Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:10 pm

+91 90915 01313 , +91 90916 01313

punjabbanni@gmail.com
punjabbani@yahoo.com

ਪੁਲਸ ਦੀ ਨਾਕਾਬੰਦੀ ਵੇਖ ਦੋ ਅਸਲਾ ਡੀਲਰ ਆਪਣਾ ਮੋਟਰਸਾਈਕਲ ਅਤੇ ਹਥਿਆਰਾਂ ਵਾਲਾ ਬੈਗ ਛੱਡ ਕੇ ਭੱਜੇ

ਪੁਲਸ ਦੀ ਨਾਕਾਬੰਦੀ ਵੇਖ ਦੋ ਅਸਲਾ ਡੀਲਰ ਆਪਣਾ ਮੋਟਰਸਾਈਕਲ ਅਤੇ ਹਥਿਆਰਾਂ ਵਾਲਾ ਬੈਗ ਛੱਡ ਕੇ ਭੱਜੇ

ਪੁਲਸ ਦੀ ਨਾਕਾਬੰਦੀ ਵੇਖ ਦੋ ਅਸਲਾ ਡੀਲਰ ਆਪਣਾ ਮੋਟਰਸਾਈਕਲ ਅਤੇ ਹਥਿਆਰਾਂ ਵਾਲਾ ਬੈਗ ਛੱਡ ਕੇ ਭੱਜੇ
ਫਿਰੋਜ਼ਪੁਰ : ਬੀਤੇ ਕੁਝ ਸਾਲਾਂ ਤੋਂ ਨਾਜਾਇਜ਼ ਅਸਲੇ ਦੀ ਧੜੱਲੇ ਨਾਲ ਹੋ ਰਹੀ ਸਪਲਾਈ ਦੇ ਚੱਲਦਿਆਂ ਫਿਰੋਜ਼ਪੁਰ ਗ਼ੈਰ ਕਨੂੰਨੀ ਹਥਿਆਰਾਂ ਦਾ ਗੜ੍ਹ ਬਣਦਾ ਜਾ ਰਿਹਾ ਹੈ । ਗ਼ੈਰ ਕਨੂੰਨੀ ਅਸਲੇ ਦੀ ਇਸੇ ਤਰਾਂ ਦੀ ਇਕ ਸਪਲਾਈ ਦੇਣ ਆ ਰਹੇ ਦੋ ਅਸਲਾ ਡੀਲਰ ਪੁਲਸ ਦੀ ਨਾਕਾਬੰਦੀ ਵੇਖ ਆਪਣਾ ਮੋਟਰਸਾਈਕਲ ਅਤੇ ਹਥਿਆਰਾਂ ਵਾਲਾ ਬੈਗ ਛੱਡ ਕੇ ਭੱਜ ਗਏ। ਬੈਗ ਦੀ ਤਲਾਸ਼ੀ ਲੈਣ ’ਤੇ 11 ਪਿਸਤੌਲ ਅਤੇ 21 ਮੈਗਜ਼ੀਨ ਪੁਲਸ ਦੇ ਹੱਥ ਲੱਗੇ ਹਨ । ਇਸ ਸਬੰਧੀ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਡੀ. ਆਈ. ਜੀ. ਰਣਜੀਤ ਸਿੰਘ ਅਤੇ ਜ਼ਿਲ੍ਹਾ ਪੁਲਿਸ ਮੁਖੀ ਸੌਮਿਆ ਮਿਸ਼ਰਾ ਨੇ ਦੱਸਿਆ ਕਿ ਫਿਰੋਜ਼ਪੁਰ ਲੁਧਿਆਣਾ ਹਾਈਵੇ ’ਤੇ ਤਲਵੰਡੀ ਭਾਈ ਮੁੱਖ ਚੌਕ ਵਿਚ ਲੱਗੇ ਨਾਕੇ ਦੌਰਾਨ ਜਦੋਂ ਪੁਲਿਸ ਮੁਲਾਜ਼ਮਾਂ ਵੱਲੋਂ ਮੋਗਾ ਵਾਲੀ ਸਾਈਡ ਤੋਂ ਆ ਰਹੇ ਮੋਟਰਸਾਈਕਲ ਨੰਬਰ ਪੀਬੀ 04 ਏਐੱਫ 6733 ਨੂੰ ਰੋਕਿਆ ਗਿਆ ਤਾਂ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਆਪਣਾ ਮੋਟਰਸਾਈਕਲ ਅਤੇ ਇਕ ਕਾਲੇ ਰੰਗ ਦਾ ਬੈਗ ਛੱਡ ਕੇ ਭੱਜ ਗਏ। ਮੁਲਾਜ਼ਮਾਂ ਵੱਲੋਂ ਜਦੋਂ ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ ਉਕਤ ਅਸਲਾ ਬਰਾਮਦ ਹੋਇਆ ।

Advertisement
Advertisement
Advertisement
Advertisement
Scroll to Top