Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 1:15 pm

+91 90915 01313 , +91 90916 01313

punjabbanni@gmail.com
punjabbani@yahoo.com

ਮਥੁਰਾ ਵਿਖੇ ਰਿਫਾਇਨਰੀ `ਚ ਹੋਏ ਧਮਾਕੇ ਵਿਚ 8 ਅਧਿਕਾਰੀ ਤੇ ਕਰਮਚਾਰੀ ਬੁਰੀ ਤਰ੍ਹਾਂ ਝੁਲਸੇ

ਮਥੁਰਾ ਵਿਖੇ ਰਿਫਾਇਨਰੀ `ਚ ਹੋਏ ਧਮਾਕੇ ਵਿਚ 8 ਅਧਿਕਾਰੀ ਤੇ ਕਰਮਚਾਰੀ ਬੁਰੀ ਤਰ੍ਹਾਂ ਝੁਲਸੇ

ਮਥੁਰਾ ਵਿਖੇ ਰਿਫਾਇਨਰੀ `ਚ ਹੋਏ ਧਮਾਕੇ ਵਿਚ 8 ਅਧਿਕਾਰੀ ਤੇ ਕਰਮਚਾਰੀ ਬੁਰੀ ਤਰ੍ਹਾਂ ਝੁਲਸੇ
ਮਥੁਰਾ : ਭਾਰਤ ਦੇਸ਼ ਦੇ ਸ਼ਹਿਰ ਮਥੁਰਾ ਵਿਖੇ ਬਣੀ ਰਿਫਾਇਨਰੀ ਵਿੱਚ ਅਚਾਨਕ ਧਮਾਕਾ ਹੋਣ ਤੋਂ ਬਾਅਦ ਜਿਥੇ ਅੱਗ ਲੱਗ ਗਈ, ਉਥੇ ਅੱਗ `ਤੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਕਾਬੂ ਪਾ ਲਿਆ ਗਿਆ ਹੈ । ਅੱਗ ਲੱਗਣ ਕਾਰਨ ਝੁਲਸੇ 8 ਵਿਅਕਤੀਆਂ ਵਿਚੋਂ ਤਿੰਨ ਨੰੁ ਦਿੱਲੀ ਦੇ ਹਸਪਤਾਲ ਵਿਖੇ ਭੇਜਿਆ ਗਿਆ ਹੈ।
ਦੱਸਣਯੋਗ ਹੈ ਕਿ ਰਿਫਾਇਨਰੀ ਪ੍ਰਬੰਧਕਾਂ ਵੱਲੋਂ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ। ਪ੍ਰਾਪਤ ਜਾਣਕਾਰੀ ਮੁਤਾਬਕ ਰਿਫਾਇਨਰੀ ਦੀ ਏ. ਵੀ. ਯੂਨਿਟ `ਚ ਮੰਗਲਵਾਰ ਸ਼ਾਮ ਕਰੀਬ ਸਾਢੇ 7 ਵਜੇ ਸ਼ਟਡਾਊਨ ਪ੍ਰਕਿਰਿਆ ਦੇ ਤਹਿਤ ਸਟਾਰਟਅੱਪ ਗਤੀਵਿਧੀ ਕੀਤੀ ਜਾ ਰਹੀ ਸੀ ਕਿ ਇਸ ਦੌਰਾਨ ਵੈਲਡਿੰਗ ਕਰਦੇ ਸਮੇਂ ਧਮਾਕਾ ਹੋ ਗਿਆ ਅਤੇ ਅੱਗ ਲੱਗ ਗਈ, ਜਿਸਨੂੰ ਬੁਝਾਉਣ ਲਈ ਰਿਫਾਇਨਰੀ ਦੀ ਫਾਇਰ ਬ੍ਰਿਗੇਡ ਵੀ ਪਹੁੰਚ ਗਈ ਤਾਂ ਕਿਧਰੇ ਜਾ ਕੇ ਅੱਗ `ਤੇ ਕਾਬੂ ਪਾਇਆ ਜਾ ਸਕਿਆ । ਸੜੇ ਹੋਏ ਲੋਕਾਂ ਨੂੰ ਐਂਬੂਲੈਂਸ ਰਾਹੀਂ ਰਿਫਾਇਨਰੀ ਹਸਪਤਾਲ ਅਤੇ ਸਿਮਸ ਹਸਪਤਾਲ ਭੇਜਿਆ ਗਿਆ। ਘਟਨਾ ਵਿੱਚ ਰਿਫਾਇਨਰੀ ਦੇ ਇੰਜਨੀਅਰ ਸਮੀਰ ਸ੍ਰੀਵਾਸਤਵ, ਰਾਜੀਵ, ਕਰਮਚਾਰੀ ਇਰਫਾਨ (ਸਾਰੇ ਵਾਸੀ ਰਿਫਾਇਨਰੀ ਨਗਰ), ਠੇਕਾ ਕਰਮਚਾਰੀ ਮੂਲਚੰਦ ਪੁੱਤਰ ਮੁਰਲੀਧਰ ਵਾਸੀ ਗਾਇਤਰੀ ਨਗਰ ਕਦੰਬਾ ਵਿਹਾਰ, ਸੱਤਿਆਭਾਨ ਪੁੱਤਰ ਗੰਗਾਰਾਮ ਵਾਸੀ ਕੋਇਲ ਅਲੀਪੁਰ, ਹਰੀਸ਼ੰਕਰ ਪੁੱਤਰ ਦੂਜੀ ਵਾਸੀ ਕੋਇਲ ਸ਼ਾਮਲ ਹਨ ।

Advertisement
Advertisement
Advertisement
Advertisement
Scroll to Top