Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:27 am

+91 90915 01313 , +91 90916 01313

punjabbanni@gmail.com
punjabbani@yahoo.com

ਸੰਘਣੀ ਧੁੰਦ ਦੇ ਚਲਦਿਆਂ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ `ਤੇ ਪੀ. ਆਰ. ਟੀ. ਸੀ. ਬੱਸ ਤੇ ਡੀ. ਏ. ਪੀ. ਖਾਦ ਨਾਲ ਭਰੇ ਟਰੱਕ-ਟਰਾਲੇ ਵਿਚਕਾਰ ਹੋਈ ਟੱਕਰ

ਸੰਘਣੀ ਧੁੰਦ ਦੇ ਚਲਦਿਆਂ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ `ਤੇ ਪੀ. ਆਰ. ਟੀ. ਸੀ. ਬੱਸ ਤੇ ਡੀ. ਏ. ਪੀ. ਖਾਦ ਨਾਲ ਭਰੇ ਟਰੱਕ-ਟਰਾਲੇ ਵਿਚਕਾਰ ਹੋਈ ਟੱਕਰ

ਸੰਘਣੀ ਧੁੰਦ ਦੇ ਚਲਦਿਆਂ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ `ਤੇ ਪੀ. ਆਰ. ਟੀ. ਸੀ. ਬੱਸ ਤੇ ਡੀ. ਏ. ਪੀ. ਖਾਦ ਨਾਲ ਭਰੇ ਟਰੱਕ-ਟਰਾਲੇ ਵਿਚਕਾਰ ਹੋਈ ਟੱਕਰ
ਸੰਗਰੂਰ : ਪੰਜਾਬ ਵਿੱਚ ਪੈ ਰਹੀ ਸੰਘਣੀ ਧੁੰਦ ਦੇ ਚਲਦਿਆਂ ਭਵਾਨੀਗੜ੍ਹ ਇਲਾਕੇ `ਚ ਪਈ ਸੰਘਣੀ ਧੁੰਦ ਕਾਰਨ ਮੰਗਲਵਾਰ ਤੜਕਸਾਰ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ `ਤੇ ਸੰਗਰੂਰ ਤੋਂ ਆ ਰਹੀ ਇਕ ਪੀ. ਆਰ. ਟੀ. ਸੀ. ਬੱਸ ਤੇ ਡੀ. ਏ. ਪੀ. ਖਾਦ ਦੇ ਭਰੇ ਇਕ ਟਰੱਕ-ਟਰਾਲੇ ਵਿਚਕਾਰ ਟੱਕਰ ਹੋ ਗਈ । ਇਹ ਹਾਦਸਾ ਭਵਾਨੀਗੜ੍ਹ ਵਿਖੇ ਬਲਿਆਲ ਨੇੜੇ ਵਾਪਰਿਆ, ਜਦੋਂ ਟਰੱਕ ਸਰਵਿਸ ਲੇਨ ਵੱਲ ਮੁੜ ਰਿਹਾ ਸੀ । ਦੋਵਾਂ ਵਾਹਨਾਂ ਦੇ ਟਕਰਾਉਣ ਮਗਰੋਂ ਆਸਪਾਸ ਦੇ ਲੋਕ ਡਰ ਗਏ ਤੇ ਘਟਨਾ ਸਥਾਨ `ਤੇ ਚੀਕ-ਚਿਹਾੜਾ ਪੈ ਗਿਆ । ਸ਼ੁਰੂਆਤੀ ਜਾਣਕਾਰੀ ਅਨੁਸਾਰ ਉਕਤ ਹਾਦਸੇ ਵਿੱਚ ਬੱਸ ਕੰਡਕਟਰ ਸਮੇਤ ਅੱਧੀ ਦਰਜਨ ਦੇ ਕਰੀਬ ਮੁਸਾਫਰਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਜਦੋਂਕਿ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ । ਜਖ਼ਮੀਆਂ ਨੂੰ ਇਲਾਜ ਲਈ ਸ਼ਹਿਰ ਦੇ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ । ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਨੇ ਮੌਕੇ `ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ।

Advertisement
Advertisement
Advertisement
Advertisement
Scroll to Top