Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:53 am

+91 90915 01313 , +91 90916 01313

punjabbanni@gmail.com
punjabbani@yahoo.com

ਡੀ. ਏ. ਪੀ. ਦੇ ਬਦਲ ਵਜੋਂ ਹੋਰਨਾਂ ਖਾਦਾਂ ਦੀ ਵਰਤੋਂ ਨੂੰ ਤਰਜੀਹ ਦੇ ਸਕਦੇ ਨੇ ਕਿਸਾਨ

ਡੀ. ਏ. ਪੀ. ਦੇ ਬਦਲ ਵਜੋਂ ਹੋਰਨਾਂ ਖਾਦਾਂ ਦੀ ਵਰਤੋਂ ਨੂੰ ਤਰਜੀਹ ਦੇ ਸਕਦੇ ਨੇ ਕਿਸਾਨ

ਡੀ. ਏ. ਪੀ. ਦੇ ਬਦਲ ਵਜੋਂ ਹੋਰਨਾਂ ਖਾਦਾਂ ਦੀ ਵਰਤੋਂ ਨੂੰ ਤਰਜੀਹ ਦੇ ਸਕਦੇ ਨੇ ਕਿਸਾਨ
-ਕਿਸਾਨ ਖਾਦਾਂ ਦੀ ਵਰਤੋਂ ਮਾਹਰਾਂ ਦੀ ਰਾਏ ਅਨੁਸਾਰ ਕਰਨ : ਮੁੱਖ ਖੇਤੀਬਾੜੀ ਅਫ਼ਸਰ
ਪਟਿਆਲਾ, 15 ਨਵੰਬਰ : ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਖਾਦਾਂ ਦੀ ਵਰਤੋਂ ਖੇਤੀ ਮਾਹਰਾਂ ਦੀ ਸਲਾਹ ਨਾਲ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਖਾਦਾਂ ਦੀ ਬੇਲੋੜੀ ਵਰਤੋਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਮਾੜਾ ਪ੍ਰਭਾਵ ਪੈਦਾ ਹੈ । ਉਨ੍ਹਾਂ ਕਿਹਾ ਕਿ ਫਾਸਫੋਰਸ ਦੇ ਬਦਲ ਵਜੋਂ ਐੱਨ. ਪੀ. ਕੇ ਤੇ ਹੋਰ ਖਾਦਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ । ਉਨ੍ਹਾਂ ਕਿਹਾ ਕਿ ਕਿਸਾਨ ਕਣਕ ਦੀ ਬਿਜਾਈ ਸਮੇਂ ਡੀ. ਏ. ਪੀ. ਦੇ ਬਦਲ ਵਾਲੀਆਂ ਖਾਦਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ । ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਜ਼ਮੀਨ ‘ਚ ਵਾਹ ਕੇ ਵੀ ਖਾਦਾਂ ਦੀ ਵਰਤੋਂ ਨੂੰ ਘਟਾਇਆ ਜਾ ਸਕਦਾ ਹੈ । ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੀਆਂ ਗਠਿਤ ਟੀਮਾਂ ਵੱਲ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਵੀ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਖਾਦ ਵਿਕਰੇਤਾ ਡੀ. ਏ. ਪੀ. ਖਾਦ ਜਾਂ ਹੋਰ ਖਾਦਾਂ ਨਾਲ ਕਿਸਾਨਾਂ ਨੂੰ ਕੋਈ ਹੋਰ ਗੈਰ ਜ਼ਰੂਰੀ ਖਾਦਾਂ/ਦਵਾਈਆਂ ਨਾ ਦੇਵੇ । ਉਨ੍ਹਾਂ ਕਿਹਾ ਕਿ ਕਣਕ ਦੀ ਕਾਸ਼ਤ ਲਈ ਫਾਸਫੋਰਸ ਖੁਰਾਕੀ ਤੱਤ ਡੀ. ਏ. ਪੀ. ਦੇ ਬਦਲ ਵਜੋਂ ਹੋਰਨਾਂ ਖਾਦਾਂ ਦੀ ਵਰਤੋਂ ਨੂੰ ਤਰਜੀਹ ਦੇ ਸਕਦੇ ਨੇ ਕਿਸਾਨ
ਦੀ ਜ਼ਰੂਰਤ ਹੁੰਦੀ ਹੈ ਜਿਸ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਡੀ. ਏ. ਪੀ. ਖਾਦ ਦੀ ਬਿਜਾਈ ਸਮੇਂ ਵਰਤੋਂ ਕੀਤੀ ਜਾਂਦੀ ਹੈ । ਉਨ੍ਹਾਂ ਦੱਸਿਆ ਕਿ ਡੀ. ਏ. ਪੀ. ਖਾਦ ਦੇ ਬਦਲ ਵੱਜੋ ਕਿਸਾਨ ਖਾਦ ਅਤੇ ਟ੍ਰਿਪਲ ਸੁਪਰ ਫਾਸਫੇਟ ਖਾਦ, ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ । ਇਸ ਤੋਂ ਇਲਾਵਾ ਬਾਜ਼ਾਰ ਵਿੱਚ ਮੌਜੂਦ ਹੋਰ ਫਾਸਫੈਟਿਕ ਖਾਦਾਂ ਵੀ ਵਰਤੀਆਂ ਜਾ ਸਕਦੀਆਂ ਹਨ । ਉਨ੍ਹਾਂ ਜ਼ਿਲ੍ਹੇ ਦੇ ਡੀਲਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜ਼ਰੂਰੀ ਦਸਤਾਵੇਜ਼ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਸਟਾਕ ਬੋਰਡ ਉੱਪਰ ਰੋਜ਼ਾਨਾ ਖਾਦ ਦਾ ਸਟਾਕ ਅਤੇ ਰੇਟ ਲਿਖਿਆ ਜਾਵੇ । ਉਨ੍ਹਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮਗਰੀ ਦੀ ਵਿੱਕਰੀ ਕੀਤੀ ਜਾਂਦੀ ਹੈ, ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਖੇਤੀ ਸਮਗਰੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ ।

Advertisement
Advertisement
Advertisement
Advertisement
Scroll to Top