Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:25 am

+91 90915 01313 , +91 90916 01313

punjabbanni@gmail.com
punjabbani@yahoo.com

ਧੂਰੀ ‘ਚ ਝੋਨੇ ਦੀ ਪਰਾਲੀ ਨਾ ਸਾੜਨ ਦਾ ਸੁਨੇਹਾ ਹਰ ਕਿਸਾਨ ਤੱਕ ਪਹੁੰਚਾ ਰਹੇ ਹਨ ਪ੍ਰਸ਼ਾਸਨਿਕ ਅਧਿਕਾਰੀ ਤੇ ਕਰਮਚਾਰੀ

ਧੂਰੀ ‘ਚ ਝੋਨੇ ਦੀ ਪਰਾਲੀ ਨਾ ਸਾੜਨ ਦਾ ਸੁਨੇਹਾ ਹਰ ਕਿਸਾਨ ਤੱਕ ਪਹੁੰਚਾ ਰਹੇ ਹਨ ਪ੍ਰਸ਼ਾਸਨਿਕ ਅਧਿਕਾਰੀ ਤੇ ਕਰਮਚਾਰੀ

ਧੂਰੀ ‘ਚ ਝੋਨੇ ਦੀ ਪਰਾਲੀ ਨਾ ਸਾੜਨ ਦਾ ਸੁਨੇਹਾ ਹਰ ਕਿਸਾਨ ਤੱਕ ਪਹੁੰਚਾ ਰਹੇ ਹਨ ਪ੍ਰਸ਼ਾਸਨਿਕ ਅਧਿਕਾਰੀ ਤੇ ਕਰਮਚਾਰੀ
ਧੂਰੀ, 13 ਨਵੰਬਰ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀ ਯੋਗ ਅਗਵਾਈ ‘ਚ ਧੂਰੀ ਸਬਡਵੀਜਨ ਵਿੱਚ ਵੱਖ-ਵੱਖ ਮਹਿਕਮਿਆਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਝੋਨੇ ਦੀ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਦੀ ਜਾਣਕਾਰੀ ਹਰ ਕਿਸਾਨ ਤੱਕ ਪਹੁੰਚਾਉਣ ਲਈ ਨਿਯਮਤ ਤੌਰ ‘ਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ । ਇਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਟੀਮਾਂ ਬਣਾ ਕੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਅਤੇ ਇਸ ਦੇ ਬੁਰੇ ਪ੍ਰਭਾਵਾਂ ਤੇ ਹੋਰ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ।ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ. ਡੀ. ਐਮ. ਵਿਕਾਸ ਹੀਰਾ ਨੇ ਦੱਸਿਆ ਕਿ ਸਬ ਡਵੀਜਨ ਦੇ ਸਾਰੇ ਪਿੰਡਾਂ ਵਿੱਚ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਵੱਲੋਂ ਕੈਂਪ ਲਗਾ ਕੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਨਾ ਸਾੜਨ ਲਈ ਜਾਗਰੂਕ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਪਰਾਲੀ ਅਤੇ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਦਾ ਬਹੁਤ ਵੱਡੇ ਪੱਧਰ ‘ਤੇ ਨੁਕਸਾਨ ਹੁੰਦਾ ਹੈ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਮਾਰੂ ਬਿਮਾਰੀਆਂ ਦੇ ਅਸਰ ਹੇਠੋਂ ਲੰਘਣਾ ਪੈਂਦਾ ਹੈ । ਉਨ੍ਹਾਂ ਦੱਸਿਆ ਕਿ ਅੱਗ ਕਰਕੇ ਪੈਦਾ ਹੋਣ ਵਾਲੇ ਧੂੰਏਂ ਕਰਕੇ ਇੱਕ ਪਾਸੇ ਮਨੁੱਖੀ ਸਰੀਰ ਲਈ ਕਈ ਤਰ੍ਹਾਂ ਦੀਆਂ ਗੰਭੀਰ ਬਿਮਾਰੀਆਂ ਫ਼ੈਲਦੀਆਂ ਹਨ ਅਤੇ ਸਾਹ ਲੈਣਾ ਵੀ ਔਖਾ ਹੋ ਜਾਂਦਾ ਹੈ ਜਦਕਿ ਦੂਸਰੇ ਪਾਸੇ ਜ਼ਮੀਨ ਵਿੱਚ ਮੌਜੂਦ ਮਿੱਤਰ ਕੀੜੇ ਅਤੇ ਹੋਰ ਉਪਜਾਊ ਤੱਤ ਵੀ ਨਸ਼ਟ ਹੋ ਜਾਂਦੇ ਹਨ । ਉਨ੍ਹਾਂ ਕਿਹਾ ਕਿ ਇਨ੍ਹਾਂ ਅਨੇਕ ਕਾਰਨਾਂ ਦੇ ਮੱਦੇਨਜ਼ਰ ਇਸ ਮਾੜੇ ਰੁਝਾਨ ਨੂੰ ਰੋਕਣਾ ਅਤਿ ਜ਼ਰੂਰੀ ਹੈ ।

Advertisement
Advertisement
Advertisement
Advertisement
Scroll to Top