Breaking

ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ
Wednesday, 18 Nov 2026 | 3:53 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ

ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ

ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ
ਫੁੱਲਾਂ ਨਾਲ ਸਜਾਵਟ, ਸੰਗਤਾਂ ਨੇ ਜਗਾਈਆਂ ਮੋਮਬੱਤੀਆਂ, ਦੀਪਮਾਲਾ ਰਹੀ ਖਿੱਚ ਦਾ ਕੇਂਦਰ
ਵਿਸ਼ਵ ਦੇ ਉਚਤਮ ਕ੍ਰਾਂਤੀਕਾਰੀ ਦਾਰਸ਼ਨਿਕ ਸਨ ਬਾਬਾ ਨਾਨਕ : ਪ੍ਰੋ. ਬਡੂੰਗਰ
ਪਟਿਆਲਾ 15 ਨਵੰਬਰ : ਸਮੁੱਚੀ ਮਾਨਵਤਾ ਦੇ ਰਹਿਬਰ ਅਤੇ ਸਿੱਖ ਧਰਮ ਦੇ ਸੰਸਥਾਪਕ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਵਿਖੇ ਗੁਰੂ ਘਰ ਨਤਮਸਤਕ ਹੋ ਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਗੁਰੂ ਸਾਹਿਬ ਦਾ ਪ੍ਰਕਾਸ਼ ਪੁਰਬ ਦਿਹਾੜਾ ਮਨਾਇਆ । ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ। ਇਸ ਮੌਕੇ ਹਜੂਰੀ ਰਾਗੀ ਭਾਈ ਜਸਵਿੰਦਰ ਸਿੰਘ ਅਤੇ ਢਾਡੀ ਜੱਥਾ ਭਾਈ ਤਰਸੇਮ ਸਿੰਘ ਪ੍ਰੀਤ ਵੱਲੋਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਅਰਦਾਸ ਉਪਰੰਤ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੀ ਗੁਰਬਾਣੀ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ । ਇਸ ਮੌਕੇ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਪੁੱਜੇ ਹੋਏ ਸਨ, ਜਿਨ੍ਹਾਂ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਵੀ ਦਿੱਤੀ। ਦੀਵਾਨ ਹਾਲ ਵਿਖੇ ਆਯੋਜਿਤ ਗੁਰਮਤਿ ਸਮਾਗਮ ਦੌਰਾਨ ਉਚੇਚੇ ਤੌਰ ’ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਬ੍ਰਹਿਮੰਡੀ ਚੇਤਨਾ ਦੇ ਨਾਇਕ ਅਤੇ ਵਿਸ਼ਵ ਦੇ ਉਚਤਮ ਕ੍ਰਾਂਤੀਕਾਰੀ ਦਾਰਸ਼ਨਿਕ ਸਨ, ਜਿਨ੍ਹਾਂ ਨੇ ਆਪਣੀ ਬਾਣੀ ਨਾਲ ਸਮਾਜਕ, ਧਾਰਮਕ ਅਤੇ ਰਾਜਨੀਕ ਪੱਧਰ ’ਤੇ ਵੀ ਕ੍ਰਾਂਤੀ ਲਿਆਂਦੀ ਅਤੇ ਸਰਬੱਤ ਦਾ ਭਲਾ ਕੀਤਾ ।
ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਆਸਥਾ ਦਾ ਪ੍ਰਗਟਾਵਾ ਕਰਦਿਆਂ ਪਵਿੱਤਰ ਸਰੋਵਰ ਦੇ ਆਸ ਪਾਸ ਮੋਮਬੱਤੀ ਜਗਾਈਆਂ ਅਤੇ ਇਕ ਦੂਜੇ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਗੁਰੂ ਦਰਬਾਰ ਵਿਚ ਸੁੰਦਰ ਜਲੌ ਸਜਾਏ ਗਏ ਅਤੇ ਵੱਖ ਵੱਖ ਫੁੱਲਾਂ ਨਾਲ ਕੀਤੀ ਗਈ ਸਜਾਵਟ ਵੀ ਖਿੱਚ ਦਾ ਕੇਂਦਰ ਬਣੀ। ਪੂਰਨਮਾਸ਼ੀ ਦੇ ਇਸ ਪਵਿੱਤਰ ਦਿਹਾੜੇ ’ਤੇ ਦੀਵਾਨ ਹਾਲ ਵਿਖੇ ਅੰਮਿ੍ਰਤ ਸੰਚਾਰ ਵੀ ਕਰਵਾਇਆ ਗਿਆ । ਸੰਗਤਾਂ ਨੇ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ ਅਤੇ ਪੰਗਤ ਸੰਗਤ ਕਰਕੇ ਗੁਰੂ ਘਰ ਦੀ ਬਖਸ਼ਿਸ਼ ਪ੍ਰਾਪਤ ਕੀਤੀ । ਇਸੇ ਤਰ੍ਹਾਂ ਪ੍ਰਬੰਧ ਅਧੀਨ ਗੁਰਦੁਆਰਾ ਮੋਤੀ ਬਾਗ ਸਾਹਿਬ, ਗੁਰਦੁਆਰਾ ਬਹਾਦਰਗੜ੍ਹ ਸਾਹਿਬ, ਗੁਰਦੁਆਰਾ ਕਰਹਾਲੀ ਸਾਹਿਬ ਅਤੇ ਗੁਰਦੁਆਰਾ ਬਾਬਾ ਅਜਾਪਾਲ ਵਿਖੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਏ ਗਏ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਪੁੱਜੀਆਂ ਸਖਸ਼ੀਅਤਾਂ ਦਾ ਸਨਮਾਨਤ ਵੀ ਕੀਤਾ ਅਤੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਆਤਮ ਪ੍ਰਕਾਸ਼ ਸਿੰਘ ਬੇਦੀ, ਮਨਦੀਪ ਸਿੰਘ ਭਲਵਾਨ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਜਸਪ੍ਰੀਤ ਸਿੰਘ ਭਾਟੀਆ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਸਾਬਕਾ ਮੈਨੇਜਰ ਕਰਨੈਲ ਸਿੰਘ ਵਿਰਕ, ਸੁਖਵਿੰਦਰ ਸਿੰਘ, ਇੰਸਪੈਕਟਰ ਖੁਸ਼ਹਾਲ ਸਿੰਘ, ਬੰਤ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦਾ ਸਮੁੱਚਾ ਸਟਾਫ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ ।
(ਡੱਬੀ)
ਪੰਜ ਪਿਆਰਿਆਂ ਪਾਸੋਂ 58 ਪ੍ਰਾਣੀਆਂ ਨੇ ਲਈ ਅੰਮਿ੍ਰਤ ਦੀ ਦਾਤ
ਪ੍ਰਕਾਸ਼ ਪੁਰਬ ਮੌਕੇ ਦੀਵਾਨ ਹਾਲ ਵਿਖੇ ਅੰਮਿ੍ਰਤ ਸੰਚਾਰ ਕਰਵਾਇਆ ਗਿਆ । ਇਸ ਮੌਕੇ ਪੰਜ ਪਿਆਰਿਆਂ ਪਾਸੋਂ 58 ਦੇ ਕਰੀਬ ਸੰਗਤਾਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ। ਅੰਮਿ੍ਰਤ ਦੀ ਦਾਤ ਪ੍ਰਾਪਤ ਕਰਨ ਵਾਲਿਆਂ ’ਚ ਮਹਿਲਾਵਾਂ, ਨੌਜਵਾਨ, ਬੱਚੇ, ਬਜ਼ੁਰਗ ਆਦਿ ਸ਼ਾਮਲ ਸਨ । ਇਸ ਮੌਕੇ ਪੰਜ ਪਿਆਰਿਆਂ ਨੇ ਖੰਡੇ ਬਾਟੇ ਦੀ ਪ੍ਰਾਪਤ ਕਰਨ ਵਾਲਿਆਂ ਨੂੰ ਰਹਿਮ ਮਰਿਆਦਾ ਅਤੇ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ ।

Advertisement
Advertisement
Advertisement
Advertisement
Scroll to Top