Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 6:20 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਟਾਈਪਿਸਟ ਚੌਕਸੀ ਵਿਭਾਗ ਲੇ ਕੀਤਾ ਕਾਬੂ

ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਟਾਈਪਿਸਟ ਚੌਕਸੀ ਵਿਭਾਗ ਲੇ ਕੀਤਾ ਕਾਬੂ

ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਟਾਈਪਿਸਟ ਚੌਕਸੀ ਵਿਭਾਗ ਲੇ ਕੀਤਾ ਕਾਬੂ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਜ਼ਿਲ੍ਹਾ ਕੋਰਟ ਕੰਪਲੈਕਸ ਬਠਿੰਡਾ ਵਿਖੇ ਕੰਮ ਕਰਦੇ ਇੱਕ ਟਾਈਪਿਸਟ ਦੀਪਕ ਕੁਮਾਰ ਨੂੰ ਮਾਲ ਮਹਿਕਮੇ ਦੇ ਕਰਮਚਾਰੀਆਂ ਦੀ ਤਰਫ਼ੋਂ 10,000 ਰੁਪਏ ਰਿਸ਼ਵਤ ਲੈਣ ਅਤੇ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਸੰਤ ਵਿਹਾਰ ਨਗਰ, ਬਠਿੰਡਾ ਵਿਖੇ ਰਹਿਣ ਵਾਲੇ ਮੁਲਜ਼ਮ ਟਾਈਪਿਸਟ ਖ਼ਿਲਾਫ਼ ਇਹ ਕੇਸ ਬਠਿੰਡਾ ਜਿ਼ਲ੍ਹੇ ਦੇ ਬੁਰਜ ਕਾਹਨ ਸਿੰਘ ਵਾਲਾ ਦੇ ਵਾਸੀ ਗੁਰਸਹਿਜ ਸਿੰਘ, ਜੋ ਹੁਣ ਗੋਨਿਆਣਾ ਮੰਡੀ ਵਿਖੇ ਰਹਿ ਰਿਹਾ ਹੈ, ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ ।
ਉਨ੍ਹਾਂ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਨੇ ਆਪਣੀ ਸਿ਼ਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਕਤ ਟਾਈਪਿਸਟ ਨੇ ਸਬ-ਰਜਿਸਟਰਾਰ ਦਫ਼ਤਰ ਬਠਿੰਡਾ ਵਿੱਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ ਸਬੰਧਤ ਨੰਬਰਦਾਰ ਦੇ ਨਾਲ-ਨਾਲ ਸਬ-ਰਜਿਸਟਰਾਰ ਦੇ ਰੀਡਰ ਅਤੇ ਕਲਰਕ ਨੂੰ ਪੈਸੇ ਦੇਣ ਲਈ ਰਿਸ਼ਵਤ ਵਜੋਂ 20000 ਰੁਪਏ ਦੀ ਮੰਗ ਕੀਤੀ ਸੀ । ਉਸ ਨੇ ਦੋਸ਼ ਲਗਾਇਆ ਕਿ ਉਸ ਦੇ ਵਾਰ-ਵਾਰ ਬੇਨਤੀ ਕਰਨ ’ਤੇ ਉਕਤ ਮੁਲਜ਼ਮ 10 ਹਜ਼ਾਰ ਰੁਪਏ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ । ਸਿ਼ਕਾਇਤਕਰਤਾ ਨੇ ਟਾਈਪਿਸਟ ਅਤੇ ਉਸ ਦਰਮਿਆਨ ਹੋਈ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ । ਉਨ੍ਹਾਂ ਅੱਗੇ ਦੱਸਿਆ ਕਿ ਇਸ ਸਿ਼਼ਕਾਇਤ ਦੀ ਜਾਂਚ ਦੌਰਾਨ ਸਿ਼ਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ । ਇਸ ਸਬੰਧੀ ਮੁਲਜ਼ਮ ਟਾਈਪਿਸਟ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਦੌਰਾਨ ਹੋਰਨਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ ।

Advertisement
Advertisement
Advertisement
Advertisement
Scroll to Top