Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:23 am

+91 90915 01313 , +91 90916 01313

punjabbanni@gmail.com
punjabbani@yahoo.com

ਝੋਨੇ ਦੀ ਖਰੀਦ ਨੂੰ ਲੈ ਕੇ ਹੋਏ ਵਿਵਾਦ 'ਚ ਪੁਲਿਸ ਵੱਲੋਂ ਅੰਨ੍ਹੇਵਾਹ ਕਿਸਾਨਾਂ 'ਤੇ ਲਾਠੀਚਾਰਜ

ਝੋਨੇ ਦੀ ਖਰੀਦ ਨੂੰ ਲੈ ਕੇ ਹੋਏ ਵਿਵਾਦ 'ਚ ਪੁਲਿਸ ਵੱਲੋਂ ਅੰਨ੍ਹੇਵਾਹ ਕਿਸਾਨਾਂ 'ਤੇ ਲਾਠੀਚਾਰਜ

ਝੋਨੇ ਦੀ ਖਰੀਦ ਨੂੰ ਲੈ ਕੇ ਹੋਏ ਵਿਵਾਦ ‘ਚ ਪੁਲਿਸ ਵੱਲੋਂ ਅੰਨ੍ਹੇਵਾਹ ਕਿਸਾਨਾਂ ‘ਤੇ ਲਾਠੀਚਾਰਜ
ਬਠਿੰਡਾ : ਪੰਜਾਬ ‘ਚ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਤੇ ਸਰਕਾਰ ਵਿਚਾਲੇ ਚੱਲ ਰਹੀ ਖਿੱਚੋਤਾਣ ਦਾ ਸੇਕ ਬਠਿੰਡਾ ਜ਼ਿਲ੍ਹੇ ‘ਚ ਵੇਖਣ ਨੂੰ ਮਿਲਿਆ ਹੈ, ਜਿਥੇ ਝੋਨੇ ਦੀ ਖਰੀਦ ਨੂੰ ਲੈ ਕੇ ਹੋਏ ਵਿਵਾਦ ‘ਚ ਪੁਲਿਸ ਵੱਲੋਂ ਅੰਨ੍ਹੇਵਾਹ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਗਿਆ । ਲਾਠੀਚਾਰਜ ‘ਚ ਕਈ ਕਿਸਾਨਾਂ ਦੇ ਫੱਟੜ ਹੋਣ ਦੀ ਖ਼ਬਰ ਹੈ, ਜਿਸ ਤੋਂ ਬਾਅਦ ਗੁੱਸੇ ‘ਚ ਆਏ ਕਿਸਾਨਾਂ ਨੇ ਪੁਲਿਸ ਦੀਆਂ ਕਈ ਗੱਡੀਆਂ ਦੀ ਭੰਨਤੋੜ ਵੀ ਕੀਤੀ। ਇਸ ਹੰਗਾਮੇ ਤੋਂ ਬਾਅਦ ਪੁਲਿਸ ਨੇ ਕਿਸਾਨਾਂ ਵੱਲੋਂ ਕੀਤੇ ਗਏ ਹਮਲੇ ’ਚ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ 5 ਕਿਸਾਨਾਂ ਤੇ ਨਾਵਾਂ ਸਮੇਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ 30 ਤੋਂ 40 ਦੇ ਕਰੀਬ ਅਣਪਛਾਤਿਆਂ ’ਤੇ ਐਫਆਈਆਰ ਦਰਜ ਕੀਤੀ ਗਈ ਹੈ। ਦੱਸ ਦਈਏ ਕਿ ਪੁਲਿਸ ਨੇ ਇਹ ਕਾਰਵਾਈ ਪਨਗ੍ਰੇਨ ਇੰਸਪੈਕਟਰ ਨੂੰ ਘੇਰਨ ਦੇ ਦੋਸ਼ਾਂ ਤਹਿਤ ਕਾਰਵਾਈ ਕੀਤੀ ਗਈ । ਝੜਪ ਦੌਰਾਨ ਕਿਸਾਨ ਅਤੇ ਪੁਲਿਸ ਮੁਲਾਜ਼ਮ ਜ਼ਖਮੀ ਹੋਏ ਸਨ । 
