Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:41 am

+91 90915 01313 , +91 90916 01313

punjabbanni@gmail.com
punjabbani@yahoo.com

ਅਣ ਅਧਿਕਾਰਤ ਸਥਾਨਾਂ 'ਤੇ ਮੁਰਦਾ ਪਸ਼ੂ ਸੁੱਟਣ 'ਤੇ ਪਾਬੰਦੀ ਦੇ ਹੁਕਮ ਜਾਰੀ

ਅਣ ਅਧਿਕਾਰਤ ਸਥਾਨਾਂ 'ਤੇ ਮੁਰਦਾ ਪਸ਼ੂ ਸੁੱਟਣ 'ਤੇ ਪਾਬੰਦੀ ਦੇ ਹੁਕਮ ਜਾਰੀ

ਅਣ ਅਧਿਕਾਰਤ ਸਥਾਨਾਂ ‘ਤੇ ਮੁਰਦਾ ਪਸ਼ੂ ਸੁੱਟਣ ‘ਤੇ ਪਾਬੰਦੀ ਦੇ ਹੁਕਮ ਜਾਰੀ
ਪਟਿਆਲਾ, 12 ਨਵੰਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਨਗਰ ਨਿਗਮ/ਨਗਰ ਕੌਂਸਲਾ/ਨਗਰ ਪੰਚਾਇਤਾਂ/ਪੰਚਾਇਤਾਂ ਵੱਲੋਂ ਹੱਡਾ ਰੋੜੀ ਲਈ ਨਿਰਧਾਰਤ ਕੀਤੇ ਸਥਾਨ ਤੋਂ ਇਲਾਵਾ ਅਣ ਅਧਿਕਾਰਤ ਸਥਾਨਾਂ ਤੇ ਮੁਰਦਾ ਪਸ਼ੂ/ਜਾਨਵਰ ਨੂੰ ਸੁੱਟਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਹ ਵੀ ਆਦੇਸ਼ ਜਾਰੀ ਕੀਤੇ ਗਏ ਹਨ ਕਿ ਮੁਰਦਾ ਪਸ਼ੂ ਨੂੰ ਸਰਕਾਰ ਵੱਲੋਂ ਨਿਰਧਾਰਤ ਸਥਾਨ (ਹੱਡਾ ਰੋੜੀ) ਤੇ ਹੀ ਸੁੱਟਿਆ ਜਾਵੇ । ਇਹ ਹੁਕਮ 8 ਜਨਵਰੀ 2025 ਤੱਕ ਲਾਗੂ ਰਹਿਣਗੇ । ਹੁਕਮਾਂ ‘ਚ ਕਿਹਾ ਗਿਆ ਹੈ ਕਿ ਆਮ ਦੇਖਣ ਵਿੱਚ ਆਇਆ ਹੈ ਕਿ ਕਈ ਵਿਅਕਤੀਆਂ ਵੱਲੋਂ ਆਪਣੇ ਪਾਲਤੂ ਜਾਨਵਰਾਂ/ਪਸ਼ੂ ਦੀ ਮੌਤ ਹੋਣ ਉਪਰੰਤ ਮੁਰਦਾ ਪਸ਼ੂ/ਜਾਨਵਰ ਨੂੰ ਸਰਕਾਰ ਵੱਲੋਂ ਨਿਰਧਾਰਤ ਸਥਾਨ (ਹੱਡਾ ਰੋੜੀ) ‘ਤੇ ਸੁੱਟਣ ਦੀ ਥਾਂ ‘ਤੇ ਅਣ ਅਧਿਕਾਰਤ (ਜਨਤਕ/ਰਿਹਾਇਸ਼ੀ) ਸਥਾਨਾਂ ਦੇ ਨਜਦੀਕ ਸੁੱਟ ਦਿੱਤਾ ਜਾਂਦਾ ਹੈ । ਅਜਿਹਾ ਕਰਨ ਨਾਲ ਉਸ ਸਥਾਨ ਦੇ ਆਲੇ ਦੁਆਲੇ ਬਦਬੂ ਅਤੇ ਗੰਦਗੀ ਫੈਲਦੀ ਹੈ ਅਤੇ ਬਿਮਾਰੀ ਫੈਲਣ ਦਾ ਵੀ ਡਰ ਰਹਿੰਦਾ ਹੈ। ਇਸ ਲਈ ਆਮ ਪਬਲਿਕ ਦੇ ਜਾਨੀ ਮਾਲੀ ਨੁਕਸਾਨ ਅਤੇ ਅਸੁਵਿਧਾ ਨੂੰ ਦੇਖਦੇ ਹੋਏ ਸਖਤ ਜ਼ਰੂਰੀ ਕਦਮ ਚੁੱਕਣ ਦੀ ਲੋੜ ਹੈ। ਉਕਤ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਦੇ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

Advertisement
Advertisement
Advertisement
Advertisement
Scroll to Top