Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:08 am

+91 90915 01313 , +91 90916 01313

punjabbanni@gmail.com
punjabbani@yahoo.com

ਸੜਕ ਹਾਦਸੇ ਵਿਚ ਦੋ ਵਿਦਿਆਰਥੀਆਂ ਦੀ ਹੋੲ ਮੌਤ

ਸੜਕ ਹਾਦਸੇ ਵਿਚ ਦੋ ਵਿਦਿਆਰਥੀਆਂ ਦੀ ਹੋੲ ਮੌਤ

ਸੜਕ ਹਾਦਸੇ ਵਿਚ ਦੋ ਵਿਦਿਆਰਥੀਆਂ ਦੀ ਹੋੲ ਮੌਤ
ਬਰਨਾਲਾ : ਪੰਜਾਬ ਦੇ ਜਿ਼ਲਾ ਬਰਨਾਲਾ ਦੇ ਭਦੌੜ ਕਸਬੇ ਦੇ ਬਾਜਾਖਾਨਾ ਰੋਡ `ਤੇ ਵਾਪਰੇ ਇੱਕ ਹਾਦਸੇ ਵਿੱਚ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ। ਇਹ ਹਾਦਸਾ ਮੀਰੀ ਪੀਰੀ ਖਾਲਸਾ ਕਾਲਜ ਭਦੌੜ ਨੇੜੇ ਇੱਕ ਟਰੈਕਟਰ ਅਤੇ ਮੋਟਰਸਾਈਕਲ ਦੀ ਸਿੱਧੀ ਟੱਕਰ ਦੌਰਾਨ ਵਾਪਰਿਆ। ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਵਾਸੀ ਪਿੰਡ ਗੁਰੂਸਰ (ਬਠਿੰਡਾ) ਅਤੇ ਤਰਨਪ੍ਰੀਤ ਸਿੰਘ ਵਾਸੀ ਭਗਤਾ ਭਾਈ (ਬਠਿੰਡਾ) ਦੋਵੇਂ ਅਕਾਲ ਅਕੈਡਮੀ ਭਦੌੜ ਦੇ 12ਵੀਂ ਜਮਾਤ ਦੇ ਵਿਦਿਆਰਥੀ ਸਨ । ਸਕੂਲ ਵਿੱਚ ਗੁਰਪੁਰਬ ਧੂਮਧਾਮ ਨਾਲ ਮਨਾਇਆ ਗਿਆ । ਦੋਵੇਂ ਵਿਦਿਆਰਥੀ ਆਪਣੀ ਡਿਊਟੀ ਵਿਚ ਲੱਗੇ ਹੋਏ ਸਨ। ਦੁਪਹਿਰ ਸਮੇਂ ਦੋਵੇਂ ਸਕੂਲ ਤੋਂ ਛੁੱਟੀ ਲੈ ਕੇ ਮੋਟਰਸਾਈਕਲ ’ਤੇ ਘਰ ਪਰਤ ਰਹੇ ਸਨ। ਜਦੋਂ ਉਹ ਮੀਰੀ ਪੀਰੀ ਖਾਲਸਾ ਕਾਲਜ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਇੱਕ ਟਰੈਕਟਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਵਿਦਿਆਰਥੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਨ੍ਹਾਂ ਨੂੰ ਡੀ. ਐਮ. ਸੀ. ਲੁਧਿਆਣਾ ਰੈਫਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਦੋਵਾਂ ਵਿਦਿਆਰਥੀਆਂ ਦੀ ਮੌਤ ਹੋ ਗਈ ।

Advertisement
Advertisement
Advertisement
Advertisement
Scroll to Top