Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 2:19 pm

+91 90915 01313 , +91 90916 01313

punjabbanni@gmail.com
punjabbani@yahoo.com

ਆਲ ਇੰਡੀਆ ਪੁਲਿਸ ਡਿਊਟੀ ਮੀਟ ‘ਚ ਪੰਜਾਬ ਪੁਲਿਸ ਵੱਲੋਂ ਬੇਮਿਸਾਲ ਪ੍ਰਾਪਤੀਆਂ ਦਰਜ; ਇੱਕ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਜਿੱਤੇ

ਆਲ ਇੰਡੀਆ ਪੁਲਿਸ ਡਿਊਟੀ ਮੀਟ ‘ਚ ਪੰਜਾਬ ਪੁਲਿਸ ਵੱਲੋਂ ਬੇਮਿਸਾਲ ਪ੍ਰਾਪਤੀਆਂ ਦਰਜ; ਇੱਕ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਜਿੱਤੇ

ਆਲ ਇੰਡੀਆ ਪੁਲਿਸ ਡਿਊਟੀ ਮੀਟ ‘ਚ ਪੰਜਾਬ ਪੁਲਿਸ ਵੱਲੋਂ ਬੇਮਿਸਾਲ ਪ੍ਰਾਪਤੀਆਂ ਦਰਜ; ਇੱਕ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਜਿੱਤੇ
–ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਜੇਤੂਆਂ ਨੂੰ ਵਧਾਈ, ਉਨ੍ਹਾਂ ਨੂੰ ਡੀ. ਜੀ. ਪੀ. ਡਿਸਕ ਅਤੇ ਨਕਦ ਇਨਾਮਾਂ ਨਾਲ ਕੀਤਾ ਗਿਆ ਸਨਮਾਨਿਤ
– ਪੰਜਾਬ ਪੁਲਿਸ ਦੇ ਨਾਰਕੋਟਿਕ ਸਨਿਫਰ ਡੌਗ ਬਿੰਗੋ ਨੇ ਜਿੱਤਿਆ ਕਾਂਸੀ ਦਾ ਤਗਮਾ
– ਪੁਲਿਸ ਟੀਮਾਂ ਨੇ ਪੰਜਾਬ ਪੁਲਿਸ ਲਈ ਨਾਮਣਾ ਖੱਟਿਆ ਅਤੇ ਉੱਤਮਤਾ ਦੀ ਇੱਕ ਸ਼ਾਨਦਾਰ ਮਿਆਰ ਕਾਇਮ ਕੀਤੀ: ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ, 11 ਨਵੰਬਰ : ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਅੱਜ ਲਖਨਊ, ਉੱਤਰ ਪ੍ਰਦੇਸ਼ ਵਿਖੇ 67ਵੀਂ ਆਲ ਇੰਡੀਆ ਪੁਲਿਸ ਡਿਊਟੀ ਮੀਟ 2023-24, ਜੋ ਫ਼ਰਵਰੀ 2024 ਵਿੱਚ ਕਰਵਾਈ ਗਈ ਸੀ, ਦੌਰਾਨ ਪੰਜਾਬ ਪੁਲਿਸ ਟੀਮ ਨੂੰ ਉਨ੍ਹਾਂ ਦੀਆਂ ਬੇਮਿਸਾਲ ਪ੍ਰਾਪਤੀਆਂ ਲਈ ਸਮਰਪਿਤ ਵਧਾਈ ਦਿੱਤੀ । ਪੰਜਾਬ ਪੁਲਿਸ ਦੀਆਂ ਟੀਮਾਂ ਨੇ ਵੱਖ-ਵੱਖ ਵਰਗਾਂ ਵਿੱਚ ਇੱਕ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਹਾਸਲ ਕਰਕੇ ਇਸ ਮੀਟ ਵਿੱਚ ਸ਼ਾਨਦਾਰ ਛਾਪ ਛੱਡੀ । ਜ਼ਿਕਰਯੋਗ ਹੈ ਕਿ ਕਾਂਸਟੇਬਲ ਮਨਪ੍ਰੀਤ ਕੌਰ ਨੇ ਸਾਇੰਟਿਫਿਕ ਏਡਜ਼ ਟੂ ਇਨਵੈਸਟੀਗੇਸ਼ਨ ਕੈਟਾਗਰੀ ਵਿੱਚ ਪੁਲਿਸ ਆਬਜ਼ਰਵੇਸ਼ਨ ਵਿੱਚ ਚਾਂਦੀ ਦਾ ਤਗਮਾ, ਇੰਸਪੈਕਟਰ ਮੋਹਿਤ ਧਵਨ ਨੇ ਸਾਇੰਟਿਫਿਕ ਏਡਜ਼ ਟੂ ਇਨਵੈਸਟੀਗੇਸ਼ਨ ਕੈਟਾਗਰੀ ਵਿੱਚ ਮੈਡੀਕੋ-ਲੀਗਲ ਟੈਸਟ ਵਿੱਚ ਕਾਂਸੇ ਦਾ ਤਮਗਾ ਅਤੇ ਕਾਂਸਟੇਬਲ ਰੁਪਿੰਦਰ ਸਿੰਘ ਅਤੇ ਨਾਰਕੋਟਿਕ ਸਨਿਫਰ ਡੌਗ ਬਿੰਗੋ ਨੇ ਕਾਂਸੀ ਦਾ ਤਗਮਾ ਜਿੱਤਿਆ ।
