Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 10:10 am

+91 90915 01313 , +91 90916 01313

punjabbanni@gmail.com
punjabbani@yahoo.com

ਬੇਕਾਬੂ ਕਾਰ ਦੇ ਆਟੋ ਨੂੰ ਟੱਕਰ ਮਾਰਨ ਕਾਰਨ ਲਾੜਾ-ਲਾੜੀ ਸਮੇਤ 7 ਲੋਕਾਂ ਦੀ ਮੌਤ ਹੋ ਗਈ ਤੇ 2 ਜ਼ਖਮੀ

ਬੇਕਾਬੂ ਕਾਰ ਦੇ ਆਟੋ ਨੂੰ ਟੱਕਰ ਮਾਰਨ ਕਾਰਨ ਲਾੜਾ-ਲਾੜੀ ਸਮੇਤ 7 ਲੋਕਾਂ ਦੀ ਮੌਤ ਹੋ ਗਈ ਤੇ 2 ਜ਼ਖਮੀ

ਬੇਕਾਬੂ ਕਾਰ ਦੇ ਆਟੋ ਨੂੰ ਟੱਕਰ ਮਾਰਨ ਕਾਰਨ ਲਾੜਾ-ਲਾੜੀ ਸਮੇਤ 7 ਲੋਕਾਂ ਦੀ ਮੌਤ ਹੋ ਗਈ ਤੇ 2 ਜ਼ਖਮੀ
ਉਤਰ ਪ੍ਰਦੇਸ਼ : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੇ ਬਿਜਨੌਰ ਵਿੱਚ ਇੱਕ ਬੇਕਾਬੂ ਕਾਰ ਨੇ ਇੱਕ ਆਟੋ ਨੂੰ ਟੱਕਰ ਮਾਰ ਦਿੱਤੀ । ਟੈਂਪੂ ਸੜਕ ਕਿਨਾਰੇ ਖੱਡ ਵਿੱਚ ਡਿੱਗ ਗਿਆ । ਇਸ ਹਾਦਸੇ `ਚ ਲਾੜਾ-ਲਾੜੀ ਸਮੇਤ 7 ਲੋਕਾਂ ਦੀ ਮੌਤ ਹੋ ਗਈ । 2 ਜ਼ਖਮੀ ਹਨ, ਜਿਨ੍ਹਾਂ ਨੂੰ ਹਸਪਤਾਲ `ਚ ਭਰਤੀ ਕਰਵਾਇਆ ਗਿਆ ਹੈ । ਲਾੜਾ-ਲਾੜੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਰਾਤ 1:30 ਵਜੇ ਝਾਰਖੰਡ ਤੋਂ ਮੁਰਾਦਾਬਾਦ ਸਟੇਸ਼ਨ `ਤੇ ਰੇਲਗੱਡੀ ਰਾਹੀਂ ਉਤਰੇ ਅਤੇ ਉਥੋਂ ਇਕ ਆਟੋ ਵਿਚ ਧਾਮਪੁਰ ਆ ਰਹੇ ਸਨ । ਇਹ ਹਾਦਸਾ ਸ਼ਨਿੱਚਰਵਾਰ ਰਾਤ 2 ਵਜੇ ਧਾਮਪੁਰ ਥਾਣੇ ਦੇ ਨੈਸ਼ਨਲ ਹਾਈਵੇ-74 ਦੇ ਫਾਇਰ ਸਟੇਸ਼ਨ ਨੇੜੇ ਵਾਪਰਿਆ । ਜਾਣਕਾਰੀ ਮੁਤਾਬਕ ਬਿਜਨੌਰ ਜ਼ਿਲੇ ਦੇ ਤਿਬੜੀ ਪਿੰਡ ਦਾ ਰਹਿਣ ਵਾਲਾ ਖੁਰਸ਼ੀਦ ਆਪਣੇ ਬੇਟੇ ਵਿਸ਼ਾਲ ਦਾ ਵਿਆਹ ਕਰਨ ਝਾਰਖੰਡ ਗਏ ਸਨ। ਉਹ ਵਿਆਹ ਤੋਂ ਬਾਅਦ ਪਰਿਵਾਰ ਸਮੇਤ ਪਿੰਡ ਪਰਤ ਰਹੇ ਸਨ । ਉਸ ਦੇ ਨਾਲ ਵਿਸ਼ਾਲ, ਉਸ ਦੀ ਪਤਨੀ ਖੁਸ਼ੀ, ਚਾਚੀ ਰੂਬੀ, ਚਾਚਾ ਮੁਮਤਾਜ਼, ਚਚੇਰੀ ਭੈਣ ਬੁਸ਼ਰਾ ਅਤੇ ਦੋ ਹੋਰ ਪਰਿਵਾਰਕ ਮੈਂਬਰ ਮੌਜੂਦ ਸਨ । ਟਰੇਨ ਰਾਹੀਂ ਮੁਰਾਦਾਬਾਦ ਸਟੇਸ਼ਨ ਆਏ । ਉਥੋਂ ਘਰ ਆਉਣ ਲਈ ਆਟੋ ਬੁੱਕ ਕਰਵਾਇਆ ਸੀ। ਧਾਮਪੁਰ ਦੇ ਨਗੀਨਾ ਮਾਰਗ `ਤੇ ਸਥਿਤ ਫਾਇਰ ਸਟੇਸ਼ਨ ਨੇੜੇ ਇਕ ਕ੍ਰੇਟਾ ਕਾਰ ਨੇ ਉਨ੍ਹਾਂ ਦੇ ਆਟੋ ਨੂੰ ਟੱਕਰ ਮਾਰ ਦਿੱਤੀ । ਹਾਦਸੇ ਵਿੱਚ ਖੁਰਸ਼ੀਦ (65), ਵਿਸ਼ਾਲ (25), ਖੁਸ਼ੀ (22), ਮੁਮਤਾਜ਼ (45), ਰੂਬੀ (42), ਬੁਸ਼ਰਾ ਅਤੇ ਆਟੋ ਚਾਲਕ ਅਜਾਬ ਦੀ ਮੌਤ ਹੋ ਗਈ । ਦੋ ਲੋਕ ਜ਼ਖਮੀ ਹੋ ਗਏ। ਸੂਚਨਾ ਮਿਲਦੇ ਹੀ ਮੌਕੇ `ਤੇ ਪਹੁੰਚੀ ਪੁਲਿਸ ਨੇ ਜ਼ਖ਼ਮੀਆਂ ਨੂੰ ਹਸਪਤਾਲ ਕਰਵਾਇਆ। 7 ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਦੋਵੇਂ ਜ਼ਖ਼ਮੀਆਂ ਨੂੰ ਹਸਪਤਾਲ `ਚ ਭਰਤੀ ਕਰਵਾਇਆ ਗਿਆ ਹੈ ।

Advertisement
Advertisement
Advertisement
Advertisement
Scroll to Top