Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 12:56 pm

+91 90915 01313 , +91 90916 01313

punjabbanni@gmail.com
punjabbani@yahoo.com

10 ਸੂਬਿਆਂ ਵਿੱਚ ਜਿ਼ਮਨੀ ਚੋਣਾਂ ਲਈ ਵੋਟਿੰਗ ਸ਼ੁਰੂ

10 ਸੂਬਿਆਂ ਵਿੱਚ ਜਿ਼ਮਨੀ ਚੋਣਾਂ ਲਈ ਵੋਟਿੰਗ ਸ਼ੁਰੂ

10 ਸੂਬਿਆਂ ਵਿੱਚ ਜਿ਼ਮਨੀ ਚੋਣਾਂ ਲਈ ਵੋਟਿੰਗ ਸ਼ੁਰੂ
ਨਵੀਂ ਦਿੱਲੀ : ਭਾਰਤ ਦੇਸ਼ ਦੇ 10 ਸੂਬਿਆਂ ਦੀਆਂ 31 ਵਿਧਾਨ ਸਭਾ ਸੀਟਾਂ ਦੇ ਨਾਲ-ਨਾਲ ਕੇਰਲ ਦੇ ਵਾਇਨਾਡ ਲੋਕ ਸਭਾ ਹਲਕੇ ਲਈ ਜਿ਼ਮਨੀ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਵਾਇਨਾਡ ਤੋਂ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਚੋਣ ਮੈਦਾਨ ’ਚ ਹੈ । ਦਿਲਚਸਪ ਗੱਲ ਇਹ ਹੈ ਕਿ ਭਾਵੇਂ ਇਨ੍ਹਾਂ ਜ਼ਿਮਨੀ ਚੋਣਾਂ ਦਾ ਸਰਕਾਰਾਂ ’ਤੇ ਕੋਈ ਅਸਰ ਨਹੀਂ ਪਵੇਗਾ ਪਰ ਇਨ੍ਹਾਂ ਨੂੰ ਕਾਂਗਰਸ ਅਤੇ ਇੰਡੀਆ ਸਮੂਹ ਲਈ ਇੱਕ ਵੱਡੀ ਪ੍ਰੀਖਿਆ ਵਜੋਂ ਦੇਖਿਆ ਜਾ ਰਿਹਾ ਹੈ, ਜੋ ਹਾਲ ਹੀ ਦੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਇੱਕਜੁੱਟ ਪ੍ਰਦਰਸ਼ਨ ਕਰਨ ਵਿੱਚ ਅਸਫ਼ਲ ਰਹੇ ਹਨ। ਵਾਇਨਾਡ ਦੇ ਨਾਲ-ਨਾਲ ਰਾਜਸਥਾਨ ਦੀਆਂ ਸੱਤ, ਪੱਛਮੀ ਬੰਗਾਲ ਦੀਆਂ ਛੇ, ਅਸਾਮ ਦੀਆਂ ਪੰਜ, ਬਿਹਾਰ ਦੀਆਂ ਚਾਰ, ਕਰਨਾਟਕ ਦੀਆਂ ਤਿੰਨ, ਮੱਧ ਪ੍ਰਦੇਸ਼ ਦੀਆਂ ਦੋ ਸੀਟਾਂ ਅਤੇ ਛੱਤੀਸਗੜ੍ਹ, ਗੁਜਰਾਤ, ਕੇਰਲਾ ਅਤੇ ਮੇਘਾਲਿਆ ਦੀ ਇੱਕ-ਇੱਕ ਸੀਟ ’ਤੇ ਵੀ ਵੋਟਾਂ ਪੈਣਗੀਆਂ । ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ । ਹਾਲਾਂਕਿ ਸਿੱਕਮ ਦੀਆਂ ਦੋ ਸੀਟਾਂ ਸੋਰੇਂਗ-ਚਕੁੰਗ ਅਤੇ ਨਾਮਚੀ-ਸਿੰਘਿਥਾਂਗ ਲਈ ਵੀ ਪੋਲਿੰਗ ਤੈਅ ਸੀ ਪਰ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੇ ਉਮੀਦਵਾਰ ਆਦਿਤਿਆ ਗੋਲੇ ਅਤੇ ਸਤੀਸ਼ ਚੰਦਰ ਰਾਏ ਨੂੰ ਉਨ੍ਹਾਂ ਦੇ ਵਿਰੋਧੀਆਂ ਦੇ ਹਟਣ ਤੋਂ ਬਾਅਦ ਪਹਿਲਾਂ ਹੀ ਨਿਰਵਿਰੋਧ ਐਲਾਨ ਦਿੱਤਾ ਗਿਆ ਹੈ ।

Advertisement
Advertisement
Advertisement
Advertisement
Scroll to Top