾ’ ਸੀ। ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਉਨ੍ਹਾਂ ਨੇ ਕਰੋੜਾਂ ਰੁਪਏ ਕਮਾਏ ਹਨ। ਇਸ ਪੈਸੇ ਦੀ ਵਰਤੋਂ ਕਰਦਿਆਂ ਉਨ੍ਹਾਂ ਨੇ ਹਰ ਵਿਧਾਇਕ ਨੂੰ 50 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ।ਸਿੱਧਾਰਮਈਆ ਨੇ ਕਿਹਾ, ‘‘ਪਰ ਸਾਡੇ ਕਿਸੇ ਵੀ ਵਿਧਾਇਕ ਨੇ ਇਸ ਪੇਸ਼ਕਸ਼ ਨੂੰ ਮਨਜ਼ੂਰ ਨਹੀਂ ਕੀਤਾ, ਇਸ ਲਈ ਉਨ੍ਹਾਂ ਨੇ ਕਿਸੇ ਵੀ ਤਰੀਕੇ ਨਾਲ ਇਸ ਸਰਕਾਰ ਨੂੰ ਹਟਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਲਈ ਉਹ ਅਜਿਹਾ ਕਰ ਰਹੇ ਹਨ (ਝੂਠੇ ਕੇਸ ਦਰਜ ਕਰ ਰਹੇ ਹਨ)।
