Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 3:00 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਿਰੁੱਧ ਵੱਡੀ ਸਾਜ਼ਿਸ਼ ਰਚ ਰਹੀ ਹੈ : ਨੀਲ ਗਰਗ

ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਿਰੁੱਧ ਵੱਡੀ ਸਾਜ਼ਿਸ਼ ਰਚ ਰਹੀ ਹੈ : ਨੀਲ ਗਰਗ

ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਿਰੁੱਧ ਵੱਡੀ ਸਾਜ਼ਿਸ਼ ਰਚ ਰਹੀ ਹੈ : ਨੀਲ ਗਰਗ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਵਿਧਾਨ ਸਭਾ ਬਣਾਉਣ ਦੇ ਫ਼ੈਸਲੇ ਦੇ ਵਿਰੋਧ ਵਿੱਚ ਆਪਣੀ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਚੰਡੀਗੜ੍ਹ ਸਿਰਫ਼ ਜ਼ਮੀਨ ਦਾ ਟੁਕੜਾ ਨਹੀਂ, ਇਹ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ।ਇਥੇ ਹੀ ਬਸ ਨਹੀਂ ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਿਰੁੱਧ ਵੱਡੀ ਸਾਜ਼ਿਸ਼ ਰਚ ਰਹੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ `ਤੇ ਹਰ ਪੱਖੋਂ ਪੰਜਾਬ ਦਾ ਅਧਿਕਾਰ ਹੈ। ਇਸ ਨੂੰ ਖਰੜ ਦੇ 22 ਪਿੰਡਾਂ ਨੂੰ ਉਜਾੜ ਕੇ ਵਸਾਇਆ ਗਿਆ ਸੀ ਅਤੇ ਚੰਡੀਗੜ੍ਹ ਸਿਆਸੀ, ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਹਰ ਪੱਖੋਂ ਪੰਜਾਬ ਨਾਲ ਜੁੜਿਆ ਹੋਇਆ ਹੈ। ਇਹ ਫ਼ੈਸਲਾ ਜਾਣਬੁੱਝ ਕੇ ਵਿਵਾਦ ਪੈਦਾ ਕਰਨ ਲਈ ਲਿਆ ਗਿਆ ਹੈ । ਪੰਜਾਬ ਦੇ ਲੋਕ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ । ਗਰਗ ਨੇ ਕਿਹਾ ਕਿ ਜਦੋਂ ਹਰਿਆਣਾ ਨੂੰ ਪੰਜਾਬ ਤੋਂ ਵੱਖ ਕਰਕੇ ਵੱਖਰਾ ਸੂਬਾ ਬਣਾਇਆ ਗਿਆ ਸੀ ਤਾਂ ਇਹ ਵਾਅਦਾ ਕੀਤਾ ਗਿਆ ਸੀ ਕਿ ਕੁਝ ਸਮੇਂ ਬਾਅਦ ਚੰਡੀਗੜ੍ਹ ਪੰਜਾਬ ਨੂੰ ਸੌਂਪ ਦਿੱਤਾ ਜਾਵੇਗਾ। ਜਦੋਂ ਤੱਕ ਹਰਿਆਣਾ ਆਪਣੀ ਰਾਜਧਾਨੀ ਨਹੀਂ ਬਣਾਉਂਦਾ, ਉਦੋਂ ਤੱਕ ਚੰਡੀਗੜ੍ਹ ਕੇਂਦਰ ਸ਼ਾਸਿਤ ਪ੍ਰਦੇਸ਼ ਹੀ ਰਹੇਗਾ। ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਵਾਅਦੇ ਨੂੰ ਪੂਰਾ ਕਰੇ ਅਤੇ ਚੰਡੀਗੜ੍ਹ ਪੰਜਾਬ ਨੂੰ ਵਾਪਸ ਕਰੇ।ਉਨ੍ਹਾਂ ਸਵਾਲ ਕੀਤਾ ਕਿ ਜੇਕਰ ਹਰਿਆਣਾ ਸਰਕਾਰ ਇਸ ਦੇ ਬਦਲੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਪੰਚਕੂਲਾ ਵਿੱਚ 12 ਏਕੜ ਜ਼ਮੀਨ ਦੇ ਰਹੀ ਹੈ ਤਾਂ ਫੇਰ ਵਿਧਾਨ ਸਭਾ ਪੰਚਕੂਲਾ ਵਿੱਚ ਕਿਉਂ ਨਹੀਂ ਬਣ ਰਹੀ? ਇਹ ਫ਼ੈਸਲਾ ਬਿਲਕੁਲ ਗ਼ਲਤ ਹੈ । ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੇ ਨਾਲ ਹਰ ਮੋਰਚੇ `ਤੇ ਇਸ ਦੇ ਖ਼ਿਲਾਫ਼ ਲੜੇਗੀ।ਨੀਲ ਗਰਗ ਨੇ ਆਮ ਆਦਮੀ ਪਾਰਟੀ ਦੀ ਤਰਫ਼ੋਂ ਪੰਜਾਬ ਦੀਆਂ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇਸ ਮੁੱਦੇ `ਤੇ ਇਕੱਠੇ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਕਿਸੇ ਇੱਕ ਪਾਰਟੀ ਜਾਂ ਵਿਅਕਤੀ ਦਾ ਮੁੱਦਾ ਨਹੀਂ ਹੈ । ਇਹ ਤਿੰਨ ਕਰੋੜ ਪੰਜਾਬੀਆਂ ਦਾ ਮਸਲਾ ਹੈ, ਇਸ ਲਈ ਸਾਨੂੰ ਮਿਲ ਕੇ ਕੇਂਦਰ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਅਤੇ ਚੰਡੀਗੜ੍ਹ `ਤੇ ਪੰਜਾਬ ਦਾ ਅਧਿਕਾਰ ਯਕੀਨੀ ਬਣਾਉਣਾ ਚਾਹੀਦਾ ਹੈ । ਉਨ੍ਹਾਂ ਕੇਂਦਰ ਸਰਕਾਰ ਨੂੰ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਨਾ ਖੇਡਣ ਦੀ ਚਿਤਾਵਨੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲੇਵੇ ਅਤੇ ਵਾਅਦੇ ਮੁਤਾਬਿਕ ਚੰਡੀਗੜ੍ਹ ਪੰਜਾਬ ਨੂੰ ਸੌਂਪੇ। ਨੀਲ ਗਰਗ ਨੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਇਸ ਫ਼ੈਸਲੇ ਵਿਰੁੱਧ ਬੋਲਣ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੂੰ ਸ਼ੀਸ਼ਾ ਵਿਖਾ ਦਿੱਤਾ ਹੈ। ਉਸ ਨੂੰ ਜਾਖੜ ਦੀਆਂ ਗੱਲਾਂ ’ਤੇ ਵਿਚਾਰ ਕਰਨਾ ਚਾਹੀਦਾ ਹੈ ।

Advertisement
Advertisement
Advertisement
Advertisement
Scroll to Top