ਡੇਰਾ ਬਾਬਾ ਨਾਨਕ ਦੇ ਡੀ ਐਸ ਪੀ ਨੂੰ ਚੋਣ ਕਮਿਸ਼ਨ ਨੇ ਹਟਾਇਆ
ਡੇਰਾ ਬਾਬਾ ਨਾਨਕ ਦੇ ਡੀ ਐਸ ਪੀ ਨੂੰ ਚੋਣ ਕਮਿਸ਼ਨ ਨੇ ਹਟਾਇਆ
ਚੰਡੀਗੜ੍ਹ : ਪੰਜਾਬ ਦੀ ਡੇਰਾ ਬਾਬਾ ਨਾਨਕ ਸੀਟ ‘ਤੇ ਹੋ ਰਹੀ ਵਿਧਾਨ ਸਭਾ ਜ਼ਿਮਨੀ ਚੋਣ ਦੌਰਾਨ ਹਰਿਆਣਾ ਦੀ ਕੁਰੂਕਸ਼ੇਤਰ ਜੇਲ ‘ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਵੋਟਰਾਂ ਨੰੂ ਧਮਕਾਉਣ ਦੀ ਸ਼ਿਕਾਇਤ ‘ਤੇ ਢੁੱਕਵੀਂ ਕਾਰਵਾਈ ਨਾ ਕਰਨ ਦੇ ਮਾਮਲੇ ‘ਚ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕਰਦਿਆਂ ਡੇਰਾ ਬਾਬਾ ਨਾਨਕ ਦੇ ਡੀ ਐਸ ਪੀ ਜਸਬੀਰ ਸਿੰਘ ਨੂੰ ਹਟਾ ਦਿੱਤਾ ਹੈ । ਇਸ ਤੋਂ ਇਲਾਵਾ ਉਨ੍ਹਾਂ ਦੀ ਥਾਂ ‘ਤੇ ਨਵਾਂ ਡੀ ਐਸ ਪੀ ਨਿਯੁਕਤ ਕਰਨ ਲਈ ਪੰਜਾਬ ਸਰਕਾਰ ਤੋਂ ਤਿੰਨ ਅਧਿਕਾਰੀਆਂ ਦੇ ਨਾਮ ਮੰਗੇ ਗਏ ਹਨ । ਜ਼ਿਕਰਯੋਗ ਹੈ ਕਿ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਦੇ ਪਤੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ । ਉਨ੍ਹਾਂ ਦਾ ਕਹਿਣਾ ਸੀ ਕਿ ਹਰਿਆਣਾ ਦੀ ਕੁਰੂਕਸ਼ੇਤਰ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੀਡੀਓ ਕਾਲ ਕਰਕੇ ਲੋਕਾਂ ਨੂੰ ਧਮਕੀਆਂ ਦੇ ਰਿਹਾ ਹੈ। ਇਸ ਤੋਂ ਬਾਅਦ ਚੋਣ ਕਮਿਸ਼ਨ ਨੇ ਇਹ ਵੱਡੀ ਕਾਰਵਾਈ ਕੀਤੀ ਹੈ ।