Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:31 pm

+91 90915 01313 , +91 90916 01313

punjabbanni@gmail.com
punjabbani@yahoo.com

ਕਿਸਾਨੀ ਸੰਕਟ ਨੂੰ ਹੱਲ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਬਾਗ਼ਬਾਨੀ ਵਿਭਾਗ : ਮੋਹਿੰਦਰ ਭਗਤ

ਕਿਸਾਨੀ ਸੰਕਟ ਨੂੰ ਹੱਲ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਬਾਗ਼ਬਾਨੀ ਵਿਭਾਗ : ਮੋਹਿੰਦਰ ਭਗਤ

ਕਿਸਾਨੀ ਸੰਕਟ ਨੂੰ ਹੱਲ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਬਾਗ਼ਬਾਨੀ ਵਿਭਾਗ : ਮੋਹਿੰਦਰ ਭਗਤ
ਮੋਹਿੰਦਰ ਭਗਤ ਵਲੋਂ ਵਿਭਾਗੀ ਅਧਿਕਾਰੀਆਂ ਕਿ ਬਾਗ਼ਬਾਨਾਂ ਨੂੰ ਦਿੱਤੀ ਜਾਣ ਵਾਲੀ ਸਬਸਿਡੀ ਸਬੰਧੀ ਦੇਸ਼ ਦੇ ਦੂਜੇ ਰਾਜਾਂ ਦੀ ਪਾਲਿਸੀ ਦਾ ਅਧਿਐਨ ਕਰਨ ਦੇ ਹੁਕਮ
ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿਚ ਬਾਗ਼ਬਾਨੀ ਅਧੀਨ ਰਕਬੇ ਨੂੰ ਵਧਾਉਣ ਲਈ ਯਤਨਸ਼ੀਲ: ਬਾਗ਼ਬਾਨੀ ਮੰਤਰੀ
ਚੰਡੀਗੜ੍ਹ, 11 ਨਵੰਬਰ: ਦਿਨੋਂ ਦਿਨ ਘਾਟੇ ਦਾ ਸੋਦਾ ਬਣ ਰਹੀ ਪੰਜਾਬ ਦੀ ਖੇਤੀ ਨੂੰ ਲਾਹੇਵੰਦ ਧੰਦਾ ਬਨਾਉਣ ਵਿੱਚ ਅਤੇ ਕਿਸਾਨੀ ਸੰਕਟ ਨੂੰ ਹੱਲ ਕਰਨ ਵਿਚ ਬਾਗ਼ਬਾਨੀ ਵਿਭਾਗ ਅਹਿਮ ਭੂਮਿਕਾ ਨਿਭਾ ਰਿਹਾ ਹੈ । ਉਕਤ ਪ੍ਰਗਟਾਵਾ ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਬਾਗ਼ਬਾਨੀ ਅਧੀਨ ਰਕਬੇ ਨੂੰ ਵਧਾਉਣ ਲਈ ਯਤਨਸ਼ੀਲ ਹੈ । ਕੈਬਨਿਟ ਮੰਤਰੀ ਨੇ ਕਿਹਾ ਕਿ ਬਾਗ਼ਬਾਨੀ ਵਿਭਾਗ ਕਿਸਾਨਾਂ ਦਾ ਸਲਾਹਕਾਰ ਮਹਿਕਮਾ ਹੈ ਜ਼ੋ ਕਿਸਾਨਾਂ ਨੂੰ ਵਾਤਾਵਰਣ ਪੱਖੀ ਅਤੇ ਆਰਥਿਕ ਤੌਰ ਤੇ ਲਾਹੇਵੰਦ ਸਲਾਹ ਦਿੰਦਾ ਹੈ । ਸ੍ਰੀ ਭਗਤ ਨੇ ਕਿਹਾ ਕਿ ਬਾਗ਼ਬਾਨੀ ਵਿਭਾਗ ਦੀ ਕੋਸ਼ਿਸ਼ ਸਦਕਾ ਪੰਜਾਬ ਰਾਜ ਦੇ ਕਿਸਾਨਾਂ ਨੇ ਖੇਤੀ ਵਿਭਿੰਨਤਾ ਅਧੀਨ ਵੱਡੇ ਪੱਧਰ ਤੇ ਬਾਗ਼ ਲਗਾਏ ਗਏ ਹਨ ਜਿਸ ਨਾਲ ਜਿੱਥੇ ਲੋਕਾਂ ਨੂੰ ਸਿਹਤਮੰਦ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਫਲਾਂ ਦੀ ਉਪਲਬਧਤਾ ਵਧੀ ਹੈ ਉਥੇ ਨਾਲ ਹੀ ਸੂਬੇ ਦੇ ਵਾਤਾਵਰਨ ਵਿਚ ਸੁਧਾਰ ਹੋਇਆ ਹੈ ਕਿਉਂਕਿ ਬਾਗਾਂ ਕਾਰਨ ਸੂਬੇ ਵਿਚ ਜੰਗਲਾਤ ਅਧੀਨ ਖੇਤਰ ਵਿਚ ਵਾਧਾ ਹੋਇਆ ਹੈ । ਉਨ੍ਹਾਂ ਕਿਹਾ ਕਿ ਬਾਗ਼ਬਾਨੀ ਵਿਭਾਗ ਦਾ ਮੁੱਖ ਉਦੇਸ਼ ਸੂਬੇ ਦੇ ਧਰਤੀ ਹੇਠਲੇ ਪਾਣੀ ਬਚਾਉਣ ਅਤੇ ਵਾਤਾਵਰਣ ਨੂੰ ਸ਼ੁੱਧ ਕਰਦੇ ਹੋਏ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਹੈ । ਕੈਬਨਿਟ ਮੰਤਰੀ ਨੇ ਦੱਸਿਆ ਕਿ ਕਣਕ, ਝੋਨੇ ਸਮੇਤ ਜ਼ਿਆਦਾਤਰ ਫ਼ਸਲਾਂ ਦੀ ਪ੍ਰਤੀ ਏਕੜ ਤੋਂ 30 ਹਜ਼ਾਰ ਤੋਂ 55 ਹਜ਼ਾਰ ਤੱਕ ਆਮਦਨ ਹੁੰਦੀ ਹੈ ਜਦਕਿ ਕਿਸਾਨ ਬਾਗ਼ਬਾਨੀ ਰਾਹੀਂ ਇਕ ਏਕੜ ਤੋਂ 1 ਲੱਖ ਤੋਂ 5 ਲੱਖ ਤੱਕ ਕਮਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦਾ ਇਕ ਕਿਸਾਨ ਪੋਲੀ ਹਾਊਸ ਰਾਹੀਂ 20 ਲੱਖ ਰੁਪਏ ਪ੍ਰਤੀ ਏਕੜ ਸਾਲ ਕਮਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਸਥਾਪਤ ਕੀਤੀਆਂ ਵੱਖ ਵੱਖ ਫਰੂਟ ਅਸਟੇਟਸ ਵੀ ਬਾਗ਼ਬਾਨਾਂ ਦੀ ਬਹੁਤ ਮਦਦ ਕਰ ਰਹੀਆਂ ਹਨ, ਜਿਸ ਨਾਲ ਜਿੱਥੇ ਬਾਗ਼ਬਾਨਾਂ ਨੂੰ ਬਾਗਾਂ ਦੇ ਰੱਖ ਰਖਾਵ ਬਾਰੇ ਸਹੀ ਜਾਣਕਾਰੀ ਮੁਹਈਆ ਕਰਵਾ ਰਹੇ ਹਨ ਉਥੇ ਨਾਲ ਹੀ ਬਾਗ਼ ਵਿਚ ਪਾਈ ਜਾਣ ਵਾਲੀ ਖਾਦ ਬਾਰੇ ਦੱਸਿਆ ਜਾਂਦਾ ਜਿਸ ਨਾਲ ਜਿੱਥੇ ਵੱਧ ਫਸਲ ਮਿਲਦੀ ਹੈ ਉਥੇ ਨਾਲ ਹੀ ਬੇਲੋੜੀ ਖਾਦ ਨਾਲ ਹੋਣ ਵਾਲੇ ਆਰਥਿਕ ਨੁਕਸਾਨ ਦਾ ਬਚਾਅ ਕੀਤਾ ਜਾ ਰਿਹਾ ਹੈ । ਇਸ ਨਾਲ ਬਾਗ਼ਬਾਨਾਂ ਨੂੰ ਪ੍ਰਤੀ ਏਕੜ 7000 ਰੁਪਏ ਦਾ ਲਾਭ ਹੁੰਦਾ ਹੈ ।
ਕੈਬਨਿਟ ਮੰਤਰੀ ਨੇ ਕਿਹਾ ਕਿ ਅਮਰੂਦ, ਲੀਚੀ ਅਤੇ ਨਾਖ ਅਸਟੇਟ ਬਣਾਈਆਂ ਗਈਆਂ ਹਨ ਜਿਨ੍ਹਾਂ ਨੂੰ ਜਲਦ ਲੋਕ ਅਰਪਣ ਕੀਤਾ ਜਾ ਰਿਹਾ ਹੈ । ਸ੍ਰੀ ਭਗਤ ਨੇ ਦੱਸਿਆ ਕਿ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਬਾਗ਼ਬਾਨਾਂ ਨੂੰ ਦਿੱਤੀ ਜਾਣ ਵਾਲੀ ਸਬਸਿਡੀ ਸਬੰਧੀ ਦੇਸ਼ ਦੇ ਦੂਜੇ ਰਾਜਾਂ ਦੀ ਪਾਲਿਸੀ ਦਾ ਅਧਿਐਨ ਕਰਕੇ ਸੂਬੇ ਦੇ ਬਾਗ਼ਬਾਨਾਂ ਪੱਖੀ ਪਾਲਿਸੀ ਤਿਆਰ ਕੀਤੀ ਜਾਵੇ ,ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਇਕ ਕਨਾਲ ਜ਼ਮੀਨ ਵਿਚ ਪੋਲੀ ਹਾਉਸ ਲਾਉਣ ਸਬੰਧੀ ਸੰਭਾਵਨਾਵਾਂ ਤਲਾਸ਼ਣ ਦੇ ਵੀ ਹੁਕਮ ਦਿੱਤੇ ਹਨ । ਉਨ੍ਹਾਂ ਦੱਸਿਆ ਕਿ ਸੂਬੇ ਦੇ ਬਾਗਬਾਨਾਂ ਨੂੰ ਅਗਾਮੀ ਸਾਲ ਦੌਰਾਨ 600 ਕੁਇੰਟਲ ਲੀਚੀ ਬਰਾਮਦ ਕਰਨ ਦਾ ਆਰਡਰ ਮਿਲ ਚੁੱਕਾ ਹੈ । ਉਨ੍ਹਾਂ ਕਿਹਾ ਕਿ ਵਿਭਾਗ ਨੂੰ ਮਜ਼ਬੂਤ ਕਰਨ ਲਈ ਵਿਭਾਗ ਵਿੱਚ ਖ਼ਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਜਲਦ ਭਰਿਆ ਜਾ ਰਿਹਾ ਹੈ ।

Advertisement
Advertisement
Advertisement
Advertisement
Scroll to Top