Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 6:48 am

+91 90915 01313 , +91 90916 01313

punjabbanni@gmail.com
punjabbani@yahoo.com

ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਸੰਗਤਪੁਰਾ ਤੇ ਘੁਮੰਡ ਸਿੰਘ ਵਾਲਾ ਦੇ ਕਿਸਾਨਾਂ ਨੂੰ ਮੁਹੱਈਆ ਕਰਵਾਈ ਬੇਲਰ ਮਸ਼ੀਨ

ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਸੰਗਤਪੁਰਾ ਤੇ ਘੁਮੰਡ ਸਿੰਘ ਵਾਲਾ ਦੇ ਕਿਸਾਨਾਂ ਨੂੰ ਮੁਹੱਈਆ ਕਰਵਾਈ ਬੇਲਰ ਮਸ਼ੀਨ

ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਸੰਗਤਪੁਰਾ ਤੇ ਘੁਮੰਡ ਸਿੰਘ ਵਾਲਾ ਦੇ ਕਿਸਾਨਾਂ ਨੂੰ ਮੁਹੱਈਆ ਕਰਵਾਈ ਬੇਲਰ ਮਸ਼ੀਨ
ਐਸ. ਡੀ. ਐਮ. ਰਵਿੰਦਰ ਬਾਂਸਲ ਵੱਲੋਂ ਵੱਧ ਤੋਂ ਵੱਧ ਕਿਸਾਨਾਂ ਨੂੰ ਬੇਲਰ ਦੀ ਮਦਦ ਨਾਲ ਪਰਾਲੀ ਦੇ ਕੁਦਰਤੀ ਢੰਗ ਨਾਲ ਨਿਬੇੜੇ ਦੀ ਅਪੀਲ
ਭਵਾਨੀਗੜ੍ਹ/ਸੰਗਰੂਰ, 12 ਨਵੰਬਰ : ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਸੰਗਤਪੁਰਾ ਅਤੇ ਘੁਮੰਡ ਸਿੰਘ ਵਾਲਾ ਦੇ ਕਿਸਾਨਾਂ ਨੂੰ ਬੇਲਰ ਮਸ਼ੀਨ ਮੁਹੱਈਆ ਕਰਵਾਈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ. ਡੀ. ਐਮ ਭਵਾਨੀਗੜ੍ਹ ਰਵਿੰਦਰ ਬਾਂਸਲ ਨੇ ਦੱਸਿਆ ਕਿ ਅੱਜ ਜਦੋਂ ਪਰਾਲੀ ਪ੍ਰਬੰਧਨ ਲਈ ਤੈਨਾਤ ਟੀਮਾਂ ਵੱਲੋਂ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰ ਰਹੀਆਂ ਸਨ ਤਾਂ ਉਨ੍ਹਾਂ ਵੱਲੋਂ ਇਨ੍ਹਾਂ ਦੋਵਾਂ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਪਾਈਆਂ ਗਈਆਂ । ਉਨ੍ਹਾਂ ਕਿਹਾ ਕਿ ਅੱਗਾਂ ਨੂੰ ਤੁਰੰਤ ਬੁਝਾਇਆ ਗਿਆ ਅਤੇ ਕਿਸਾਨਾਂ ਨੂੰ ਪਰਾਲੀ ਦੇ ਕੁਦਰਤੀ ਢੰਗ ਨਾਲ ਨਿਬੇੜੇ ਲਈ ਪ੍ਰੇਰਿਤ ਕੀਤਾ ਗਿਆ । ਉਨ੍ਹਾਂ ਕਿਹਾ ਕਿ ਜਦੋਂ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਮੰਗ ਕੀਤੀ ਗਈ ਤਾਂ ਉਨ੍ਹਾਂ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ ਮਨਦੀਪ ਸਿੰਘ ਦੀ ਮਦਦ ਨਾਲ ਤੁਰੰਤ ਬੇਲਰ ਮਸ਼ੀਨ ਉਪਲਬਧ ਕਰਵਾਈ ਗਈ ।

ਇਸ ਮੌਕੇ ਐਸ. ਡੀ. ਐਮ. ਰਵਿੰਦਰ ਬਾਂਸਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਬੇਲਰ ਮਸ਼ੀਨ ਉੱਪਰ ਸਬਸਿਡੀ ਮੁਹੱਈਆ ਕਰਵਾਈ ਗਈ ਹੈ ਜੋ ਉਨ੍ਹਾਂ ਲਈ ਬਹੁਤ ਲਾਹੇਵੰਦ ਸਾਬਤ ਹੁੰਦੀ ਹੈ । ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਉਹ ਆਪਣੇ ਨੇੜੇ-ਤੇੜੇ ਚਲਦੇ ਬੇਲਰ ਨਾਲ ਸੰਪਰਕ ਕਰਨ ਜੋ ਮੁਫ਼ਤ ਵਿੱਚ ਹੀ ਉਨ੍ਹਾਂ ਦੇ ਖੇਤਾਂ ਵਿੱਚੋਂ ਪਰਾਲੀ ਇਕੱਠੀ ਕਰਕੇ ਲੈ ਕੇ ਜਾਣਗੇ । ਐਸ. ਡੀ. ਐਮ. ਨੇ ਕਿਹਾ ਕਿ ਵਾਤਾਵਰਨ ਸਾਫ-ਸੁਥਰਾ ਰੱਖਣ ਲਈ ਬੇਲਰ ਚਲਾ ਰਹੇ ਅਗਾਂਹਵਧੂ ਕਿਸਾਨਾਂ ਦਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਇਨ੍ਹਾਂ ਤੋਂ ਸੇਧ ਲੈ ਕੇ ਵਾਤਾਵਰਨ ਬਚਾਉਣ ਦੇ ਨਾਲ-ਨਾਲ ਆਪਣੀ ਕਮਾਈ ਦੇ ਸਾਧਨਾਂ ਵਿੱਚ ਵਾਧਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੇਲਰ ਮਸ਼ੀਨਾਂ ਦੀ ਮਦਦ ਨਾਲ ਇਲਾਕੇ ਦੇ ਕਈ ਕਿਸਾਨ ਵਾਤਾਵਰਨ ਨੂੰ ਸਾਫ-ਸੁਥਰਾ ਰੱਖਣ ਵਿੱਚ ਮਦਦ ਕਰਨ ਦੇ ਨਾਲ-ਨਾਲ ਆਪਣੀ ਆਰਥਿਕਤਾ ਨੂੰ ਵੀ ਮਜ਼ਬੂਤ ਕਰ ਰਹੇ ਹਨ ।

Advertisement
Advertisement
Advertisement
Advertisement
Scroll to Top