ਪੰਜਾਬ ਯੂਨੀਵਰਸਿਟੀ `ਚ ਸੈਨੇਟ ਚੋਣਾਂ ਨੂੰ ਲੈ ਕੇ ਹੰਗਾਮੇ ਦੌਰਾਨ ਵਿਦਿਆਰਥੀਆਂ ਤੇ ਪੁਲਸ ਵਿਚਕਾਰ ਹੋਈ ਝੜਪ

ਪੰਜਾਬ ਯੂਨੀਵਰਸਿਟੀ `ਚ ਸੈਨੇਟ ਚੋਣਾਂ ਨੂੰ ਲੈ ਕੇ ਹੰਗਾਮੇ ਦੌਰਾਨ ਵਿਦਿਆਰਥੀਆਂ ਤੇ ਪੁਲਸ ਵਿਚਕਾਰ ਹੋਈ ਝੜਪ
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਲਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਜਦੋਂ ਬੁੱਧਵਾਰ ਨੂੰ ਕੈਂਪਸ ਵਿੱਚ ਵੀ. ਸੀ. ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਉਨ੍ਹਾਂ ਨੂੰ ਰੋਕ ਲਿਆ, ਜਿਸ ਤੋਂ ਬਾਅਦ ਵਿਦਿਆਰਥੀਆਂ ਅਤੇ ਪੁਲਸ ਵਿਚਾਲੇ ਝੜਪ ਹੋ ਗਈ ਤੇ ਇਸ ਸਭ ਦੇ ਚਲਦਿਆਂ ਵਿਦਿਆਰਥੀਆਂ `ਤੇ ਲਾਠੀਚਾਰਜ ਕੀਤਾ ਗਿਆ । 24 ਦਿਨਾਂ ਤੋਂ ਸੈਨੇਟ ਚੋਣਾਂ ਲਈ ਹੜਤਾਲ `ਤੇ ਬੈਠੇ ਵਿਦਿਆਰਥੀਆਂ ਨੂੰ ਮੁਲਾਕਾਤ ਦਾ ਮੌਕਾ ਨਹੀਂ ਦਿੱਤਾ ਗਿਆ । ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਦੋਸ਼ ਲਗਾਇਆ ਕਿ ਜਦੋਂ ਉਹ ਵੀ. ਸੀ. ਨੂੰ ਮਿਲੇ ਤਾਂ ਡੀ. ਐਸ. ਪੀ. ਨੇ ਉਨ੍ਹਾਂ ਨੂੰ ਧਮਕੀ ਦਿੱਤੀ ਕਿ ਜੇਕਰ ਉਹ ਪਿੱਛੇ ਨਾ ਹਟੇ ਤਾਂ ਗੋਲੀਬਾਰੀ ਕੀਤੀ ਜਾਵੇਗੀ ਜਦੋਂ ਕਿ ਵਿਦਿਆਰਥੀਆਂ `ਤੇ ਲਾਠੀਆਂ ਨਾਲ ਹਮਲਾ ਕੀਤਾ ਗਿਆ । ਵਿਦਿਆਰਥੀ ਕਾਨੂੰਨ ਵਿਭਾਗ ਦੇ ਨਾਲ ਪਾਰਕਿੰਗ ਵਿੱਚ ਧਰਨਾ ਦੇ ਰਹੇ ਹਨ। ਵਿਦਿਆਰਥੀਆਂ ਦੇ ਧਰਨੇ ਵਿੱਚ ਕਿਸਾਨ ਜਥੇਬੰਦੀਆਂ ਵੀ ਸ਼ਾਮਲ ਹਨ ।
