ਪੰਜਾਬ ਪੁਲਸ ਨੇ ਕੀਤੇ ਚੈਨੀਆਂ ਤੇ ਪਰਸ ਖੋਹ ਕੇ ਭੱਜਣ ਵਾਲੇ ਕਾਬੂ

ਦੁਆਰਾ: Punjab Bani ਪ੍ਰਕਾਸ਼ਿਤ :Thursday, 14 November, 2024, 01:05 PM

ਪੰਜਾਬ ਪੁਲਸ ਨੇ ਕੀਤੇ ਚੈਨੀਆਂ ਤੇ ਪਰਸ ਖੋਹ ਕੇ ਭੱਜਣ ਵਾਲੇ ਕਾਬੂ
ਫਤਿਹਗੜ੍ਹ ਸਾਹਿਬ : ਪੰਜਾਬ ਪੁਲਸ ਵੱਲੋਂ ਮਾੜੇ ਅਨਸਰਾਂ ਖਿਲਾਫ਼ ਲਗਾਤਾਰ ਕਾਰਵਾਈ ਜਾਰੀ ਹੈ, ਜਿਸ ਦੇ ਤਹਿਤ ਹੁਣ ਫਤਿਹਗੜ੍ਹ ਸਾਹਿਬ ਪੁਲਿਸ ਨੇ ਮੋਬਾਇਲ ਤੇ ਚੈਨੀ ਝਪਟ ਕੇ ਖੋਣ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਫਤਿਹਗੜ੍ਹ ਪੁਲਿਸ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਪੁਲਿਸ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ ਸ੍ਰੀ ਫਤਿਹਗੜ੍ਹ ਸਾਹਿਬ ਪੁਲਸ ਮਾੜੇ ਅਨਸਰਾਂ ਦੇ ਖਿਲਾਫ ਲਗਾਤਾਰ ਕਾਰਵਾਈ ਕਰ ਰਹੀ ਹੈ ਜਿਸ ਦੇ ਤਹਿਤ ਥਾਣਾ ਸ਼੍ਰੀ ਫਤਿਹਗੜ੍ਹ ਸਾਹਿਬ ਪੁਲਸ ਵੱਲੋਂ ਮੋਬਾਇਲ/ ਚੈਨੀ ਝਪਟ ਕੇ ਖੋਣ ਵਾਲੇ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਨਾਂ ਨੇ ਬਹੁਤ ਜਿਆਦਾ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ ।