Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 4:24 am

+91 90915 01313 , +91 90916 01313

punjabbanni@gmail.com
punjabbani@yahoo.com

ਵਿਦੇਸ਼ ਵਿੱਚ ਫਸੀਆਂ ਦੋ ਲੜਕੀਆਂ ਦੀ ਹੋਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਮਾਨ ਦੀ ਮਿਹਨਤ ਸਦਕਾ ਵਾਪਸੀ

ਵਿਦੇਸ਼ ਵਿੱਚ ਫਸੀਆਂ ਦੋ ਲੜਕੀਆਂ ਦੀ ਹੋਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਮਾਨ ਦੀ ਮਿਹਨਤ ਸਦਕਾ ਵਾਪਸੀ

ਵਿਦੇਸ਼ ਵਿੱਚ ਫਸੀਆਂ ਦੋ ਲੜਕੀਆਂ ਦੀ ਹੋਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਮਾਨ ਦੀ ਮਿਹਨਤ ਸਦਕਾ ਵਾਪਸੀ
ਬਰਨਾਲਾ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸਾਬਕਾ ਐਮ. ਪੀ. ਸਿਮਰਨਜੀਤ ਸਿੰਘ ਮਾਨ ਦੀ ਮਿਹਨਤ ਸਦਕਾ ਵਿਦੇਸ਼ ਵਿੱਚ ਫਸੀਆਂ ਦੋ ਲੜਕੀਆਂ ਗੀਤਾ ਬਰਨਾਲਾ ਅਤੇ ਮਨਦੀਪ ਕੌਰ ਸੰਗਰੂਰ ਦੀ ਘਰ ਵਾਪਸੀ ਸੰਭਵ ਹੋ ਪਾਈ ਹੈ। ਪ੍ਰੈਸ ਕਾਨਫਰੰਸ ਦੌਰਾਨ ਆਪਣੀ ਹੱਡ ਬੀਤੀ ਸੁਣਾਉਂਦਿਆਂ ਪੀੜਤ ਲੜਕੀਆਂ ਨੇ ਦੱਸਿਆ ਕਿ ਕਿਸ ਤਰ੍ਹਾਂ ਠੱਗ ਏਜੰਟਾਂ ਨੇ ਉਹਨਾਂ ਨੂੰ ਓਮਾਨ ਅਤੇ ਦੁਬਈ ਵਿੱਚ ਫਸਾ ਦਿੱਤਾ ਸੀ, ਜਿੱਥੇ ਉਹਨਾਂ ਨੂੰ ਬੰਦਕ ਬਣਾ ਕੇ ਕੰਮ ਕਰਵਾਇਆ ਜਾਂਦਾ ਸੀ । ਵਿਦੇਸ਼ ਵਿਚ ਹੋ ਰਹੇ ਅੱਤਿਆਚਾਰਾਂ ਤੋਂ ਖਹਿੜਾ ਛੁਡਾਉਣ ਲਈ ਉਹਨਾਂ ਦੇ ਪਰਿਵਾਰ ਨੇ ਹਰੇਕ ਪਾਰਟੀ ਦੇ ਲੀਡਰ ਤੱਕ ਪਹੁੰਚ ਕੀਤੀ ਪਰ ਕੋਈ ਸੁਣਵਾਈ ਨਹੀਂ ਹੋਈ । ਇਸ ਤੋਂ ਬਾਅਦ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਜਥੇਦਾਰ ਦਰਸ਼ਨ ਸਿੰਘ ਮੰਡੇਰ ਨੂੰ ਮਿਲਿਆ ਜਿਨ੍ਹਾਂ ਨੇ ਉਹਨਾਂ ਦੀ ਮੁਲਾਕਾਤ ਸਿਮਰਨਜੀਤ ਸਿੰਘ ਮਾਨ ਨਾਲ ਕਰਵਾਈ ਅਤੇ ਸ. ਮਾਨ ਨੇ ਪਾਰਟੀ ਦੇ ਅਰਬ ਦੇਸ਼ਾਂ ਦੇ ਇੰਚਾਰਜ ਅਵਤਾਰ ਸਿੰਘ ਚੱਕ ਅਤੇ ਅੰਬੈਸੀ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਉਪਰੋਕਤ ਪੀੜਤ ਲੜਕੀਆਂ ਦੀ ਘਰ ਵਾਪਸੀ ਕਰਵਾਈ । ਪੀੜਤ ਲੜਕੀ ਗੀਤਾ ਬਰਨਾਲਾ ਦੀ ਮਾਤਾ ਸੁੱਖੀ ਕੌਰ ਬਰਨਾਲਾ ਨੇ ਕਿਹਾ ਕਿ ਜੇਕਰ ਸਰਦਾਰ ਸਿਮਰਨਜੀਤ ਸਿੰਘ ਮਾਨ ਨਾ ਹੁੰਦੇ ਤਾਂ ਅੱਜ ਉਹਨਾਂ ਦੀਆਂ ਧੀਆਂ ਦੀ ਘਰ ਵਾਪਸੀ ਹੋਣੀ ਸੰਭਵ ਨਹੀਂ ਸੀ ।
ਇਸ ਮੌਕੇ ਸ. ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੀਆਂ ਸਰਕਾਰਾਂ ਦੀ ਨੇ ਨਲਾਇਕੀ ਹੈ ਕਿ ਸਾਡੇ ਬੱਚੇ ਰੁਜ਼ਗਾਰ ਦੀ ਭਾਲ ਵਿੱਚ ਵਿਦੇਸ਼ਾਂ ਵੱਲ ਮੂੰਹ ਕਰ ਰਹੇ ਹਨ। ਭਾਰਤ ਸਰਕਾਰ ਨੂੰ ਵਿਦੇਸ਼ ਜਾਣ ਵਾਲੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ ।

Advertisement
Advertisement
Advertisement
Advertisement
Scroll to Top