ਐਸ. ਡੀ. ਐਮ. ਰਵਿੰਦਰ ਬਾਂਸਲ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ

ਦੁਆਰਾ: Punjab Bani ਪ੍ਰਕਾਸ਼ਿਤ :Friday, 15 November, 2024, 07:37 PM

ਐਸ. ਡੀ. ਐਮ. ਰਵਿੰਦਰ ਬਾਂਸਲ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ
ਭਵਾਨੀਗੜ੍ਹ, 15 ਨਵੰਬਰ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀ ਅਗਵਾਈ ਵਿੱਚ ਉਪ ਮੰਡਲ ਮੈਜਿਸਟਰੇਟ ਰਵਿੰਦਰ ਬਾਂਸਲ ਵੱਲੋਂ ਸਬ ਡਵੀਜ਼ਨ ਭਵਾਨੀਗੜ੍ਹ ਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਮੁਹਿੰਮ ਚਲਾਈ ਜਾ ਰਹੀ ਹੈ । ਇਸ ਤਹਿਤ ਅੱਜ ਵੀ ਐਸ.ਡੀ.ਐਮ. ਦੀ ਅਗਵਾਈ ਹੇਠ ਖੇਤੀਬਾੜੀ, ਸਹਿਕਾਰਤਾ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੇ ਸਬ ਡਵੀਜਨ ਦੇ ਵੱਖ-ਵੱਖ ਪਿੰਡਾਂ ਦੀਆਂ ਸੱਥਾਂ, ਖੇਤਾਂ ਅਤੇ ਹੋਰ ਸਾਂਝੀਆਂ ਥਾਵਾਂ ’ਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕੀਤਾ । ਐਸ. ਡੀ. ਐਮ. ਰਵਿੰਦਰ ਬਾਂਸਲ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਸਭ ਤੋਂ ਵੱਧ ਨੁਕਸਾਨ ਮਨੁੱਖੀ ਸਿਹਤ, ਪਸ਼ੂ ਪੰਛੀਆਂ ਅਤੇ ਜ਼ਮੀਨ ਦਾ ਹੁੰਦਾ ਪਿਆ ਹੈ । ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ ਖੂਹੰਦ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ, ਜਿਸ ਦਾ ਫਸਲ ਦੇ ਝਾੜ ’ਤੇ ਸਿੱਧਾ ਅਸਰ ਪੈਂਦਾ ਹੈ । ਉਨ੍ਹਾਂ ਅਪੀਲ਼ ਕਰਦਿਆਂ ਕਿਹਾ ਕਿ ਪਰਾਲੀ ਨੂੰ ਸਾੜਨ ਦੀ ਥਾਂ ਉੱਤੇ ਯੋਗ ਪ੍ਰਬੰਧਨ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ ਜਾਵੇ ।