ਡੀ. ਜੀ. ਪੀ. ਗੌਰਵ ਯਾਦਵ ਨੇ ਤਿੰਨਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਵੱਕਾਰੀ ਡੀ. ਜੀ. ਪੀ. ਡਿਸਕ ਅਤੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ । ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪੁਲਿਸ ਅਕੈਡਮੀ ਦੀ ਡਾਇਰੈਕਟਰ ਅਨੀਤਾ ਪੁੰਜ, ਐਸ. ਐਸ. ਪੀ. ਖੰਨਾ ਅਸ਼ਵਨੀ ਗੋਟਿਆਲ ਅਤੇ ਸਟਾਫ਼ ਅਫ਼ਸਰ ਦਰਪਨ ਆਹਲੂਵਾਲੀਆ ਵੀ ਮੌਜੂਦ ਸਨ । ਡੀ. ਜੀ. ਪੀ. ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ (ਪਹਿਲਾਂ ਟਵਿੱਟਰ) ‘ਤੇ ਇੱਕ ਪੋਸਟ ਵਿੱਚ ਕਿਹਾ ਕਿ ਇਹਨਾਂ ਪੁਲਿਸ ਟੀਮਾਂ ਨੇ ਪੰਜਾਬ ਪੁਲਿਸ ਲਈ ਬਹੁਤ ਨਾਮਣਾ ਖੱਟਿਆ ਅਤੇ ਉੱਤਮਤਾ ਦੀ ਇੱਕ ਸ਼ਾਨਦਾਰ ਮਿਆਰ ਕਾਇਮ ਕੀਤੀ ਹੈ । ਇਹਨਾਂ ਪੁਲਿਸ ਟੀਮਾਂ ਦੀ ਵਚਨਬੱਧਤਾ ਅਤੇ ਲਗਨ ਪੂਰੀ ਫੋਰਸ ਨੂੰ ਪ੍ਰੇਰਿਤ ਕਰਦੀ ਹੈ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਦੇ ਇਰਾਦੇ ਨੂੰ ਮਜ਼ਬੂਤ ਕਰਦੀ ਹੈ ।
ਜ਼ਿਕਰਯੋਗ ਹੈ ਕਿ ਆਲ ਇੰਡੀਆ ਪੁਲਿਸ ਸਪੋਰਟਸ ਕੰਟਰੋਲ ਬੋਰਡ, ਨਵੀਂ ਦਿੱਲੀ ਵੱਲੋਂ ਲਖਨਊ ਵਿਖੇ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰ. ਪੀ. ਐਫ.) ਵਿਖੇ 67ਵੀਂ ਆਲ ਇੰਡੀਆ ਪੁਲਿਸ ਡਿਊਟੀ ਮੀਟ ਕਰਵਾਈ ਗਈ ਸੀ ਅਤੇ ਰਾਜ ਪੁਲਿਸ ਅਤੇ ਅਰਧ ਸੈਨਿਕ ਬਲਾਂ ਸਮੇਤ 30 ਤੋਂ ਵੱਧ ਬਲਾਂ ਨੇ ਇਸ ਵਿੱਚ ਹਿੱਸਾ ਲਿਆ। ਇਸ ਸਮਾਗਮ ਦਾ ਉਦੇਸ਼ ਅਪਰਾਧਾਂ ਦੀ ਵਿਗਿਆਨਕ ਜਾਂਚ ਲਈ ਪੁਲਿਸ ਅਧਿਕਾਰੀਆਂ ਦਰਮਿਆਨ ਉੱਤਮਤਾ ਅਤੇ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਸੀ । ਦੱਸਣਯੋਗ ਹੈ ਕਿ ਪੀ. ਪੀ. ਏ. ਫਿਲੌਰ ਦੇ ਟੀਮ ਮੈਨੇਜਰ ਡਾ. ਜਸਵਿੰਦਰ ਸਿੰਘ ਦੀ ਨਿਗਰਾਨੀ ਹੇਠ ਹੋਈ ਇਸ ਮੀਟ ਵਿੱਚ ਪੁਲਿਸ ਟੀਮਾਂ ਨੇ ਭਾਗ ਲਿਆ ।

Advertisement
Advertisement
Advertisement
Advertisement
Scroll to Top