Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:58 am

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡੀਅਨ ਪੁਲਸ ਕਰੇਗੀ ਅੱਜ ਅਰਸ਼ਦੀਪ ਡੱਲਾ ਤੇ ਗੁਰਜੰਟ ਸਿੰਘ ਉਰਫ਼ ਜੰਟਾ ਨੂੰ ਕੈਨੇਡੀਅਨ ਅਦਾਲਤ ਵਿੱਚ ਪੇਸ਼

ਕੈਨੇਡੀਅਨ ਪੁਲਸ ਕਰੇਗੀ ਅੱਜ ਅਰਸ਼ਦੀਪ ਡੱਲਾ ਤੇ ਗੁਰਜੰਟ ਸਿੰਘ ਉਰਫ਼ ਜੰਟਾ ਨੂੰ ਕੈਨੇਡੀਅਨ ਅਦਾਲਤ ਵਿੱਚ ਪੇਸ਼

ਕੈਨੇਡੀਅਨ ਪੁਲਸ ਕਰੇਗੀ ਅੱਜ ਅਰਸ਼ਦੀਪ ਡੱਲਾ ਤੇ ਗੁਰਜੰਟ ਸਿੰਘ ਉਰਫ਼ ਜੰਟਾ ਨੂੰ ਕੈਨੇਡੀਅਨ ਅਦਾਲਤ ਵਿੱਚ ਪੇਸ਼
ਕੈਨੇਡਾ : ਪੰਜਾਬੀਆਂ ਦੀ ਮਨਪਸੰਦ ਵਿਦੇਸ਼ੀ ਧਰਤੀ ਕੈਨੇਡਾ ਦੀ ਪੁਲਸ ਵਲੋਂ ਅੱਜ ਗੈਂਗਸਟਰ ਅਰਸ਼ਦੀਪ ਡੱਲਾ ਅਤੇ ਉਸ ਦੇ ਇੱਕ ਸਾਥੀ ਗੁਰਜੰਟ ਸਿੰਘ ਉਰਫ ਜੰਟਾ ਕੈਨੇਡੀਅਨ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਕਤ ਮਾਮਲੇ ਦੀ ਸੁਣਵਾਈ ਕੈਨੇਡਾ ਦੇ ਪੀਲ ਏਰੀਆ `ਚ ਹੋਵੇਗੀ। ਅਦਾਲਤ ਵਿੱਚ ਹੋਣ ਵਾਲੀ ਸੁਣਵਾਈ ਦੀ ਸੂਚੀ ਵਿੱਚ ਅਰਸ਼ ਡੱਲਾ ਅਤੇ ਜੰਟਾ ਦੇ ਨਾਂ ਸ਼ਾਮਲ ਹਨ । ਸੂਤਰਾਂ ਮੁਤਾਬਕ 28 ਅਕਤੂਬਰ ਨੂੰ ਹਾਲਟਨ `ਚ ਹੋਈ ਗੋਲੀਬਾਰੀ `ਚ ਅਰਸ਼ ਡੱਲਾ ਦੀ ਬਾਂਹ `ਤੇ ਗੋਲੀ ਲੱਗੀ ਸੀ । ਅਰਸ਼ ਆਪਣੀ ਕਾਰ ਵਿੱਚ ਗੁਰਜੰਟ ਦੇ ਨਾਲ ਸੀ । ਇਸ ਦੌਰਾਨ ਉਨ੍ਹਾਂ ਦੀ ਕਾਰ ਨੇੜੇ ਆ ਕੇ ਇਕ ਹੋਰ ਕਾਰ ਆ ਕੇ ਰੁਕੀ ਤੇ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ, ਜਿਸ ਤੋਂ ਬਾਅਦ ਉਕਤ ਕਾਰ ਭਜਾ ਕੇ ਲੈ ਗਏ । ਜਾਂਚ ਵਿੱਚ ਸਾਹਮਣੇ ਆਇਆ ਕਿ ਅਰਸ਼ ਡੱਲਾ ਵੱਲੋਂ ਦੋ ਗੋਲੀਆਂ ਚਲਾਈਆਂ ਗਈਆਂ ਸਨ। ਜਿਸ ਦੇ ਕਾਰਤੂਸ ਪੁਲਿਸ ਨੇ ਬਰਾਮਦ ਕਰ ਲਏ ਹਨ। ਗੁਰਜੰਟ ਸਿੰਘ ਨੇ ਅਰਸ਼ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਅਤੇ ਉਥੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ । ਜਾਂਚ ਤੋਂ ਬਾਅਦ ਪੁਲਿਸ ਨੇ ਅਰਸ਼ ਦੇ ਘਰੋਂ ਕੁਝ ਨਜਾਇਜ਼ ਹਥਿਆਰ ਬਰਾਮਦ ਕੀਤੇ ਹਨ। ਜਿਸ ਤੋਂ ਬਾਅਦ ਪੁਲਿਸ ਨੇ ਅਰਸ਼ ਅਤੇ ਗੁਰਜੰਟ ਨੂੰ ਹਿਰਾਸਤ ਵਿੱਚ ਲੈ ਲਿਆ।ਦੋਵੇਂ ਤਿੰਨ ਦਿਨਾਂ ਲਈ ਪੀਲ ਪੁਲਿਸ ਦੇ ਰਿਮਾਂਡ `ਤੇ ਸਨ । ਦੱਸ ਦੇਈਏ ਕਿ ਗੁਰਜੰਟ ਸਿੰਘ ਉਰਫ ਜੰਟਾ ਵੀ ਪੰਜਾਬ ਪੁਲਿਸ ਨੂੰ 2 ਦਰਜਨ ਤੋਂ ਵੱਧ ਮਾਮਲਿਆਂ ਵਿੱਚ ਲੋੜੀਂਦਾ ਹੈ।

Advertisement
Advertisement
Advertisement
Advertisement
Scroll to Top