Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:23 am

+91 90915 01313 , +91 90916 01313

punjabbanni@gmail.com
punjabbani@yahoo.com

ਸੁਣਵਾਈ ਸੁਪਰੀਮ ਕੋਰਟ ਵਿਚ ਵਿਚਾਰ ਅਧੀਨ ਹੈ : ਹਾਈਕੋਰਟ

ਸੁਣਵਾਈ ਸੁਪਰੀਮ ਕੋਰਟ ਵਿਚ ਵਿਚਾਰ ਅਧੀਨ ਹੈ : ਹਾਈਕੋਰਟ

ਸੁਣਵਾਈ ਸੁਪਰੀਮ ਕੋਰਟ ਵਿਚ ਵਿਚਾਰ ਅਧੀਨ ਹੈ : ਹਾਈਕੋਰਟ
ਚੰਡੀਗੜ੍ਹ : ਼ਕੈਪਟਨ ਸਰਕਾਰ ਵਲੋਂ ਬੇਅਦਬੀ ਕੇਸਾਂ ਦੀ ਜਾਂਚ ਸੀਬੀਆਈ ਤੋਂ ਵਾਪਸ ਲੈ ਕੇ ਸਿੱਟ ਵਲੋਂ ਕਰਵਾਉਣ ਦੇ ਫ਼ੈਸਲੇ ਸਬੰਧੀ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਮਤੇ ਨੂੰ ਸੌਦਾ ਸਾਧ ਵਲੋਂ ਚੁਨੌਤੀ ਦਿੰਦੀ ਪਟੀਸ਼ਨ ਦਾ ਹਾਈ ਕੋਰਟ ਵਲੋਂ ਨਿਬੇੜਾ ਕਰ ਦਿਤਾ ਗਿਆ ਹੈ । ਚੀਫ਼ ਜਸਟਿਸ ਸੀਲ ਨਾਗੂ ਤੇ ਜਸਟਿਸ ਅਨਿਲ ਖੇਤਰਪਾਲ ਦੀ ਬੈਂਚ ਨੇ ਕਿਹਾ ਹੈ ਕਿ ਹਾਈ ਕੋਰਟ ਵਲੋਂ ਟਰਾਇਲ ’ਤੇ ਲਗਾਈ ਰੋਕ ਵਿਰੁਧ ਸਰਕਾਰ ਦੀ ਐਸ. ਐਲ. ਪੀ. ਸੁਪਰੀਮ ਕੋਰਟ ਵਿਚ ਵਿਚਾਰ ਅਧੀਨ ਹੈ, ਅਜਿਹੇ ਵਿਚ ਉਥੇ ਮਾਮਲਾ ਵਿਚਾਰ ਅਧੀਨ ਹੋਣ ਕਾਰਨ ਹਾਈ ਕੋਰਟ ਇਸ ਮਾਮਲੇ ਵਿਚ ਦਖ਼ਲ ਨਹੀਂ ਦੇ ਸਕਦਾ। ਸੁਣਵਾਈ ਸ਼ੁੱਕਰਵਾਰ ਨੂੰ ਜਸਟਿਸ ਲੀਜਾ ਗਿੱਲ ਦੀ ਬੈਂਚ ਨੇ ਦੂਜੀ ਬੈਂਚ ਨੂੰ ਰੈਫ਼ਰ ਕਰ ਦਿਤੀ ਹੈ। ਇਸ ਤੋਂ ਪਹਿਲਾਂ ਬੇਅਦਬੀ ਦੇ ਇਨ੍ਹਾਂ ਕੇਸਾਂ ਦੇ ਟਰਾਇਲ ’ਤੇ ਹਾਈ ਕੋਰਟ ਵਲੋਂ ਲਗਾਈ ਗਈ ਰੋਕ ਵਿਰੁਧ ਪੰਜਾਬ ਸਰਕਾਰ ਵਲੋਂ ਦਾਖ਼ਲ ਐਸ. ਐਲ. ਪੀ. ’ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਅੱਜ ਸਵੇਰੇ ਟਰਾਇਲ ਤੋਂ ਰੋਕ ਹਟਾ ਦਿਤੀ ਸੀ। ਸੀ. ਬੀ. ਆਈ. ਤੋਂ ਜਾਂਚ ਵਾਪਸ ਲੈਣ ਦੇ ਫ਼ੈਸਲੇ ਵਿਰੁਧ ਸੌਦਾ ਸਾਧ ਦੀ ਪਟੀਸ਼ਨ ’ਤੇ ਹਾਈ ਕੋਰਟ ਦੇ ਜਸਟਿਸ ਵਿਨੋਦ ਐਸ ਭਾਰਦਵਾਜ ਦੀ ਬੈਂਚ ਨੇ ਟਰਾਇਲ ’ਤੇ ਰੋਕ ਲਗਾਉਂਦਿਆਂ ਇਹ ਮਾਮਲਾ ਮਾਰਚ ਮਹੀਨੇ ਵੱਡੀ ਬੈਂਚ ਨੂੰ ਫ਼ੈਸਲਾ ਲੈਣ ਲਈ ਰੈਫ਼ਰ ਕਰ ਦਿਤਾ ਸੀ। ਇਸ ਨਾਲ ਹੀ ਬੇਅਦਬੀ ਕੇਸਾਂ ਦੇ ਫ਼ਰੀਦਕੋਟ ਅਦਾਲਤ ਤੋਂ ਟਰਾਂਸਫ਼ਰ ਹੋ ਕੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਆਏ ਟਰਾਇਲਾਂ ’ਤੇ ਅਗਲੇ ਹੁਕਮ ’ਤੇ ਰੋਕ ਲਗਾ ਦਿਤੀ ਗਈ ਸੀ ।

Advertisement
Advertisement
Advertisement
Advertisement
Scroll to Top