Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:16 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਤੁਰੰਤ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਨੇ ਲਿਖਿਆ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਪੱਤਰ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਤੁਰੰਤ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਨੇ ਲਿਖਿਆ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਪੱਤਰ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਤੁਰੰਤ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਨੇ ਲਿਖਿਆ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਪੱਤਰ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਬਣੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਤੁਰੰਤ ਕਰਵਾਉਣ ਲਈ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਪੱਤਰ ਲਿਖ ਕੇ ਦਖ਼ਲ ਦੇਣ ਦੀ ਮੰਗ ਕੀਤੀ ਹੈ । ਉਪ ਰਾਸ਼ਟਰਪਤੀ ਨੂੰ ਲਿਖੇ ਪੱਤਰ ਵਿਚ ਭਗਵੰਤ ਮਾਨ ਨੇ ਕਿਹਾ ਕਿ ਮੌਜੂਦਾ ਸੈਨੇਟ ਦਾ ਕਾਰਜਕਾਲ 31 ਅਕਤੂਬਰ 2024 ਨੂੰ ਮੁਕੰਮਲ ਹੋਣ ਦੇ ਬਾਵਜੂਦ ਪੰਜਾਬ ਯੂਨੀਵਰਸਿਟੀ ਵਿਚ ਸੈਨੇਟ ਚੋਣਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ ਜੋ ਕਿ ਸੂਬੇ ਲਈ ਬਹੁਤ ਹੀ ਨਾਜ਼ੁਕ ਅਤੇ ਭਾਵਨਾਤਮਕ ਮੁੱਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਗਠਨ ਪੰਜਾਬ ਯੂਨੀਵਰਸਿਟੀ ਐਕਟ 1947 (1947 ਦਾ ਐਕਟ 7) ਅਧੀਨ ਕੀਤਾ ਗਿਆ ਸੀ ਅਤੇ ਇਸ ਦੀ ਸਥਾਪਨਾ 1947 ਵਿਚ ਦੇਸ਼ ਦੀ ਵੰਡ ਉਪਰੰਤ ਮੁੱਖ ਯੂਨੀਵਰਸਿਟੀ ਲਾਹੌਰ ਵਿੱਚ ਰਹਿ ਜਾਣ ਕਾਰਨ ਪੰਜਾਬ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਲਈ ਕੀਤੀ ਗਈ ਸੀ। ਮਾਨ ਨੇ ਕਿਹਾ ਕਿ 1966 ਵਿੱਚ ਸੂਬੇ ਦੀ ਵੰਡ ਉਪਰੰਤ, ਪੰਜਾਬ ਪੁਨਰਗਠਨ ਐਕਟ 1966 ਨੇ ਆਪਣੀ ਸਥਿਤੀ ਨੂੰ ਬਰਕਰਾਰ ਰੱਖਿਆ, ਜਿਸ ਦਾ ਭਾਵ ਹੈ ਕਿ ਯੂਨੀਵਰਸਿਟੀ ਪਹਿਲਾਂ ਵਾਂਗ ਹੀ ਕੰਮ ਕਰਦੀ ਰਹੇਗੀ ਅਤੇ ਮੌਜੂਦਾ ਪੰਜਾਬ ਵਿੱਚ ਸ਼ਾਮਲ ਖੇਤਰ ਇਸ ਦੇ ਅਧਿਕਾਰ ਖੇਤਰ ਵਿੱਚ ਸ਼ਾਮਲ ਹੋਣਗੇ ।

Advertisement
Advertisement
Advertisement
Advertisement
Scroll to Top