Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 2:16 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਤਹਿਤ 16 ਤੋਂ 21 ਨਵੰਬਰ ਤੱਕ ਹੋਣ ਵਾਲੇ ਰਾਜ ਪੱਧਰੀ ਖੇਡ ਮੁਕਾਬਲਿਆਂ ਦੀ ਸਮਾਂ-ਸਾਰਣੀ ਜਾਰੀ

ਦੁਆਰਾ: Punjab Bani ਪ੍ਰਕਾਸ਼ਿਤ :Wednesday, 13 November, 2024, 05:00 PM

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਤਹਿਤ 16 ਤੋਂ 21 ਨਵੰਬਰ ਤੱਕ ਹੋਣ ਵਾਲੇ ਰਾਜ ਪੱਧਰੀ ਖੇਡ ਮੁਕਾਬਲਿਆਂ ਦੀ ਸਮਾਂ-ਸਾਰਣੀ ਜਾਰੀ
ਸੰਗਰੂਰ, 13 ਨਵੰਬਰ : ਸੂਬੇ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ 3 ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 16 ਤੋਂ 21 ਨਵੰਬਰ ਤੱਕ ਕਰਵਾਏ ਜਾ ਰਹੇ ਰਾਜ ਪੱਧਰੀ ਖੇਡ ਮੁਕਾਬਲਿਆਂ ਦੀ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ । ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀਆਂ ਹਦਾਇਤਾਂ ਤਹਿਤ ਇਹ ਪ੍ਰਗਟਾਵਾ ਜ਼ਿਲ੍ਹਾ ਖੇਡ ਅਫਸਰ ਸੰਗਰੂਰ ਨਵਦੀਪ ਸਿੰਘ ਨੇ ਕੀਤਾ । ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਮਿਤੀ 16 ਨਵੰਬਰ ਤੋਂ 21 ਨਵੰਬਰ ਤੱਕ ਸ਼ਹੀਦ ਬਚਨ ਸਿੰਘ ਖੇਡ ਸਟੇਡੀਅਮ ਦਿੜ੍ਹਬਾ ਵਿਖੇ ਨੈਸ਼ਨਲ ਸਟਾਈਲ ਕਬੱਡੀ ਦੇ ਮੁਕਾਬਲੇ ਕਰਵਾਏ ਜਾਣਗੇ । ਉਨ੍ਹਾਂ ਦੱਸਿਆ ਕਿ ਲੜਕੀਆਂ ਦੇ ਉਮਰ ਵਰਗ ਅੰ-14,17,21,21-30 ਅਤੇ 31-40 ਤੱਕ ਦੇ ਮੁਕਾਬਲੇ 16 ਤੋਂ 18 ਨਵੰਬਰ ਤੱਕ ਅਤੇ ਲੜਕਿਆਂ ਦੇ ਉਮਰ ਵਰਗ ਅੰ-14,17,21,21-30 ਅਤੇ 31-40 ਤੱਕ ਦੇ ਨੈਸ਼ਨਲ ਸਟਾਇਲ ਕਬੱਡੀ ਦੇ ਮੁਕਾਬਲੇ 19 ਤੋਂ 21 ਨਵੰਬਰ ਤੱਕ ਕਰਵਾਏ ਜਾਣਗੇ । ਉਨ੍ਹਾਂ ਕਿਹਾ ਕਿ ਲੜਕੀਆਂ ਦੇ ਬਾਡੀ ਵੇਟ ਇੱਥੇ ਮਿਤੀ 15-11-2024 ਨੂੰ ਦੁਪਹਿਰ 2:00 ਵਜੇ ਤੋਂ ਬਾਅਦ ਕਰਵਾਏ ਜਾਣਗੇ ਅਤੇ ਲੜਕਿਆਂ ਦੇ ਬਾਡੀ ਵੇਟ ਮਿਤੀ 18-11-2023 ਨੂੰ ਦੁਪਹਿਰ 2:00 ਵਜੇ ਤੋਂ ਬਾਅਦ ਕਰਵਾਏ ਜਾਣਗੇ ।

