Breaking News ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਤੁਰੰਤ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਨੇ ਲਿਖਿਆ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਪੱਤਰਹਰਭਜਨ ਸਿੰਘ ਈ. ਟੀ. ਓ. ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ : ਡਾ ਰਵਜੋਤ ਸਿੰਘਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਲੱਗੀ ਸੱਟਹਾਈਕੋਰਟ ਦੇ ਨੋਟਿਸ ਨੇ ਪ੍ਰਸਿੱਧ ਕ੍ਰਿਕਟਰ ਮਹੇਂਦਰ ਸਿੰਘ ਧੋਨੀ ਦੀਆਂ ਮੁਸ਼ਕਲਾਂ ਵਿਚ ਕੀਤਾ ਵਾਧਾਬੀ. ਸੀ. ਦੇ ਸਾਬਕਾ ਪ੍ਰੀਮੀਅਰ ਜੌਹਨ ਹੌਰਗਨ ਦੀ ਕੈਂਸਰ ਨਾਲ ਲੜਾਈ ਤੋਂ ਬਾਅਦ ਮੌਤਅਮਰੀਕੀ ਰਾਸ਼ਟਰਪਤੀ ਟਰੰਪ ਕੀਤਾ ਐਲਨ ਮਸਕ ਤੇ ਵਿਵੇਕ ਰਾਮਾਸਵਾਮੀ ਲਈ ਅਹਿਮ ਜਿ਼ੰਮੇਵਾਰੀਆਂ ਦਾ ਐਲਾਨ'ਪੰਜਾਬ ਵਿਜ਼ਨ: 2047' ਕੰਨਕਲੇਵ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਹਿਕਾਰੀ ਫੈਡਰਾਲਿਜ਼ਮ ਅਤੇ ਢਾਂਚਾਗਤ ਸੁਧਾਰਾਂ 'ਤੇ ਜ਼ੋਰਪੰਜਾਬ ਸਰਕਾਰ ਅਗਨੀਵੀਰਾਂ ਨੂੰ ਸੇਵਾ ਮੁਕਤੀ ਮਗਰੋਂ ਦੇਵੇਗੀ ਰੋਜ਼ਗਾਰ : ਮੋਹਿੰਦਰ ਭਗਤ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਨੌਨ ਟੀਚਿੰਗ ਐਸੋਸੀਏਸ਼ਨ ਵੱਲੋਂ ਖੂਨਦਾਨ ਕੈਂਪ ਆਯੋਜਿਤ

ਦੁਆਰਾ: Punjab Bani ਪ੍ਰਕਾਸ਼ਿਤ :Tuesday, 12 November, 2024, 07:20 PM

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਨੌਨ ਟੀਚਿੰਗ ਐਸੋਸੀਏਸ਼ਨ ਵੱਲੋਂ ਖੂਨਦਾਨ ਕੈਂਪ ਆਯੋਜਿਤ
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਨੌਨ ਟੀਚਿੰਗ ਐਸੋਸੀਏਸ਼ਨ ਵੱਲੋਂ ਮੈਡੀਕਲ ਕਾਲਜ ਸੈਕਟਰ 32 ਚੰਡੀਗੜ੍ਹ ਦੇ ਮਾਹਰ ਡਾਕਟਰਾਂ ਦੀ ਟੀਮ ਦੀ ਦੇਖਰੇਖ ਹੇਠ ਖੂਨਦਾਨ ਕੈਂਪ ਲਗਾਇਆ ਗਿਆ । ਇਹ ਖੂਨਦਾਨ ਕੈਂਪ ਸ੍ਰੀ ਸ਼ਿਵ ਕਾਵੜ ਮਹਾਂ ਸੰਗ ਚੈਰੀਟੇਬਲ ਟਰਸਟ ਪੰਚਕੁਲਾ ਦੇ ਸਹਿਯੋਗ ਨਾਲ ਲਗਾਇਆ ਗਿਆ ਸੀ । ਪੰਜਾਬ ਯੂਨੀਵਰਸਿਟੀ ਵਿੱਚ ਤਿੰਨ ਜਗਾ ਤੇ ਐਡਮਿਨ ਬਲਾਕ ਦੇ ਬਾਹਰ, ਲਾਅ ਡਿਪਾਰਟਮੈਂਟ ਅਤੇ ਯੂ. ਆਈ. ਈ. ਟੀ. ਸੈਕਟਰ 25 ਵਿੱਚ ਲਗਾਇਆ ਗਿਆ । ਖੂਨਦਾਨ ਕੈਂਪ ਦਾ ਉਦਘਾਟਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਰਜਿਸਟਰਾਰ ਪ੍ਰੋਫੈਸਰ ਵਾਈਪੀ ਯਾਦਵਿੰਦਰ ਜੀ ਨੇ ਕੀਤਾ। ਸ਼੍ਰੀ ਹਰਪਾਲ ਸਿੰਘ ਯੂਨੀਅਨ ਦੇ ਲੀਡਰ ਨੇ ਦੱਸਿਆ ਕਿ ਅੱਜ ਕੱਲ ਚੰਡੀਗੜ੍ਹ ਵਿੱਚ ਡੇਂਗੂ ਦੇ ਪ੍ਰਕੋਪ ਕਾਰਨ ਖੂਨ ਦੀ ਭਾਰੀ ਕਮੀ ਹੈ, ਜਿਸ ਕਰਕੇ ਇਹ ਖੂਨਦਾਨ ਕੈਂਪ ਅਜੋਜਿਤ ਕੀਤਾ ਗਿਆ ਹੈ । ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਇਸ ਖੂਨਦਾਨ ਕੈਂਪ ਵਿੱਚ 150 ਤੋਂ ਵੱਧ ਡੋਨਰਾਂ ਨੇ ਖੂਨ ਦਾਨ ਦਿੱਤਾ । ਸ਼੍ਰੀ ਹਰਪਾਲ ਜੀ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਦੀ ਨੋਨ ਟੀਚਿੰਗ ਯੂਨੀਅਨ ਵੱਲੋਂ ਖੂਨਦਾਨ ਕੈਂਪ ਸਮੇਂ ਸਮੇਂ ਤੇ ਲਗਾਇਆ ਜਾਂਦਾ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਆਯੋਜਿਤ ਕੀਤੇ ਜਾਣਗੇ ।



Scroll to Top