ਉੱਥੇ ਹੀ ਦੂਜੇ ਪਾਸੇ ਡਿਪਟੀ ਕਮਿਸ਼ਨਰ ਬਠਿੰਡਾ ਨੇ ਕਿਹਾ ਕਿ ਪਿਛਲੇ ਦਿਨ ਹੀ ਕਿਸਾਨਾਂ ਨੇ ਉਹਨਾਂ ਦਾ ਦਫਤਰ ਅਤੇ ਘਰ ਘੇਰ ਕੇ ਉਹਨਾਂ ਨਾਲ ਮੀਟਿੰਗ ਕੀਤੀ ਸੀ ਜਿਸ ਦੌਰਾਨ ਕਿਸਾਨਾਂ ਨੂੰ ਉਹਨਾਂ ਨੇ ਹਰ ਮੰਡੀ ਵਿੱਚੋਂ ਝੋਨਾ ਚੁੱਕਣ ਦਾ ਜਿੱਥੇ ਭਰੋਸਾ ਦਿੱਤਾ ਸੀ ਅਤੇ ਕਿਸਾਨਾਂ ਨੂੰ ਵੱਖ-ਵੱਖ ਮੰਡੀਆਂ ਬਾਰੇ ਵੀ ਸਾਰੀ ਜਾਣਕਾਰੀ ਦਿੱਤੀ ਗਈ ਸੀ ਕਿ ਕਿਸ ਮੰਡੀ ਵਿੱਚ ਕਿੰਨਾ ਝੋਨਾ ਹੁਣ ਤੱਕ ਚੁੱਕਿਆ ਜਾ ਚੁੱਕਿਆ ਤੇ ਕਿੰਨਾ ਰਹਿੰਦਾ ਹੈ ਡਿਪਟੀ ਕਮਿਸ਼ਨਰ ਨੇ ਮੰਨਿਆ ਕਿ ਇੱਕ ਦੋ ਮੰਡੀਆਂ ਨੂੰ ਛੱਡ ਕੇ ਬਾਕੀ ਮੰਡੀਆਂ ਵਿੱਚ ਨਿਰਵਿਘਨ ਕੰਮ ਚੱਲ ਰਿਹਾ ਹੈ ਅਤੇ ਹਰ ਮੰਡੀ ਵਿੱਚ ਲਿਫਟਿੰਗ ਦੇ ਨਾਲ ਨਾਲ ਝੋਨੇ ਦੀ ਖਰੀਦ ਵੀ ਕੀਤੀ ਜਾ ਰਹੀ ਹੈ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਏ ਕੇ ਕਲਾਂ ਦੀ ਮੰਡੀ ਵਿੱਚ 4750 ਟਨ ਝੋਨਾ ਆਇਆ ਸੀ, ਉਸ ਵਿੱਚੋਂ 44 00 ਟਨ ਝੋਨਾ ਖਰੀਦ ਕਰ ਲਿਆ ਖਰੀਦ ਕੀਤਾ ਜਾ ਚੁੱਕਿਆ ਹੈ ਅਤੇ 3200 ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਸੀ,350 ਟਨ ਝੋਨਾ ਮੰਡੀ ਵਿੱਚ ਪਿਆ ਹੋਇਆ ਹੈ ਜਿਸ ਦੀ ਨਵੀਂ ਜਿਆਦਾ ਹੋਣ ਕਾਰਨ ਅਗਲੇ ਦਿਨ ਖਰੀਦ ਕਰਨ ਦਾ ਵਾਅਦਾ ਕੀਤਾ ਸੀ ।  

Advertisement
Advertisement
Advertisement
Advertisement
Scroll to Top