ਜ਼ਿਲ੍ਹਾ ਖੇਡ ਅਫਸਰ ਨਵਦੀਪ ਸਿੰਘ ਨੇ ਦੱਸਿਆ ਕਿ ਰੋਲਰ ਸਕੇਟਿੰਗ ਦੇ ਸਪੀਡ (ਕੁਆਰਡਜ਼/ਇੰਨਲਾਈਨ) ਵਿੱਚ ਉਮਰ ਵਰਗ ਅੰ-14,17,21 ਅਤੇ 21-30 ਤੱਕ ਦੇ ਲੜਕੇ/ਲੜਕੀਆਂ ਦੇ ਖੇਡ ਮੁਕਾਬਲੇ ਪੁਲਿਸ ਲਾਈਨ ਸੰਗਰੂਰ ਵਿਖੇ 18 ਤੋਂ 20 ਨਵੰਬਰ ਤੱਕ ਹੋਣਗੇ । ਉਨ੍ਹਾਂ ਕਿਹਾ ਕਿ ਰੋਲਰ ਹਾਕੀ ਕੁਆਰਡ ਵਿੱਤ ਉਮਰ ਵਰਗ ਅੰ-14 ਤੇ 17 ਲੜਕੇ/ਲੜਕੀਆਂ ਦੇ ਮੁਕਾਬਲੇ ਮਿਤੀ 18 ਤੋਂ 20 ਨਵੰਬਰ ਤੱਕ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਹੋਣਗੇ । ਉਨ੍ਹਾਂ ਕਿਹਾ ਕਿ ਸਪੀਡ ਸਕੇਟਿੰਗ ਲਈ ਚੈਸਟ ਨੰਬਰ ਮਿਤੀ 17 ਨਵੰਬਰ ਨੂੰ ਸ਼ਾਮ 4:00 ਵਜੇ ਦਿੱਤੇ ਜਾਣਗੇ ਜੋ ਕਿ ਮਿਤੀ: 18 ਨਵੰਬਰ ਤੋਂ 20 ਨਵੰਬਰ ਤੱਕ ਪੁਲਿਸ ਲਾਈਨ, ਸੰਗਰੂਰ ਵਿਖੇ ਕਰਵਾਈ ਜਾਵੇਗੀ । ਉਨ੍ਹਾਂ ਕਿਹਾ ਕਿ ਰੋਲਰ ਹਾਕੀ ਮਿਤੀ: 19-11-2024 ਅਤੇ 20-11-2024 ਤੱਕ ਵਾਰ ਹੀਰੋਜ਼ ਸਟੇਡੀਅਮ, ਸੰਗਰੂਰ ਵਿਖੇ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਰੋਡ ਰੇਸ ਮਿਤੀ 20 ਨਵੰਬਰ ਨੂੰ ਸਵੇਰੇ 6:30 ਵਜੇ ਸਲਿੱਪ ਰੋਡ ਨੇੜੇ ਫੱਗੂਵਾਲਾ, ਭਾਰਤ ਮਾਲਾ ਐਕਸਪ੍ਰੈਸ ਹਾਈਵੇ ਵਿਖੇ ਕਰਵਾਈ ਜਾਵੇਗੀ ।

ਨਵਦੀਪ ਸਿੰਘ ਨੇ ਦੱਸਿਆ ਕਿ ਸ਼੍ਰੀ ਗੁਰੂ ਤੇਗ ਬਹਾਦਰ ਧਰਮਸ਼ਾਲਾ ਸੁਨਾਮ ਵਿਖੇ ਵੇਟ ਲਿਫਟਿੰਗ ਦੇ ਉਮਰ ਵਰਗ ਅੰ-14,17 (ਲੜਕੇ/ਲੜਕੀਆਂ) ਦੇ ਮੁਕਾਬਲੇ ਮਿਤੀ 16 ਤੋਂ 18 ਨਵੰਬਰ ਅਤੇ ਉਮਰ ਵਰਗ ਅੰ-21, 21-30 ਅਤੇ 31 ਤੋਂ 40 (ਮੈਨ/ਵੂਮੈਨ) ਦੇ ਮੁਕਾਬਲੇ 19 ਤੋਂ 21 ਨਵੰਬਰ ਤੱਕ ਹੋਣਗੇ। ਉਨ੍ਹਾਂ ਦੱਸਿਆ ਕਿ ਅੰ-14,17 (ਲੜਕੇ/ਲੜਕੀਆਂ) ਦੇ ਬਾਡੀ ਵੇਟ 15 ਨਵੰਬਰ ਨੂੰ ਦੁਪਹਿਰ 2:00 ਵਜੇ ਤੋਂ ਬਾਅਦ ਸ਼ੁਰੂ ਹੋਣਗੇ ਅਤੇ ਅੰ-21, 21-30 ਅਤੇ 31 ਤੋਂ 40 (ਮੈਨ/ਵੂਮੈਨ) ਦੇ ਬਾਡੀ ਵੇਟ 18 ਨਵੰਬਰ ਨੂੰ ਦੁਪਹਿਰ 2:00 ਵਜੇ ਤੋਂ ਬਾਅਦ ਲਏ ਜਾਣਗੇ । ਜ਼ਿਲ੍ਹਾ ਖੇਡ ਅਫ਼ਸਰ ਨੇ ਕਿਹਾ ਕਿ ਵੁਸ਼ੂ ਖੇਡਾਂ ਦੇ ਮੁਕਾਬਲੇ ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿੱਚ ਉਮਰ ਵਰਗ ਅੰ-14,17,21,21-30 ਅਤੇ 31-40 ਤੱਕ (ਲੜਕੀਆਂ) ਦੇ ਮੁਕਾਬਲੇ 16 ਤੋਂ 17 ਨਵੰਬਰ ਤੱਕ ਅਤੇ ਅੰ-14,17,21,21-30 ਅਤੇ 31-40 ਤੱਕ (ਲੜਕੇ) ਦੇ ਮੁਕਾਬਲੇ 19 ਤੋਂ 20 ਨਵੰਬਰ ਤੱਕ ਹੋਣਗੇ । ਉਨ੍ਹਾਂ ਕਿਹਾ ਕਿ ਵੁਸ਼ੂ ਲਈ ਲੜਕੀਆਂ ਦੇ ਬਾਡੀ ਵੇਟ 15 ਨਵੰਬਰ ਨੂੰ ਦੁਪਹਿਰ 2:00 ਵਜੇ ਤੋਂ ਬਾਅਦ ਅਤੇ ਲੜਕਿਆਂ ਦੇ ਬਾਡੀ ਵੇਟ 18 ਨਵੰਬਰ ਨੂੰ ਦੁਪਹਿਰ 2:00 ਵਜੇ ਤੋਂ ਬਾਅਦ ਲਏ ਜਾਣਗੇ ।



Scroll to Top