Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 1:58 pm

+91 90915 01313 , +91 90916 01313

punjabbanni@gmail.com
punjabbani@yahoo.com

ਵਾਇਨਾਡ ਦੇ ਲੋਕਾਂ ਨੇ ਉਨ੍ਹਾਂ ਨੂੰ ਸਿਖਾਇਆ ਕਿ ਰਾਜਨੀਤੀ ’ਚ ਪ੍ਰੇਮ ਸ਼ਬਦ ਦਾ ਵੱਡਾ ਮਹੱਤਵ ਹੈ : ਰਾਹੁਲ ਗਾਂਧੀ

ਵਾਇਨਾਡ ਦੇ ਲੋਕਾਂ ਨੇ ਉਨ੍ਹਾਂ ਨੂੰ ਸਿਖਾਇਆ ਕਿ ਰਾਜਨੀਤੀ ’ਚ ਪ੍ਰੇਮ ਸ਼ਬਦ ਦਾ ਵੱਡਾ ਮਹੱਤਵ ਹੈ : ਰਾਹੁਲ ਗਾਂਧੀ

ਵਾਇਨਾਡ ਦੇ ਲੋਕਾਂ ਨੇ ਉਨ੍ਹਾਂ ਨੂੰ ਸਿਖਾਇਆ ਕਿ ਰਾਜਨੀਤੀ ’ਚ ਪ੍ਰੇਮ ਸ਼ਬਦ ਦਾ ਵੱਡਾ ਮਹੱਤਵ ਹੈ : ਰਾਹੁਲ ਗਾਂਧੀ
ਵਾਇਨਾਡ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਵਾਇਨਾਡ ਲੋਕ ਸਭਾ ਸੀਟ ’ਤੇ ਹੋਣ ਜਾ ਰਹੀ ਜਿ਼ਮਨੀ ਚੋਣ ਦੇ ਪ੍ਰਚਾਰ ਦੇ ਆਖਰੀ ਦਿਨ ਅੱਜ ਆਪਣੀ ਭੈਣ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਲੋਕਾਂ ਨੂੰ ਸੰਬੋਧਨ ਕੀਤਾ ਅਤੇ ਵਾਇਨਾਡ ਨੂੰ ਦੁਨੀਆ ਦੇ ਅਹਿਮ ਸੈਰ-ਸਪਾਟਾ ਕੇਂਦਰਾਂ ਦੀ ਸ਼੍ਰੇਣੀ ’ਚ ਲਿਆਉਣ ਦਾ ਵਾਅਦਾ ਕੀਤਾ। ਪਾਰਟੀ ਦੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਇਸ ਉਪ ਚੋਣ ’ਚ ਸਾਂਝੇ ਜਮਹੂਰੀ ਮੋਰਚਾ (ਯੂ. ਡੀ. ਐੱਫ.) ਦੀ ਉਮੀਦਵਾਰ ਹੈ । ਰਾਹੁਲ ਨੇ ਇੱਥੇ ਸੁਲਤਾਨ ਬਾਥਰੀ ’ਚ ਅਸੰਪਸ਼ਨ ਜੰਕਸ਼ਨ ਤੋਂ ਚੁੰਗਮ ਜੰਕਸ਼ਨ ਤੱਕ ਪ੍ਰਿਯੰਕਾ ਨਾਲ ਰੋਡ ਸ਼ੋਅ ਕਰਨ ਮਗਰੋਂ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇੱਕ ਚੁਣੌਤੀ ਦੇ ਰੂਪ ’ਚ ਮੈਂ ਵਾਇਨਾਡ ਨੂੰ ਦੁਨੀਆ ਦਾ ਸਭ ਤੋਂ ਚੰਗਾ ਸੈਰ-ਸਪਾਟਾ ਕੇਂਦਰ ਬਣਾਉਣ ’ਚ ਉਨ੍ਹਾਂ ਦੀ (ਪ੍ਰਿਯੰਕਾ ਗਾਂਧੀ ਦੀ) ਮਦਦ ਕਰਾਂਗਾ । ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਵਾਇਨਾਡ ਦੇ ਲੋਕਾਂ ਨੇ ਉਨ੍ਹਾਂ ਨੂੰ ਸਿਖਾਇਆ ਕਿ ਰਾਜਨੀਤੀ ’ਚ ਪ੍ਰੇਮ ਸ਼ਬਦ ਦਾ ਵੱਡਾ ਮਹੱਤਵ ਹੈ । ਉਨ੍ਹਾਂ ਕਿਹਾ ਕਿ ਮੈਂ ਉਸ ਸ਼ਬਦ ਦੀ ਵਰਤੋਂ ਨਹੀਂ ਕੀਤੀ ਪਰ ਵਾਇਨਾਡ ਦੇ ਲੋਕਾਂ ਨੇ ਮੈਨੂੰ ਸਿਖਾਇਆ ਕਿ ਰਾਜਨੀਤੀ ’ਚ ਇਸ ਸ਼ਬਦ ਦੀ ਵੱਡੀ ਥਾਂ ਹੈ । ਕਾਂਗਰਸ ਨੇਤਾ ਨੇ ਇਹ ਵੀ ਕਿਹਾ ਕਿ ਨਫਰਤ ਤੇ ਗੁੱਸੇ ਨਾਲ ਲੜਨ ਲਈ ਪਿਆਰ ਤੇ ਸਨੇਹ ਹੀ ਇੱਕੋ-ਇੱਕ ਹਥਿਆਰ ਹੈ। ਸੁਲਤਾਨ ਬਾਥਰੀ ’ਚ ਅਸੰਪਸ਼ਨ ਜੰਕਸ਼ਨ ਤੋਂ ਚੁੰਗਮ ਜੰਕਸ਼ਨ ਤੱਕ ਸੜਕ ਦੇ ਦੋਵੇਂ ਪਾਸੇ ਲੋਕਾਂ ਦੀ ਭਾਰੀ ਭੀੜ ਦਿਖਾਈ ਦਿੱਤੀ । ਵਾਇਨਾਡ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ 13 ਨਵੰਬਰ ਨੂੰ ਹੋਵੇਗੀ। ਹਾਲ ਹੀ ’ਚ ਲੋਕ ਸਭਾ ਚੋਣਾਂ ਵਿੱਚ ਰਾਏਬਰੇਲੀ ਤੋਂ ਆਪਣੀ ਜਿੱਤ ਮਗਰੋਂ ਰਾਹੁਲ ਗਾਂਧੀ ਨੇ ਵਾਇਨਾਡ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ ਜਿਸ ਕਾਰਨ ’ਤੇ ਉਪ ਚੋਣ ਹੋ ਰਹੀ ਹੈ ।

Advertisement
Advertisement
Advertisement
Advertisement
Scroll to Top