Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:26 pm

+91 90915 01313 , +91 90916 01313

punjabbanni@gmail.com
punjabbani@yahoo.com

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਕੈਮਿਸਟਰੀ ਫਾਰ ਸੁਸਟੇਨਏਬਲ ਡਿਵੈਲਪਮੈਂਟ ਵਿਸ਼ੇ ’ਤੇ ਲੈਕਚਰ ਦਾ ਆਯੋਜਨ

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਕੈਮਿਸਟਰੀ ਫਾਰ ਸੁਸਟੇਨਏਬਲ ਡਿਵੈਲਪਮੈਂਟ ਵਿਸ਼ੇ ’ਤੇ ਲੈਕਚਰ ਦਾ ਆਯੋਜਨ

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਕੈਮਿਸਟਰੀ ਫਾਰ ਸੁਸਟੇਨਏਬਲ ਡਿਵੈਲਪਮੈਂਟ ਵਿਸ਼ੇ ’ਤੇ ਲੈਕਚਰ ਦਾ ਆਯੋਜਨ
ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਕੈਮਿਸਟਰੀ ਵਿਭਾਗ ਵੱਲੋਂ ਕੈਮਿਸਟਰੀ ਫਾਰ ਸੁਸਟੇਨਏਬਲ ਡਿਵੈਲਪਮੈਂਟ ਵਿਸ਼ੇ ’ਤੇ ਅੰਤਰਰਾਸ਼ਟਰੀ ਲੈਕਚਰ ਕਰਵਾਇਆ ਗਿਆ । ਇਸ ਮੌਕੇ ਮੁੱਖ ਬੁਲਾਰੇ ਡਾ: ਜਸਪ੍ਰੀਤ ਸਿੰਘ, ਮੋਲੇਕੁਲ, ਫਲੋਰੀਡਾ, ਅਮਰੀਕਾ ਵਿਖੇ ਖੋਜ ਅਤੇ ਵਿਕਾਸ ਯੂਨਿਟ ਦੇ ਉਪ-ਪ੍ਰਧਾਨ ਸਨ । ਪੋਸਟ ਗ੍ਰੈਜੂਏਟ ਕੈਮਿਸਟਰੀ ਵਿਭਾਗ ਤੋਂ ਡਾ. ਰੂਪੀ ਧੀਰ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਰਸਾਇਣ ਵਿਗਿਆਨ ਵਿੱਚ ਖੋਜ ਅਤੇ ਵਿਕਾਸ ਲਈ ਉਨ੍ਹਾਂ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ । ਇਸ ਮੌਕੇ ਐਮ. ਐਸ. ਸੀ. ਕੈਮਿਸਟਰੀ, ਬੀਐਸਸੀ ਆਨਰਜ ਕੈਮਿਸਟਰੀ, ਬੀ. ਐਸ. ਸੀ. ਫਿਜ਼ਿਕਸ ਦੇ 88 ਵਿਦਿਆਰਥੀਆਂ ਨੇ ਸ਼ਿਰਕਤ ਕੀਤੀ । ਲੈਕਚਰ ਟਿਕਾਊ ਵਿਕਾਸ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਰਸਾਇਣ ਵਿਗਿਆਨ ਦੀ ਭੂਮਿਕਾ ’ਤੇ ਕੇਂਦਰਿਤ ਸੀ । ਡਾ. ਜਸਪ੍ਰੀਤ ਸਿੰਘ ਨੇ ਸਸਟੇਨਏਬਲ ਕੈਮਿਸਟਰੀ ਦੇ ਮਹੱਤਵ ਨੂੰ ਉਜਾਗਰ ਕੀਤਾ, ਜਿਸ ਵਿੱਚ ਕੁਸ਼ਲ, ਪ੍ਰਭਾਵੀ, ਸੁਰੱਖਿਅਤ, ਅਤੇ ਵਾਤਾਵਰਣ ਲਈ ਸੁਹਾਵਣੇ ਰਸਾਇਣਕ ਉਤਪਾਦਾਂ ਅਤੇ ਪ੍ਰਕਿਰਿਆਵਾਂ ਦਾ ਡਿਜ਼ਾਈਨ, ਨਿਰਮਾਣ ਅਤੇ ਵਰਤੋਂ ਸ਼ਾਮਲ ਹੈ । ਉਨਾਂ ਨੇ ਵੱਖ-ਵੱਖ ਰਣਨੀਤੀਆਂ ਅਤੇ ਤਕਨਾਲੋਜੀਆਂ ’ਤੇ ਚਰਚਾ ਕੀਤੀ ਜਿਨ੍ਹਾਂ ਨੂੰ ਰਸਾਇਣਕ ਉਦਯੋਗ ਨੂੰ ਵਧੇਰੇ ਟਿਕਾਊ ਬਣਾਉਣ ਲਈ ਲਗਾਇਆ ਜਾ ਸਕਦਾ ਹੈ, ਜਿਵੇਂ ਕਿ ਵਾਤਾਵਰਣ-ਅਨੁਕੂਲ ਅੱਗ ਬੁਝਾਉਣ ਵਾਲੀ ਸਮੱਗਰੀ ਵਿਕਸਿਤ ਕਰਨਾ। ਲੈਕਚਰ ਦੀ ਸਮਾਪਤੀ ਪ੍ਰਸ਼ਨ-ਉੱਤਰ ਸੈਸ਼ਨ ਨਾਲ ਕੀਤੀ ਗਈ ਜਿਸ ਵਿੱਚ ਵਿਦਿਆਰਥੀਆਂ ਨੇ ਸਰਗਰਮੀ ਨਾਲ ਭਾਗ ਲਿਆ ਅਤੇ ਮਾਹਰ ਬੁਲਾਰੇ ਤੋਂ ਕੀਮਤੀ ਜਾਣਕਾਰੀ ਪ੍ਰਾਪਤ ਕੀਤੀ । ਕੈਮਿਸਟਰੀ ਵਿਭਾਗ ਦੀ ਮੁਖੀ ਡਾ. ਅੰਜੂ ਖੁੱਲਰ ਨੇ ਡਾ. ਜਸਪ੍ਰੀਤ ਸਿੰਘ ਦਾ ਅਜਿਹੇ ਗਿਆਨ ਭਰਪੂਰ ਭਾਸ਼ਣ ਦੇਣ ਲਈ ਧੰਨਵਾਦ ਕੀਤਾ, ਜਿਸ ਨੇ ਸਰੋਤਿਆਂ ਨੂੰ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਵਿੱਚ ਕੈਮਿਸਟਰੀ ਦੀ ਅਹਿਮ ਭੂਮਿਕਾ ਬਾਰੇ ਡੂੰਘੀ ਸਮਝ ਪ੍ਰਦਾਨ ਕੀਤੀ । ਖ਼ਾਲਸਾ ਕਾਲਜ ਪਟਿਆਲਾ ਦੇ ਪਿ੍ਰੰਸੀਪਲ ਡਾ.ਧਰਮਿੰਦਰ ਸਿੰਘ ਉੱਭਾ ਨੇ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਵਿੱਚ ਟਿਕਾਊ ਵਿਕਾਸ ਲਈ ਅਜਿਹੇ ਲੈਕਚਰ ਬਹੁਤ ਜ਼ਰੂਰੀ ਹਨ। ਅਜਿਹੇ ਵਿਸ਼ੇਸ਼ ਲੈਕਚਰਾਂ ਸਦਕਾ ਵਿਦਿਆਰਥੀ ਵਿਵਹਾਰਿਕ ਗਿਆਨ ਵੀ ਹਾਸਲ ਕਰਦੇ ਹਨ ।

Advertisement
Advertisement
Advertisement
Advertisement
Scroll to Top