Breaking News ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ : ਡਾ. ਰਵਜੋਤ ਸਿੰਘ100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ : ਲਾਲਜੀਤ ਸਿੰਘ ਭੁੱਲਰ ਦਾ ਐਲਾਨਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਨਾਲ ਪਾਕਿਸਤਾਨ ਦੇ ਸਾਜ਼ਿਸ਼ੀ ਅਨਸਰਾਂ ਦੀ ਫਿਰਕੂ ਮਾਨਸਿਕਤਾ ਦਾ ਚਿਹਰਾ ਨੰਗਾ ਹੋਇਆ : ਲਾਲ ਚੰਦ ਕਟਾਰੂਚੱਕਵਿਦਿਆਰਥੀਆਂ ਨੂੰ ਉੱਦਮੀ ਹੁਨਰ ਨਾਲ ਸਸ਼ਕਤ ਕਰਨ ਲਈ 5000 ਤੋਂ ਵੱਧ ਅਧਿਆਪਕਾਂ ਨੂੰ ਬਿਜ਼ਨਸ ਬਲਾਸਟਰ ਪ੍ਰੋਗਰਾਮ ਬਾਰੇ ਸਿਖਲਾਈ ਦਿੱਤੀ : ਹਰਜੋਤ ਸਿੰਘ ਬੈਂਸਪਟਿਆਲਾ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਜਾਰੀ : ਵਿਧਾਇਕ ਅਜੀਤਪਾਲ ਸਿੰਘ ਕੋਹਲੀਜ਼ਮੀਨ ਪਿੱਛੇ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦੇ ਕਤਲਆਮ ਆਦਮੀ ਪਾਰਟੀ ਨੇ ਕੀਤਾ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਬਣਾਉਣ ਦੇ ਫ਼ੈਸਲੇ ਦਾ ਵਿਰੋਧਡਾ. ਰਵਜੋਤ ਸਿੰਘ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਉੱਚ ਪੱਧਰੀ ਮੀਟਿੰਗਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾਪੰਜਾਬ ਦੀ ਨਵੀਂ ਆਈ. ਟੀ. ਨੀਤੀ ਜਲਦ, 55000 ਪੇਸ਼ੇਵਰਾਂ ਨੂੰ ਮਿਲੇਗੀ ਨੌਕਰੀ: ਉਦਯੋਗ ਮੰਤਰੀ ਸੌਂਦ

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਕੱਲ ਪਾਕਿਸਤਾਨ ਜਾਵੇਗਾ

ਦੁਆਰਾ: Punjab Bani ਪ੍ਰਕਾਸ਼ਿਤ :Wednesday, 13 November, 2024, 05:57 PM

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਕੱਲ ਪਾਕਿਸਤਾਨ ਜਾਵੇਗਾ
ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸ਼ਰਧਾਲੂਆਂ ਨੂੰ ਵੀਜਾ ਲੱਗੇ ਪਾਸਪੋਰਟ ਵੰਡੇ
ਜੈਤੋ : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 763 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਭਲਕੇ 14 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ । ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸੇ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ । ਪਾਸਪੋਰਟ ਵੰਡਣ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ 2244 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਸਫ਼ਾਰਤਖ਼ਾਨੇ ਨੇ 763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ । ਉਨ੍ਹਾਂ ਕਿਹਾ ਕਿ 1481 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿਚ ਵੀਜ਼ੇ ਰੱਦ ਕਰਨਾ ਮੰਦਭਾਗਾ ਹੈ। ਉਨ੍ਹਾਂ ਦੱਸਿਆ ਕਿ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਨਾਮ ਸਿੰਘ ਜੱਸਲ ਕਰ ਰਹੇ ਹਨ, ਜਦਕਿ ਜਥੇ ਦੇ ਡਿਪਟੀ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਸ਼ਰਨਜੀਤ ਕੌਰ ਅਤੇ ਜਨਰਲ ਪ੍ਰਬੰਧਕ ਵਜੋਂ ਇੰਚਾਰਜ ਸ. ਪਲਵਿੰਦਰ ਸਿੰਘ ਤੇ ਸ. ਗੁਰਮੀਤ ਸਿੰਘ ਜਾਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਅਤੇ ਇੰਚਾਰਜ ਯਾਤਰਾ ਸ. ਪਲਵਿੰਦਰ ਸਿੰਘ ਵੀ ਮੌਜੂਦ ਸਨ ।



Scroll to Top