ਝੁੱਗੀਆਂ ਝੌਂਪੜੀਆਂ ਵਿੱਚ ਰਹਿੰਦੇ ਬੱਚਿਆਂ ਨੂੰ ਸਟੇਸ਼ਨਰੀ ਕਿੱਟਾਂ ਦੀ ਵੰਡ

ਦੁਆਰਾ: Punjab Bani ਪ੍ਰਕਾਸ਼ਿਤ :Friday, 15 November, 2024, 07:31 PM

ਝੁੱਗੀਆਂ ਝੌਂਪੜੀਆਂ ਵਿੱਚ ਰਹਿੰਦੇ ਬੱਚਿਆਂ ਨੂੰ ਸਟੇਸ਼ਨਰੀ ਕਿੱਟਾਂ ਦੀ ਵੰਡ
ਸੰਗਰੂਰ, 15 ਨਵੰਬਰ : ਜਿਲਾ ਬਾਲ ਸੁਰੱਖਿਆ ਅਫਸਰ ਨਵਨੀਤ ਕੌਰ ਤੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਦਿਵਸ ਦੇ ਮੌਕੇ ‘ਤੇ ਸੰਗਰੂਰ ਸ਼ਹਿਰ ਵਿਖੇ ਝੁੱਗੀਆਂ ਝੌਂਪੜੀਆਂ ਵਿੱਚ ਰਹਿਣ ਵਾਲੇ ਬੱਚਿਆਂ ਦੀ ਹੌਂਸਲਾ ਅਫਜਾਈ ਲਈ ਇੱਕ ਪ੍ਰੋਗਰਾਮ ਕਰਵਾਇਆ ਗਿਆ । ਉਹਨਾਂ ਦੱਸਿਆ ਕਿ ਇਸ ਦੌਰਾਨ ਇਹਨਾਂ ਬੱਚਿਆਂ ਨੂੰ ਸਟੇਸ਼ਨਰੀ ਕਿੱਟਾਂ ਦੀ ਵੰਡ ਕੀਤੀ ਗਈ ਅਤੇ ਸਿੱਖਿਆ ਹਾਸਿਲ ਕਰਨ ਦੀ ਲੋੜ ਉੱਤੇ ਜ਼ੋਰ ਦਿੱਤਾ ਗਿਆ । ਜ਼ਿਲਾ ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਬਾਲ ਅਧਿਕਾਰਾਂ ਬਾਰੇ ਮੁਢਲੀ ਜਾਣਕਾਰੀ ਦਿੰਦੇ ਹੋਏ ਬਾਲ ਦਿਵਸ ਦੀ ਅਹਿਮੀਅਤ ਬਾਰੇ ਜਾਣੂ ਕਰਵਾਇਆ ਗਿਆ । ਇਸ ਮੌਕੇ ਦਫਤਰ ਜ਼ਿਲਾ ਬਾਲ ਸੁਰੱਖਿਆ ਯੂਨਿਟ ਵੱਲੋਂ ਇਹਨਾਂ ਬੱਚਿਆਂ ਨੂੰ ਖਾਣ ਪੀਣ ਦਾ ਸਮਾਨ ਤੇ ਹੋਰ ਤੋਹਫੇ ਵੰਡੇ ਗਏ ।