Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਸਰਕਾਰ ਵੱਲੋਂ ਵਿਧਾਨ ਸਭਾ ’ਚ ਲਿਆਂਦਾ ਬਿੱਲ ਗੈਰ ਸੰਵਿਧਾਨਕ ਤੇ ਪੰਥ ਵਿਰੋਧੀ : ਸ਼ੋ੍ਰਮਣੀ ਕਮੇਟੀ ਮੈਂਬਰ

ਦੁਆਰਾ: News ਪ੍ਰਕਾਸ਼ਿਤ :Wednesday, 21 June, 2023, 07:04 PM

ਸੈਸ਼ਨ ’ਚ ਲਿਆਂਦੇ ਗਏ ਸੋਧ ਬਿੱਲ ਨੂੰ ਸਿੱਖ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ : ਜਥੇਦਾਰ ਕਰਤਾਰਪੁਰ
ਪਟਿਆਲਾ 20 ਜੂਨ –
ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਸੈਸ਼ਨ ’ਚ ਸਿੱਖ ਗੁਰਦੁਆਰਾ ਐਕਟ 2023 ਨੂੰ ਲਿਆਕੇ ਲੋਕਾਂ ਵਿਚ ਭਰਮ ਭੁਲੇਖਾ ਖੜਨ ਕਰਨ ਲਈ ਲਿਆਂਦੇ ਬਿੱਲ ਨੂੰ ਮੰਦਭਾਗਾ ਕਰਾਰ ਦਿੰਦਿਆਂ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਨੇ ਸਰਕਾਰ ਦੇ ਇਸ ਕਦਮ ਨੂੰ ਗੈਰ ਸੰਵਿਧਾਨਕ ਤੇ ਪੰਥ ਵਿਰੋਧੀ ਕਰਾਰ ਦਿੱਤਾ। ਵਿਧਾਨ ਸਭਾ ਸੈਸ਼ਨ ’ਚ ਸਿੱਖ ਗੁਰਦੁਆਰਾ ਐਕਟ 1925 ਵਿਚ ਸੋਧ ਕਰਨ ਅਤੇ ਸੋਧ ਬਿੱਲ 2023 ਮਤੇ ਨੂੰ ਰੱਦ ਕਰਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ ਅਤੇ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਕਿਹਾ ਕਿ ਸੈਸਨ ਵਿਚ ਲਿਆਂਦਾ ਗਿਆ ਮਤਾ ਮਹਿਜ਼ ਲੋਕਾਂ ਵਿਚ ਭਰਮ ਭੁਲੇਖੇ ਪੈਦਾ ਕਰਨ ਲਈ ਹੈ, ਜਦਕਿ ਕੇਂਦਰ ਦੀ ਪਾਰਲੀਮੈਂਟ ਅਤੇ ਸ਼ੋ੍ਰਮਣੀ ਕਮੇਟੀ ਹੀ ਐਕਟ 1925 ਵਿਚ ਸੋਧ ਕਰਨ ਦਾ ਅਧਿਕਾਰ ਰੱਖਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਿਆਂਦੇ ਇਸ ਐਕਟ ਜਾਂ ਸੋਧ ਨੂੰ ਸਿੱਖ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ।
ਇਕ ਸਵਾਲ ਦੇ ਜਵਾਬ ਵਿਚ ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਵਿਚ ਭਾਸ਼ਣ ਦੌਰਾਨ ਮੁੱਖ ਮੰਤਰੀ ਇਸ ਗੱਲ ਦੀ ਮਰਿਆਦਾ ਵੀ ਟੱਪ ਗਏ ਹਨ ਕਿ ਸਿੱਖੀ ਸਰੂਪ ’ਤੇ ਸਵਾਲ ਖੜ੍ਹੇ ਕਰਦੇ ਰਹੇ, ਜਿਸ ਨਾਲ ਸਿੱਖ ਹਿਰਦਿਆਂ ਨੂੰ ਵੀ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਸਿੱਖੀ ਸਰੂਪ ਅਤੇ ਪਹਿਰਾਵੇ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਕੀਤੀਆਂ ਟਿੱਪਣੀਆਂ ਨਾਬਰਦਾਸ਼ਤ ਯੋਗ ਹਨ, ਜਿਸ ਕਰਕੇ ਮੁੱਖ ਮੰਤਰੀ ਨੂੰ ਤੁਰੰਤ ਸਿੱਖ ਕੌਮ ਤੋਂ ਮੁਆਫ਼ੀ ਵੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਧਾਰਮਕ ਮਾਮਲਿਆਂ ਵਿਚ ਕੀਤੀ ਜਾ ਰਹੀ ਦਖਲਅੰਦਾਜ਼ੀ ਸਪੱਸ਼ਟ ਕਰਦੀ ਹੈ ਕਿ ਮੁੱਖ ਮੰਤਰੀ ਦੇ ਪਿੱਛੇ ਅਜਿਹੀ ਹਾਕਮ ਧਿਰ ਖੜ੍ਹੀ ਹੈ, ਜਿਸ ਦੀ ਸ਼ੈਅ ’ਤੇ ਸਿਰਮੌਰ ਸੰਸਥਾ ਦੇ ਕਾਰਜਾਂ ਵਿਚ ਅਜਿਹੇ ਹਮਲੇ ਕੀਤੇ ਜਾ ਰਹੇ ਹਨ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾ ਨਹੀਂ ਸਕਦੇ, ਜਨਤਾ ਸਾਰਾ ਕੁਝ ਜਾਣਦੀ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੱਛੇ ਪੰਥ ਵਿਰੋਧੀ ਤਾਕਤਾਂ ਅਜਿਹੇ ਵਿਵਾਦ ਖੜੇ ਕਰ ਰਹੀਆਂ ਹਨ। ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਧਾਰਮਕ ਕਾਰਜਾਂ ਵਿਚ ਦਖਲਅੰਦਾਜ਼ੀ ਛੱਡਕੇ ਆਪਣੀ ਸਰਕਾਰ ਚਲਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਇਹ ਉੱਕਾ ਹੀ ਦੱਸਣ ਦੀ ਲੋੜ ਨਹੀਂ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਦੇ ਕਾਰਜ ਕਿਸ ਢੰਗ ਨਾਲ ਅਤੇ ਧਰਮ ਦਾ ਪ੍ਰਚਾਰ ਪਸਾਰ ਕਿਸ ਤਰ੍ਹਾਂ ਹੋਵੇਗਾ ਇਹ ਜ਼ਿੰਮੇਵਾਰੀ ਵੀ ਪੰਜਾਬ ਦੀ ਜਨਤਾ ਨੇ ਸਿਰਮੌਰ ਸੰਸਥਾ ਦੇ ਮਹਾਨ ਤੇ ਵਿਲੱਖਣ ਕਾਰਜ ਕਰਨ ਲਈ ਚੁਣਕੇ ਸੰਸਥਾ ਵਿਚ ਭੇਜਿਆ ਅਤੇ ਅਹਿਮ ਜ਼ਿੰਮੇਵਾਰੀ ਸੌਂਪੀ ਹੈ ਅਤੇ ਸ਼ੋ੍ਰਮਣੀ ਕਮੇਟੀ ਦੀ ਐਗਜ਼ੈਕਟਿਵ ਬਾਡੀ ਇਹ ਸਭ ਚੰਗੀ ਤਰ੍ਹਾਂ ਜਾਣਦੀ ਹੈ ਕਿ ਫਰਜ਼ਾਂ ਦੀ ਪਹਿਰੇਦਾਰੀ ਕਿਵੇਂ ਹੁੰਦੀ ਹੈ। ਇਸ ਮੌਕੇ ਹੋਰਨਾਂ ਤੋਂ ਇਨਾਵਾ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਜਰਨੈਲ ਸਿੰਘ ਆਦਿ ਸਮੂਹ ਸਟਾਫ ਮੈਂਬਰ ਆਦਿ ਸ਼ਾਮਲ ਸਨ।



Scroll to Top