Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 4:47 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ਾਂ ਨੇ 2024 ਵਲਡ ਯੂਨੀਵਰਸਿਟੀ ਚੈਂਪੀਅਨਸਿ਼ਪ ਵਿੱਚ ਜਿੱਤੇ ਕੁੱਲ ਛੇ ਤਗ਼ਮੇ

ਪੰਜਾਬੀ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ਾਂ ਨੇ 2024 ਵਲਡ ਯੂਨੀਵਰਸਿਟੀ ਚੈਂਪੀਅਨਸਿ਼ਪ ਵਿੱਚ ਜਿੱਤੇ ਕੁੱਲ ਛੇ ਤਗ਼ਮੇ

ਪੰਜਾਬੀ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ਾਂ ਨੇ 2024 ਵਲਡ ਯੂਨੀਵਰਸਿਟੀ ਚੈਂਪੀਅਨਸਿ਼ਪ ਵਿੱਚ ਜਿੱਤੇ ਕੁੱਲ ਛੇ ਤਗ਼ਮੇ
-ਅਰਸ਼ਦੀਪ ਕੌਰ ਦੇ ਹਿੱਸੇ ਆਏ ਤਿੰਨ ਤਗ਼ਮੇ
ਪਟਿਆਲਾ, 13 ਨਵੰਬਰ : ਪੰਜਾਬੀ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ ਅਰਸ਼ਦੀਪ ਕੌਰ ਅਤੇ ਜੰਗਸ਼ੇਰ ਸਿੰਘ ਵੱਲੋਂ ਨਵੀਂ ਦਿੱਲੀ ਵਿਖੇ ਹੋਈ ‘2024 ਵਲਡ ਯੂਨੀਵਰਸਿਟੀ ਚੈਂਪੀਅਨਸਿ਼ਪ’ ਵਿੱਚ ਜਿੱਤੇ ਗਏ ਤਿੰਨ ਤਾਜ਼ਾ ਤਗ਼ਮਿਆਂ ਨਾਲ਼ ਇਸ ਚੈਂਪੀਅਨਸਿ਼ਪ ਵਿੱਚ ਜਿੱਤੇ ਗਏ ਤਗ਼ਮਿਆਂ ਦੀ ਕੁੱਲ ਗਿਣਤੀ ਛੇ ਹੋ ਗਈ ਹੈ । ਲੰਘੇ ਕੱਲ੍ਹ ਨਿਸ਼ਾਨੇਬਾਜ਼ ਅਰਸ਼ਦੀਪ ਕੌਰ ਨੇ 25 ਮੀਟਰ ਪਿਸਟਲ ਈਵੈਂਟ ਵਿੱਚ ਟੀਮ ਵਜੋਂ ਸੋਨ ਤਗ਼ਮਾ ਜਿੱਤ ਲਿਆ ਹੈ ਅਤੇ ਅਭੇ ਸਿੰਘ ਸੇਖੋਂ ਨੇ ਵਿਅਕਤੀਗਤ ਪ੍ਰਾਪਤੀ ਵਜੋਂ ਕਾਂਸੀ ਤਗ਼ਮਾ ਜਿੱਤ ਲਿਆ ਹੈ। ਜ਼ਿਕਰਯੋਗ ਹੈ ਕਿ ਅਰਸ਼ਦੀਪ ਕੌਰ ਦਾ ਇਸ ਚੈਂਪੀਅਨਸਿਪ ਵਿੱਚ ਇਹ ਤੀਜਾ ਤਗ਼ਮਾ ਹੈ। ਇਸ ਤੋਂ ਪਹਿਲਾਂ ਉਸ ਨੇ ਟੀਮ ਵਿੱਚ ਖੇਡਦਿਆਂ ਸੋਨ ਤਗ਼ਮਾ ਅਤੇ ਵਿਅਕਤੀਗਤ ਪੱਧਰ ਉੱਤੇ ਕਾਂਸੀ ਤਗ਼ਮਾ ਜਿੱਤਿਆ ਹੈ । ਇਸੇ ਤਰ੍ਹਾਂ ਪੰਜਾਬੀ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ ਜੰਗਸ਼ੇਰ ਸਿੰਘ ਵਿਰਕ ਨੇ ਮਿਕਸ ਟੀਮ ਈਵੈਂਟ ਵਿੱਚ ਚਾਂਦੀ ਤਗ਼ਮਾ ਜਿੱਤਿਆ ਹੈ । ਇਸੇ ਹੀ ਚੈਂਪੀਅਨਸਿ਼ਪ ਵਿੱਚ ਪ੍ਰੀਕਸ਼ਿਤ ਸਿੰਘ ਬਰਾੜ ਨੇ ਸੋਨ ਤਗ਼ਮਾ ਹਾਸਲ ਕੀਤਾ ਸੀ । ਯੂਨੀਵਰਸਿਟੀ ਅਥਾਰਿਟੀ ਵੱਲੋਂ ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ, ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਅਤੇ ਖੇਡ ਵਿਭਾਗ ਦੇ ਡਾਇਰੈਕਟਰ ਪ੍ਰੋ. ਅਜੀਤਾ ਨੇ ਸਮੂਹ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਸਾਹਿਬਾਨ ਸਵਰਨਜੀਤ ਕੌਰ ਅਤੇ ਸੁਰਿੰਦਰ ਕੌਰ ਸਮੇਤ ਖੇਡ ਵਿਭਾਗ ਨੂੰ ਵਧਾਈ ਦਿੱਤੀ । ਪ੍ਰੋ. ਨਰਿੰਦਰ ਕੌਰ ਮੁਲਤਾਨੀ ਨੇ ਕਿਹਾ ਕਿ ਲਗਾਤਾਰ ਤਗ਼ਮੇ ਜਿੱਤਣਾ ਯੂਨੀਵਰਸਿਟੀ ਦੇ ਖੇਡ ਵਿਭਾਗ ਦੇ ਉਸਾਰੂ ਮਾਹੌਲ ਨੂੰ ਦਰਸਾਉਂਦਾ ਹੈ । ਉਨ੍ਹਾਂ ਕਿਹਾ ਕਿ ਸਾਡੇ ਖਿਡਾਰੀ ਅਤੇ ਕੋਚ ਬੇਹੱਦ ਹੋਣਹਾਰ ਅਤੇ ਸਮਰੱਥਵਾਨ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਤਗ਼ਮਿਆਂ ਦੀ ਇਹ ਲੜੀ ਇਸੇ ਤਰ੍ਹਾਂ ਜਾਰੀ ਰਹੇਗੀ ।

Advertisement
Advertisement
Advertisement
Advertisement
Scroll to Top