Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 8:48 pm

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਜਵਲ ਰੇਵੰਨਾ ਦੀ ਜ਼ਮਾਨਤ ਪਟੀਸ਼ਨ ਖਾਰਜ

ਪ੍ਰਜਵਲ ਰੇਵੰਨਾ ਦੀ ਜ਼ਮਾਨਤ ਪਟੀਸ਼ਨ ਖਾਰਜ

ਪ੍ਰਜਵਲ ਰੇਵੰਨਾ ਦੀ ਜ਼ਮਾਨਤ ਪਟੀਸ਼ਨ ਖਾਰਜ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਜਬਰ ਜਨਾਹ ਅਤੇ ਜਿਨਸੀ ਸ਼ੋਬਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜੇ. ਡੀ. (ਐਸ) ਦੇ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ । ਜਸਟਿਸ ਬੇਲਾ ਐਮ ਤ੍ਰਿਵੇਦੀ ਅਤੇ ਸਤੀਸ਼ ਚੰਦਰ ਸ਼ਰਮਾ ਦੀ ਬੈਂਚ ਨੇ ਪਟੀਸ਼ਨ ਰੱਦ ਕਰਦਿਆਂ ਕਿਹਾ ਕਿ ਰੇਵੰਨਾ ਬਹੁਤ ਪ੍ਰਭਾਵਸ਼ਾਲੀ ਵਿਅਕਤੀ ਹੈ। ਰੇਵੰਨਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਹੈ ਅਤੇ ਸ਼ੁਰੂਆਤੀ ਸਿ਼ਕਾਇਤ ਵਿੱਚ ਆਈ. ਪੀ. ਸੀ. ਦੀ ਧਾਰਾ 376 ਨਹੀਂ ਸੀ ।ਬੈਂਚ ਨੇ ਕਿਹਾ ਕਿ ਉਹ ਕਰਨਾਟਕ ਹਾਈ ਕੋਰਟ ਦੇ 21 ਅਕਤੂਬਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਫ਼ੈਸਲੇ ਵਿਚ ਦਖਲ ਨਹੀਂ ਦੇ ਸਕਦਾ।ਰੋਹਤਗੀ ਨੇ ਛੇ ਮਹੀਨਿਆ ਬਾਅਦ ਅਦਾਲਤ ਦਾ ਰੁਖ ਕਰਨ ਦੀ ਆਜ਼ਾਦੀ ਮੰਗੀ । ਬੈਂਚ ਨੇ ਹਾਲਾਂਕਿ ਕਿਹਾ ਕਿ ਉਹ ਇਸ ਬਾਰੇ ਕੁਝ ਨਹੀ ਕਹਿ ਸਕਦੇ ਅਤੇ ਉਸ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ । ਅਗਸਤ ਵਿੱਚ ਕਰਨਾਟਕ ਦੀ ਇੱਕ ਵਿਸ਼ੇਸ਼ ਜਾਂਚ ਟੀਮ ਜੋ ਰੇਵੰਨਾ ਦੇ ਖ਼ਿਲਾਫ਼ ਜਿਨਸੀ ਸ਼ੋਸ਼ਣ ਅਤੇ ਉਤਪੀੜਨ ਦੇ ਚਾਰ ਮਾਮਲਿਆਂ ਦੀ ਜਾਂਚ ਕਰ ਰਹੀ ਹੈ, ਨੇ 2,144 ਪੰਨਿਆਂ ਦੀ ਚਾਰਜਸ਼ੀਟ ਦਾਖਲ ਕੀਤੀ ਸੀ । ਚਾਰਜਸ਼ੀਟ ਉਸ ਕੇਸ ਨਾਲ ਸਬੰਧਤ ਹੈ ਜਿਸ ਵਿੱਚ ਰੇਵੰਨਾ `ਤੇ ਇੱਕ ਔਰਤ ਨਾਲ ਜਬਰ ਜਨਾਹ ਕਰਨ ਦਾ ਦੋਸ਼ ਹੈ, ਜੋ ਉਸਦੇ ਪਰਿਵਾਰ ਲਈ ਘਰੇਲੂ ਨੌਕਰ ਵਜੋਂ ਕੰਮ ਕਰਦੀ ਸੀ। ਪ੍ਰਜਵਲ ਰੇਵੰਨਾ ਹੇਲੇਨਾਰਸੀਪੁਰਾ ਜੇਡੀ(ਐਸ) ਵਿਧਾਇਕ ਐਚਡੀ ਰੋਵੰਨਾ ਦਾ ਪੁੱਤਰ ਅਤੇ ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵਗੌੜਾ ਦਾ ਪੋਤਾ ਹੈ ।

Advertisement
Advertisement
Advertisement
Advertisement
Scroll to Top