Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:23 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰੋਫੈਸਰ ਬਡੂੰਗਰ ਵਲੋਂ ਪਾਕਿ 'ਚ ਚੌਂਕ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਤੇ ਨਾ ਰੱਖੇ ਜਾਣ ਦੀ ਨਿਖੇਧੀ ਤੇ ਆਸਟਰੇਲੀਆ ਵਿਚ ਝੀਲ ਦਾ ਨਾਮ "ਗੁਰੂ ਨਾਨਕ" ਜੀ ਦੇ ਰੱਖਣ ਦੀ ਦਿੱਤੀ ਮੁਬਾਰਕਬਾਦ

ਪ੍ਰੋਫੈਸਰ ਬਡੂੰਗਰ ਵਲੋਂ ਪਾਕਿ 'ਚ ਚੌਂਕ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਤੇ ਨਾ ਰੱਖੇ ਜਾਣ ਦੀ ਨਿਖੇਧੀ ਤੇ ਆਸਟਰੇਲੀਆ ਵਿਚ ਝੀਲ ਦਾ ਨਾਮ "ਗੁਰੂ ਨਾਨਕ" ਜੀ ਦੇ ਰੱਖਣ ਦੀ ਦਿੱਤੀ ਮੁਬਾਰਕਬਾਦ

ਪ੍ਰੋਫੈਸਰ ਬਡੂੰਗਰ ਵਲੋਂ ਪਾਕਿ ‘ਚ ਚੌਂਕ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਤੇ ਨਾ ਰੱਖੇ ਜਾਣ ਦੀ ਨਿਖੇਧੀ ਤੇ ਆਸਟਰੇਲੀਆ ਵਿਚ ਝੀਲ ਦਾ ਨਾਮ “ਗੁਰੂ ਨਾਨਕ” ਜੀ ਦੇ ਰੱਖਣ ਦੀ ਦਿੱਤੀ ਮੁਬਾਰਕਬਾਦ
ਪਟਿਆਲਾ , 11 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਪਾਕਿਸਤਾਨ ਦੀ ਇੱਕ ਸੰਸਥਾ ਵੱਲੋਂ ਸ਼ਹੀਦ-ਦੇ-ਆਜ਼ਮ ਭਗਤ ਸਿੰਘ ਤੇ ਨਾਂ ਤੇ ਚੌਂਕ ਬਣਾਏ ਜਾਣ ਦੀ ਮੰਗ ਨੂੰ ਪਾਕ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਇਨਕਲਾਬੀ ਨਹੀਂ, ਸਗੋਂ “ਅਪਰਾਧੀ’ ਕਰਾਰ ਦਿੱਤੇ ਜਾਣ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦਿਆਂ ਪਾਕਿਸਤਾਨ ਸਰਕਾਰ ਨੂੰ ਸੁਚੇਤ ਕੀਤਾ ਹੈ ਕਿ ਜੇਕਰ ਅੱਜ ਪਾਕਿਸਤਾਨ ਦੀ ਆਜ਼ਾਦ ਹੋਂਦ ਹੈ ਤਾਂ ਅਜਿਹੇ ਸੂਰਬੀਰ ਯੋਧਿਆਂ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਸਿੰਘ, ਸ਼ਹੀਦ ਉਧਮ ਸਿੰਘ, ਕਰਤਾਰ ਸਿੰਘ ਸਰਾਭਾ ਵਰਗੇ ਸ਼ਹੀਦਾਂ ਦੀ ਬਦੌਲਤ ਹੀ ਹੈ ਜਿਨਾਂ ਨੇ ਆਪਣੀਆਂ ਜਾਨਾਂ ਵਾਰ ਕੇ ਦੇਸ਼ ਨੂੰ ਅੰਗਰੇਜ਼ੀ ਹਕੂਮਤ ਤੋਂ ਆਜ਼ਾਦ ਕਰਵਾਇਆ । ਪ੍ਰੋ. ਬਡੂੰਗਰ ਨੇ ਕਿਹਾ ਕਿ ਪਾਕਿਸਤਾਨ ਦੇਸ਼ ਦੀ ਸਰਕਾਰ ਨੂੰ ਅਜਿਹੇ ਮੰਦਭਾਗੇ ਫੈਸਲੇ ਨਹੀਂ ਕਰਨੇ ਚਾਹੀਦੇ । ਉਹਨਾਂ ਕਿਹਾ ਕਿ ਪਾਕਿਸਤਾਨ ਦੇ ਲਾਹੌਰ ਦੇ ਸ਼ਾਦਮਾਨ ਚੌਂਕ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ਤੇ ਰੱਖਣਾ ਚਾਹੀਦਾ ਹੈ, ਇਸ ਦੇ ਨਾਲ ਹੀ ਪ੍ਰੋ. ਬਡੂੰਗਰ ਨੇ ਕਿਹਾ ਆਸਟਰੇਲੀਆ ਦੇ ਸੂਬੇ ਵਿਕਟੋਰੀਆ ਦੀ ਸਰਕਾਰ ਨੇ ਆਸਟਰੇਲੀਆ ਵਿਚ ਸਿੱਖ ਕੌਮ ਵੱਲੋਂ ਪਾਏ ਜਾ ਰਹੇ ਯੋਗਦਾਨ ਅਤੇ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਦਿਹਾੜੇ ਤੇ ਮੈਲਬੋਰਨ ਦੇ ਦੱਖਣ ਪੂਰਬ ਵਿੱਚ ਸਥਿਤ ਇਲਾਕੇ ਵਿੱਚ ਕੁਦਰਤੀ ਰੰਗਾਂ ਨਾਲ ਭਰਪੂਰ “ਬਰਵਿਕ ਸਪਰਿੰਗਜ਼ ਝੀਲ” ਦਾ ਨਾਮ ਬਦਲ ਕੇ ਅਧਿਕਾਰਤ ਤੌਰ ਤੇ ਗੁਰੂ ਨਾਨਕ ਝੀਲ ਰੱਖਣ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦੁਨੀਆਂ ਨੂੰ ਜੋ ਸੰਦੇਸ਼ ਦਿੱਤੇ ਉਸ ਨੂੰ ਸੰਸਾਰ ਵਿੱਚ ਵਸਦੇ ਸਿੱਖਾਂ ਵੱਲੋਂ ਚੱਲਿਆ ਜਾ ਰਿਹਾ ਹੈ । ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਆਸਟਰੇਲੀਆ ਦੀ ਸਪਰਿੰਗਜ਼ ਲੇਕ ਨੂੰ ਆਸਟਰੇਲੀਆ ਦੇ ਵਿੱਚ ਵਸਦੇ ਸਿੱਖ ਭਾਈਚਾਰੇ ਵੱਲੋਂ ਪਾਏ ਗਏ ਭਰਪੂਰ ਯੋਗਦਾਨ ਕਰਕੇ ਹੀ ਆਸਟਰੇਲੀਆ ਸਰਕਾਰ ਨੇ ਇਸ ਝੀਲ ਦਾ ਨਾਮ ਬਦਲ ਕੇ ਗੁਰੂ ਨਾਨਕ ਝੀਲ ਰੱਖ ਕੇ ਸਿੱਖ ਧਰਮ ਦਾ ਨਾਮ ਹੋਰ ਉੱਚਾ ਕੀਤਾ ਹੈ ।

Advertisement
Advertisement
Advertisement
Advertisement
Scroll to Top