Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:48 am

+91 90915 01313 , +91 90916 01313

punjabbanni@gmail.com
punjabbani@yahoo.com

ਪਰਾਲੀ ਨੂੰ ਸਾੜਨ ਦਾ ਰੁਝਾਨ ਮੁਕੰਮਲ ਤੌਰ 'ਤੇ ਖਤਮ ਕਰਨ ਦੀ ਲੋੜ : ਰਾਜੇਸ਼ ਸ਼ਰਮਾ

ਪਰਾਲੀ ਨੂੰ ਸਾੜਨ ਦਾ ਰੁਝਾਨ ਮੁਕੰਮਲ ਤੌਰ 'ਤੇ ਖਤਮ ਕਰਨ ਦੀ ਲੋੜ : ਰਾਜੇਸ਼ ਸ਼ਰਮਾ

ਪਰਾਲੀ ਨੂੰ ਸਾੜਨ ਦਾ ਰੁਝਾਨ ਮੁਕੰਮਲ ਤੌਰ ‘ਤੇ ਖਤਮ ਕਰਨ ਦੀ ਲੋੜ : ਰਾਜੇਸ਼ ਸ਼ਰਮਾ
ਐਸ. ਡੀ. ਐਮ ਰਾਜੇਸ਼ ਸ਼ਰਮਾ ਦੀ ਅਗਵਾਈ ਹੇਠ ਦਿੜ੍ਹਬਾ ਦੇ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਜੋਸ਼ੋ ਖਰੋਸ਼ ਨਾਲ ਜਾਰੀ
ਐਸ.ਡੀ.ਐਮ ਨੇ ਦਰਜਨਾਂ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਵਰਜਿਆ
ਦਿੜ੍ਹਬਾ / ਸੰਗਰੂਰ, 12 ਨਵੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸਡੀਐਮ ਦਿੜ੍ਹਬਾ ਰਾਜੇਸ਼ ਸ਼ਰਮਾ ਨੇ ਅੱਜ ਵੀ ਸਬ ਡਵੀਜ਼ਨ ਦੇ ਵੱਡੀ ਗਿਣਤੀ ਪਿੰਡਾਂ ਵਿੱਚ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ। ਰਾਜੇਸ਼ ਸ਼ਰਮਾ ਨੇ ਸੂਲਰ, ਢੰਡੋਲੀ ਕਲਾਂ, ਜਨਾਲ, ਢੰਡੋਦੀ ਖੁਰਦ, ਤੂਰ ਬੰਜਾਰਾ, ਕੈਂਪਰ, ਰੋਗਲਾ, ਉਭਿਆ, ਹਰੀਗੜ, ਸ਼ਾਦੀਹਰੀ, ਨਿਹਾਲਗੜ੍ਹ ਅਤੇ ਖੇਤਲਾ ਆਦਿ ਵੱਡੀ ਗਿਣਤੀ ਪਿੰਡਾਂ ਦਾ ਦੌਰਾ ਕਰਕੇ ਪਰਾਲੀ ਨੂੰ ਸਾੜਨ ਦਾ ਰੁਝਾਨ ਮੁਕੰਮਲ ਤੌਰ ‘ਤੇ ਖਤਮ ਕਰਨ ਦਾ ਸੱਦਾ ਦਿੱਤਾ । ਉਹਨਾਂ ਨੇ ਇਸ ਦੌਰਾਨ ਕਈ ਥਾਈ ਨਾੜ ਨੂੰ ਲੱਗੀ ਹੋਈ ਅੱਗ ਵੀ ਆਪਣੀ ਨਿਗਰਾਨੀ ਹੇਠ ਬੁਝਵਾਈ । ਐਸ. ਡੀ. ਐਮ. ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਇਹ ਮੁਹਿੰਮ ਪਿਛਲੇ ਕਈ ਹਫਤਿਆਂ ਤੋਂ ਜਾਰੀ ਹੈ । ਉਹਨਾਂ ਕਿਹਾ ਕਿ ਵੱਖ-ਵੱਖ ਚੌਕਸੀ ਟੀਮਾਂ ਸਾਰਾ ਦਿਨ ਹੀ ਖੇਤ ਵਿੱਚ ਪਹੁੰਚ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰ ਰਹੀਆਂ ਹਨ ਤਾਂ ਜੋ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ। ਐਸ. ਡੀ. ਐਮ. ਨੇ ਸਾਰਾ ਦਿਨ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਭਖਾਈ ਰੱਖੀ ਅਤੇ ਹਰ ਕਿਸਾਨ ਤੱਕ ਰਾਬਤਾ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਉਪਲਬਧ ਕਰਵਾਈਆਂ ਮਸ਼ੀਨਾਂ ਦੀ ਲਾਜ਼ਮੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ।

Advertisement
Advertisement
Advertisement
Advertisement
Scroll to Top